News

ਕੈਪਟਨ ਤੇ ਕੇਜਰੀਵਾਲ ਵਿਚਾਲੇ ਖੜਕੀ, ਕੀ ਪੰਜਾਬ ਸਰਕਾਰ ਨੇ ਅਡਾਨੀ ਗਰੁੱਪ ਨਾਲ ਕੀਤਾ ਸਮਝੌਤਾ?

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਅਰਵਿੰਦਰ ਕੇਜਰੀਵਾਲ ਵਿਚਕਾਰ ਤਕਰਾਰ ਦਿਨੋਂ ਦਿਨ ਵਧਦੀ ਜਾ ਰਹੀ ਹੈ। ਆਮ ਆਦਮੀ ਪਾਰਟੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਤੇ ਬਿਜਲੀ ਦੀ ਖਰੀਦ ਲਈ ਅਡਾਨੀ ਗਰੁੱਪ ਨਾਲ ਸਮਝੌਤਾ ਕਰ ਕੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਨ ਦਾ ਇਲਜ਼ਾਮ ਲਗਾਇਆ ਹੈ।

ਕੈਪਟਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਝੂਠ ਤੇ ਝੂਠੇ ਪ੍ਰਚਾਰ ਰਾਹੀਂ ਪੰਜਾਬ ਵਿੱਚ ਅਪਣੀ ਪਾਰਟੀ ਦਾ ਹੋਛਾ ਚੋਣ ਏਜੰਡਾ ਅੱਗੇ ਵਧਾਉਣ ਦੇ ਚੱਕਰ ਵਿੱਚ ਹਨ। ਉਹਨਾਂ ਅੱਗੇ ਕਿਹਾ ਕਿ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਅੰਬਾਨੀਆਂ ਦੇ ਸਹਾਰੇ ਤਰੱਕੀ ਕਰ ਰਹੀ ਹੈ।

ਕੇਜਰੀਵਾਲ ਸਰਕਾਰ ਤਾਂ ਰਿਲਾਇੰਸ ਵੱਲੋਂ ਚਲਾਈ ਜਾ ਰਹੀ ਕੰਪਨੀ ਬੀਐਸਈਐਸ ਅਧੀਨ ਦਿੱਲੀ ਦੇ ਬਿਜਲੀ ਖੇਤਰ ਵਿੱਚ ਹੋਏ ਸੁਧਾਰਾਂ ਨੂੰ ਸਭ ਤੋਂ ਵੱਡੀ ਪ੍ਰਾਪਤੀ ਦੱਸਣ ਦਾ ਢੋਲ ਵਜਾ ਰਹੀ ਹੈ। ਪੰਜਾਬ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੇਜਰੀਵਾਲ ਸਰਕਾਰ ਨੇ 23 ਨਵੰਬਰ ਨੂੰ ਖੇਤੀ ਸੁਧਾਰ ਕਾਨੂੰਨਾਂ ਵਿੱਚੋਂ ਇੱਕ ਕਾਨੂੰਨ ਨੋਟੀਫ਼ਾਈ ਕਰ ਦਿੱਤਾ ਜਦੋਂ ਕਿਸਾਨ ਇਹਨਾਂ ਕਾਨੂੰਨਾਂ ਵਿਰੁਧ ਦਿੱਲੀ ਆ ਰਹੇ ਹਨ।

ਇਸ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੈਪਟਨ ਨੂੰ ਜਵਾਬ ਦਿੱਤਾ। ਉਹਨਾਂ ਟਵੀਟ ਕਰਦਿਆਂ ਕਿਹਾ ਕਿ ਕੈਪਟਨ ਜੀ, ਮੈਂ ਸ਼ੁਰੂ ਤੋਂ ਹੀ ਕਿਸਾਨਾਂ ਦੇ ਨਾਲ ਹਾਂ। ਮੈਂ ਦਿੱਲੀ ਦੇ ਸਟੇਡੀਅਮ ਜੇਲ੍ਹ ਨਹੀਂ ਬਣਨ ਦਿੱਤੇ ਕੇਂਦਰ ਨਾਲ ਲੜਿਆ। ਮੈਂ ਕਿਸਾਨਾਂ ਦਾ ਸੇਵਾਦਾਰ ਬਣ ਕੇ ਉਹਨਾਂ ਦੀ ਸੇਵਾ ਕਰ ਰਿਹਾ ਹਾਂ।

ਤੁਸੀਂ ਅਪਣੇ ਬੇਟੇ ਦਾ ਈਡੀ ਕੇਸ ਨੂੰ ਮੁਆਫ਼ ਕਰਾਉਣ ਲਈ ਕੇਂਦਰ ਨਾਲ ਸੈਟਿੰਗ ਕਰ ਲਈ। ਕਿਸਾਨਾਂ ਦਾ ਅੰਦੋਲਨ ਵੇਚ ਦਿੱਤਾ? ਕਿਉਂ? ਕੈਪਟਨ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਬਾਰੇ ਕਿਹਾ ਕਿ ਉਹ ਕੇਵਲ ਇਕ ਕਾਮੇਡੀਅਨ ਹਨ, ਜਿਸ ਨੂੰ ਕਦੇ ਵੀ ਗੰਭੀਰਤਾ ਨਾਲ ਨਹੀਂ ਲਿਆ ਗਿਆ।

ਪੰਜਾਬ ਵਿੱਚ ਬਿਜਲੀ ਸਬੰਧੀ ਬਿਆਨ ਦੇਣ ਤੋਂ ਪਹਿਲਾਂ ਉਹਨਾਂ ਸਥਿਤੀ ਨੂੰ ਪ੍ਰੀਖਿਆ ਨਹੀਂ। ਕੇਜਰੀਵਾਲ ਤੇ ਆਪ ਪੰਜਾਬ ਦੇ ਕਿਸਾਨਾਂ ਦੀਆਂ ਜ਼ਰੂਰਤਾਂ ਨੂੰ ਨਹੀਂ ਸਮਝਦੇ। ਭਗਵੰਤ ਮਾਨ ਨੇ ਕਿਹਾ ਕਿ ਖੇਤੀ ਕਾਨੂੰਨਾ ਤੇ ਕਾਰਪੋਰੇਟ ਘਰਾਣਿਆਂ ਬਾਰੇ ਕੈਪਟਨ ਸਰਕਾਰ ਦੀ ਕਹਿਣੀ ਤੇ ਕਰਨੀ ਵਿੱਚ ਦਿਨ-ਰਾਤ ਦਾ ਫ਼ਰਕ ਹੈ। ਤਾਜ਼ਾ ਬਿਜਲੀ ਸਮਝੌਤੇ ਤੋਂ ਸਿੱਧ ਹੋ ਗਿਆ ਹੈ ਕਿ ਕੈਪਟਨ ਹੁਣ ਭਾਜਪਾ ਦੇ ਮੁੱਖ ਮੰਤਰੀ ਵਜੋਂ ਕੰਮ ਕਰਦਿਆਂ ਮੋਦੀ ਸਰਕਾਰ ਦੇ ਇਸ਼ਾਰਿਆਂ ’ਤੇ ਨੱਚ ਰਹੇ ਹਨ।

Click to comment

Leave a Reply

Your email address will not be published. Required fields are marked *

Most Popular

To Top