Punjab

ਕੈਪਟਨ ਤੇ ਮੋਦੀ ਸਰਕਾਰ ਲਈ ਨਵੀਆਂ ਮੁਸ਼ਕਿਲਾਂ ਖੜ੍ਹੀਆਂ, ਮੁਲਾਜ਼ਮਾਂ ਨੇ ਕਰਤਾ ਵੱਡਾ ਐਲਾਨ

ਕੇਂਦਰ ਵੱਲੋਂ ਲਿਆਂਦੇ ਗਏ ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ ਦੇ ਨਾਲ ਨਾਲ ਪੂਰੇ ਭਾਰਤ ਵਿੱਚ ਕਿਸਾਨਾਂ ਦਾ ਰੋਹ ਸੱਤਵੇਂ ਅਸਮਾਨ ਤੇ ਪਹੁੰਚ ਚੁੱਕਾ ਹੈ। ਕਿਸਾਨਾਂ ਦੇ ਨਾਲ ਨਾਲ ਹੁਣ ਸਰਕਾਰੀ ਮੁਲਾਜ਼ਮਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਪੰਜਾਬ ਦੇ ਯੂਟੀ ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ ਮੁਲਾਜ਼ਮ ਮੰਗਾਂ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ਼ ਤਿੰਨ ਜ਼ੋਨਲ ਰੈਲੀਆਂ ਕਰਨ ਦਾ ਐਲਾਨ ਕੀਤਾ ਹੈ।

ਮੋਰਚੇ ਦੇ ਸੂਬਾ ਕਨਵੀਨਰ ਸੁਖਦੇਵ ਸੈਣੀ, ਭੁਪਿੰਦਰ ਵੜੈਚ ਤੇ ਗੋਪਾਲ ਜੋਸ਼ੀ ਨੇ ਦਸਿਆ ਕਿ 29 ਅਕਤੂਬਰ ਨੂੰ ਬਠਿੰਡਾ, 2 ਨਵੰਬਰ ਨੂੰ ਚੰਡੀਗੜ੍ਹ ਤੇ 3 ਨਵੰਬਰ ਨੂੰ ਕਾਦੀਆਂ ਵਿੱਚ ਜ਼ੋਨਲ ਰੈਲੀਆਂ ਕੀਤੀਆਂ ਜਾਣਗੀਆਂ। ਇਸ ਤੋਂ ਪਹਿਲਾਂ ਇਹ ਰੈਲੀਆਂ 22, 23 ਤੇ 24 ਅਕਤੂਬਰ ਨੂੰ ਕੀਤੀਆਂ ਜਾ ਰਹੀਆਂ ਸਨ ਪਰ ਹੁਣ ਇਹਨਾਂ ਤਰੀਕਾਂ ਵਿੱਚ ਬਦਲਾਅ ਕੀਤੇ ਗਏ ਹਨ।

ਇਹਨਾਂ ਰੈਲੀਆਂ ਦੇ ਜ਼ੋਨਲ ਵਿੱਚ ਬਠਿੰਡਾ, ਮਾਨਸਾ, ਮੁਕਤਸਰ, ਫ਼ਰੀਦਕੋਟ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੋਗਾ, ਬਰਨਾਲਾ ਤੇ ਸੰਗਰੂਰ ਜ਼ਿਲ੍ਹੇ ਸ਼ਾਮਲ ਹੋਣਗੇ। ਚੰਡੀਗੜ੍ਹ ਜ਼ੋਨਲ ਰੈਲੀ ਵਿੱਚ ਚੰਡੀਗੜ੍ਹ, ਮੁਹਾਲੀ, ਪਟਿਆਲਾ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਰੋਪੜ, ਨਵਾਂਸ਼ਹਿਰ ਸ਼ਾਮਲ ਹੋਣਗੇ।

ਕਾਦੀਆਂ ਜ਼ੋਨਲ ਰੈਲੀ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਤਰਨ-ਤਾਰਨ, ਪਠਾਨਕੋਟ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਸ਼ਾਮਲ ਹੋਣਗੇ।  

Click to comment

Leave a Reply

Your email address will not be published. Required fields are marked *

Most Popular

To Top