News

ਕੈਪਟਨ ਦਾ ਐਲਾਨ, ਡਾ. ਬੀਆਰ ਅੰਬੇਡਕਰ ਦੇ ਨਾਂ ’ਤੇ ਬਣਾਇਆ ਜਾਵੇਗਾ ਮੈਡੀਕਲ ਕਾਲਜ

ਅੱਜ ਡਾ. ਭੀਮਰਾਓ ਅੰਬੇਡਕਰ ਜੀ ਦਾ 130ਵਾਂ ਜਨਮਦਿਨ ਹੈ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਵਰਚੁਅਲ ਸੈਰੇਮਨੀ ਰਾਹੀਂ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਬੋਲਦਿਆਂ ਕੈਪਟਨ ਨੇ ਕਿਹਾ ਕਿ ਡਾ. ਅੰਬੇਡਕਰ ਨੇ ਦੇਸ਼ ਨੂੰ ਬਹੁਤ ਕੁੱਝ ਦਿੱਤਾ ਹੈ।

Bhakti in politics is a sure road to dictatorship: Dr Ambedkar | The News  Minute

ਉਹਨਾਂ ਅੱਗੇ ਕਿਹਾ ਕਿ ਕਾਂਗਰਸ ਸਰਕਾਰ ਨੇ ਦਲਿਤ ਭਾਈਚਾਰੇ ਦੇ ਭਲੇ ਲਈ ਹਮੇਸ਼ਾ ਸੋਚਿਆ ਹੈ। ਕੈਪਟਨ ਨੇ ਐਲਾਨ ਕੀਤਾ ਹੈ ਕਿ ਡਾ. ਬੀ. ਆਰ. ਅੰਬੇਡਕਰ ਦੇ ਨਾਂ ਤੇ ਮੈਡੀਕਲ ਕਾਲਜ ਬਣਾਇਆ ਜਾਵੇਗਾ। ਉਹਨਾਂ ਸ਼ਗਨ ਸਕੀਮ ਨੂੰ ਲੈ ਕੇ ਕਿਹਾ ਕਿ ਸੂਬੇ ਵਿੱਚ ਜਿਹੜੀ ਸ਼ਗਨ ਸਕੀਮ 5100 ਤੋਂ ਸ਼ੁਰੂ ਕੀਤੀ ਗਈ ਸੀ ਉਹ ਅੱਜ ਤੋਂ 51000 ਕਰ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਉਹਨਾਂ ਨੇ ਕੋਰੋਨਾ ਨੂੰ ਲੈ ਕੇ ਵੀ ਚਰਚਾ ਕੀਤੀ। ਪੰਜਾਬ ਦੇ ਲੋਕਾਂ ਨੂੰ ਉਹਨਾਂ ਅਪੀਲ ਕੀਤੀ ਕਿ ਉਹ ਵੈਕਸੀਨ ਜ਼ਰੂਰ ਲਵਾਉਣ। ਉਹਨਾਂ ਨੇ ਖੁਦ ਵੈਕਸੀਨ ਦੀ ਦੂਜੀ ਡੋਜ਼ ਵੀ ਲੈ ਲਈ ਹੈ।

ਉਹਨਾਂ ਨੇ ਕੋਰੋਨਾ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਸੀ ਕਿ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫਿਲਹਾਲ ਲਈ ਰੋਕ ਦਿੱਤੀਆਂ ਜਾਣ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਫ਼ੈਸਲਾ ਲਿਆ ਕਿ 10ਵੀਂ ਦੀ ਪ੍ਰੀਖਿਆ ਰੱਦ ਅਤੇ 12ਵੀਂ ਦੀ ਪ੍ਰੀਖਿਆ ਮੁਲਤਵੀ ਕੀਤੀ ਜਾਵੇ।

Click to comment

Leave a Reply

Your email address will not be published. Required fields are marked *

Most Popular

To Top