News

ਕੈਪਟਨ ਚੁੱਕ ਲਿਆਏ ਦਿੱਲੀ ਤੇ ਪੰਜਾਬ ਦਾ ਵਹੀ-ਖਾਤਾ, ਦਿੱਲੀ ਸਰਕਾਰ ਦੇਵੇਗੀ ਕੈਪਟਨ ਦੇ ਸਵਾਲਾਂ ਦਾ ਜਵਾਬ?

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਿਛਲੇ ਦਿਨੀਂ ਹੋਈ ਪੰਜਾਬ ਦੀ ਫੇਰੀ ਨੇ ਪੰਜਾਬ ਦੇ ਲੀਡਰਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਉਹਨਾਂ ਵੱਲੋਂ ਬਿਜਲੀ ਨੂੰ ਲੈ ਕੇ ਕੀਤੇ ਗਏ ਐਲਾਨ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਵੱਡਾ ਝਟਕਾ ਦਿੱਤਾ ਹੈ। ਕੇਜਰੀਵਾਲ ਨੇ ਪੰਜਾਬ ਵਿੱਚ ਸਰਕਾਰ ਬਣਨ ਤੇ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਤਾਂ ਪੰਜਾਬ ਦੇ ਮੁੱਖ ਮੰਤਰੀ ਕੇਜਰੀਵਾਲ ਦੇ ਦਾਅਵਿਆਂ ਦੀ ਪੋਲ ਖੋਲ੍ਹਣ ਲਈ ਦੋਵਾਂ ਸੂਬਿਆਂ ਦਾ ਵਹੀ-ਖਾਤਾ ਚੁੱਕ ਲਿਆਏ।

What's on a Power Pole?

ਕੈਪਟਨ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਸਾਰੇ ਮੋਰਚਿਆਂ ਤੇ ਦਿੱਲੀ ਦੇ ਲੋਕਾਂ ਪ੍ਰਤੀ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋਈ ਹੈ। ਕੌਮੀ ਰਾਜਧਾਨੀ ਵਿੱਚ ਸਥਿਤ ਪਿੰਡਾਂ ਦੇ ਕਿਸਾਨਾਂ ਨੂੰ ਨਾ ਤਾਂ ਮੁਫ਼ਤ ਬਿਜਲੀ ਮਿਲਦੀ ਹੈ ਤੇ ਉਦਯੋਗਾਂ ਲਈ ਬਿਜਲੀ ਦੀਆਂ ਦਰਾਂ ਵੀ ਬਹੁਤ ਜ਼ਿਆਦਾ ਹਨ। ਉਹਨਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਪਹਿਲਾਂ ਹੀ ਹਰ ਖੇਤਰ ਵਿੱਚ ਦਿੱਲੀ ਮਾਡਲ ਨੂੰ ਨਾਕਾਰ ਚੁੱਕੇ ਹਨ।

Electricity Infrastructure | Business Roundtable

ਪੰਜਾਬ ‘ਚ ਉਨ੍ਹਾਂ ਦੀ ਸਰਕਾਰ 13,79,217 ਕਿਸਾਨਾਂ ਨੂੰ 6735 ਕਰੋੜ ਰੁਪਏ ਦੀ ਮੁਫ਼ਤ ਬਿਜਲੀ ਮੁਹੱਈਆ ਕਰਵਾ ਰਹੀ ਹੈ, ਜਦਕਿ ਦੂਜੇ ਪਾਸੇ ਦਿੱਲੀ ‘ਚ ‘ਆਪ’ ਦੀ ਸਰਕਾਰ ਨੇ ਕਿਸਾਨਾਂ ਨੂੰ ਅਜਿਹੀ ਮਦਦ ਦੇਣ ਲਈ ਕੋਈ ਉਪਰਾਲਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਛੋਟੇ ਦੁਕਾਨਦਾਰਾਂ ਤੇ ਹੋਰ ਵਪਾਰਕ ਸੰਸਥਾਵਾਂ ਨੂੰ 11.34 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਬਿਜਲੀ ਵੇਚ ਰਹੀ ਹੈ, ਜੋ ਪੰਜਾਬ ਦੀਆਂ ਕੀਮਤਾਂ ਨਾਲੋਂ 50 ਫ਼ੀਸਦੀ ਵੱਧ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਬਿਜਲੀ ਸਬਸਿਡੀ ਤੇ ਸਾਲਾਨਾ 10,458 ਕਰੋੜ ਰੁਪਏ ਖਰਚ ਕਰ ਰਹੀ ਹੈ, ਜਦਕਿ ਕੇਜਰੀਵਾਲ ਸਰਕਾਰ 2820 ਕਰੋੜ ਰੁਪਏ ਖਰਚ ਕਰਦੀ ਹੈ।

ਦਿੱਲੀ ਦੀ ਆਬਾਦੀ ਸਿਰਫ਼ 2 ਕਰੋੜ ਹੈ ਜਦਕਿ ਪੰਜਾਬ ਦੀ 3 ਕਰੋੜ ਆਬਾਦੀ ਹੈ। ਪੰਜਾਬ ‘ਚ ਪ੍ਰਤੀ ਵਿਅਕਤੀ ਔਸਤਨ ਬਿਜਲੀ ਸਬਸਿਡੀ 3486 ਰੁਪਏ ਹੈ, ਜਦਕਿ ਦਿੱਲੀ ‘ਚ ਇਹ ਪ੍ਰਤੀ ਵਿਅਕਤੀ 1410 ਰੁਪਏ ਦਿੱਤੀ ਜਾਂਦੀ ਹੈ। ਕੈਪਟਨ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਬਿਜਲੀ ਦੀ ਵੰਡ ਕਰਨ ਵਾਲੀਆਂ ਰਿਲਾਇੰਸ ਵਰਗੀਆਂ ਪ੍ਰਾਈਵੇਟ ਕੰਪਨੀਆਂ ਨੂੰ ਆਮ ਆਦਮੀ ਦੀ ਕੀਮਤ ਉਤੇ ਵੱਧ ਦਰਾਂ ਵਸੂਲ ਕੇ ਆਪਣੀਆਂ ਜੇਬਾਂ ਭਰਨ ਲਈ ਖੁੱਲ੍ਹੇਆਮ ਇਜਾਜ਼ਤ ਦਿੱਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਸਰਕਾਰ ਉਦਯੋਗਿਕ ਇਕਾਈਆਂ ਤੋਂ ਬਿਜਲੀ ਲਈ 9.80 ਰੁਪਏ ਪ੍ਰਤੀ ਯੂਨਿਟ ਵਸੂਲ ਰਹੀ ਹੈ ਜਦੋਂਕਿ ਪੰਜਾਬ ’ਚ ਪੰਜ ਰੁਪਏ ਪ੍ਰਤੀ ਯੂਨਿਟ ਬਿਜਲੀ ਸਬਸਿਡੀ ਦਰ ’ਤੇ ਮਿਲ ਰਹੀ ਹੈ।

ਉਨ੍ਹਾਂ ਦੱਸਿਆ ਕਿ 2226 ਕਰੋੜ ਰੁਪਏ ਦੀ ਸਾਲਾਨਾ ਸਬਸਿਡੀ ਉਤੇ ਪੰਜਾਬ ਵਿਚ 1,43,812 ਉਦਯੋਗਿਕ ਯੂਨਿਟਾਂ ਨੂੰ ਇਸ ਵੇਲੇ ਸਬਸਿਡੀ ਮੁਤਾਬਕ ਬਿਜਲੀ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ 13,79,217 ਕਿਸਾਨਾਂ ਨੂੰ 6735 ਕਰੋੜ ਰੁਪਏ ਦੀ ਮੁਫ਼ਤ ਬਿਜਲੀ ਮੁਹੱਈਆ ਕਰਵਾ ਰਹੀ ਹੈ ਜਦੋਂ ਕਿ ਦਿੱਲੀ ਸਰਕਾਰ ਨੇ ਕਿਸਾਨ ਭਾਈਚਾਰੇ ਨੂੰ ਅਜਿਹੀ ਮਦਦ ਦੇਣ ਲਈ ਕੋਈ ਵੀ ਯਤਨ ਨਹੀਂ ਕੀਤਾ ਹੈ। ਕੈਪਟਨ ਨੇ ਕਿਹਾ ਕਿ ਪੰਜਾਬ ਸਰਕਾਰ ਬਿਜਲੀ ਸਬਸਿਡੀ ਉਤੇ ਸਾਲਾਨਾ 10458 ਕਰੋੜ ਰੁਪਏ ਖਰਚ ਰਹੀ ਹੈ ਜਦੋਂ ਕਿ ਕੇਜਰੀਵਾਲ ਸਰਕਾਰ 2820 ਕਰੋੜ ਰੁਪਏ ਖਰਚ ਕਰਦੀ ਹੈ।

ਪੰਜਾਬ ਦੀ 3 ਕਰੋੜ ਵਸੋਂ ਦੇ ਮੁਕਾਬਲੇ ਦਿੱਲੀ ਦੀ ਵਸੋਂ ਸਿਰਫ਼ 2 ਕਰੋੜ ਹੈ। ਇਸ ਹਿਸਾਬ ਨਾਲ ਪੰਜਾਬ ਵਿੱਚ ਔਸਤਨ ਬਿਜਲੀ ਸਬਸਿਡੀ ਪ੍ਰਤੀ ਵਿਅਕਤੀ 3486 ਰੁਪਏ ਹੈ ਜਦੋਂ ਕਿ ਦਿੱਲੀ ਵਿੱਚ ਪ੍ਰਤੀ ਵਿਅਕਤੀ ਸਬਸਿਡੀ 1410 ਰੁਪਏ ਦਿੱਤੀ ਜਾਂਦੀ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਸਾਲ 2020-21 ਵਿੱਚ ਪਾਵਰਕੌਮ ਨੇ 46,713 ਮੈਗਾਵਾਟ ਬਿਜਲੀ ਵੇਚ ਕੇ ਕੁੱਲ 29,903 ਕਰੋੜ ਰੁਪਏ ਦਾ ਮਾਲੀਆ ਇਕੱਠਾ ਹੋਇਆ ਜਦਕਿ ਦਿੱਲੀ ਵਿੱਚ ਡਿਸਟਰੀਬਿਊਸ਼ਨ ਕੰਪਨੀਆਂ ਨੇ 27,436 ਮੈਗਾਵਾਟ ਬਿਜਲੀ ਵੇਚ ਕੇ 20,556 ਕਰੋੜ ਰੁਪਏ ਕਮਾਏ।

Click to comment

Leave a Reply

Your email address will not be published.

Most Popular

To Top