Business

ਕੈਪਟਨ ਦਾ ਭਾਸ਼ਣ ਸ਼ੁਰੂ ਹੁੰਦੇ ਹੀ ਵਿਰੋਧੀ ਧਿਰਾਂ ਨੇ ਕੀਤਾ ਹੰਗਾਮਾ

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ 5ਵਾਂ ਦਿਨ ਹੈ। ਇਸ ਦੌਰਾਨ ਉਸ ਸਮੇਂ ਸਦਨ ਵਿੱਚ ਹੰਗਾਮਾ ਸ਼ੁਰੂ ਹੋ ਗਿਆ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਸ਼ਣ ਦੇਣਾ ਸ਼ੁਰੂ ਕੀਤਾ। ਮੁੱਖ ਮੰਤਰੀ ਦਾ  ਭਾਸ਼ਣ ਸ਼ੁਰੂ ਹੁੰਦਿਆਂ ਹੀ ਆਮ ਆਦਮੀ ਪਾਰਟੀ ਅਤੇ ਅਕਾਲੀ ਵਿਧਾਇਕ ਵੈੱਲ ਵਿੱਚ ਪਹੁੰਚੇ ਅਤੇ ਕੈਪਟਨ ਖਿਲਾਫ਼ ਜਮ ਕੇ ਹੰਗਾਮਾ ਕੀਤਾ। ਵਿਰੋਧੀਆਂ ਦਾ ਹੰਗਾਮਾ ਹੁੰਦਾ ਵੇਖ ਕੈਪਟਨ ਅਮਰਿੰਦਰ ਸਿੰਘ ਨੂੰ ਅਪਣਾ ਭਾਸ਼ਣ ਰੋਕਣਾ ਪਿਆ ਅਤੇ 15 ਮਿੰਟਾਂ ਲਈ ਕਾਰਵਾਈ ਨੂੰ ਮੁਲਤਵੀ ਕਰਨ ਤੋਂ ਬਾਅਦ ਮੁੜ ਤੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

Plasma to be provided free of cost by Punjab govt to Covid-19 patients: CM

ਉੱਥੇ ਹੀ ਸਪੀਕਰ ਨੇ ਅਕਾਲੀ ਵਿਧਾਇਕਾਂ ਨੂੰ ਨੇਮ ਕਰਨ ਦੀ ਚੇਤਾਵਨੀ ਦਿੱਤੀ। ਉਹਨਾਂ ਕਿਹਾ ਕਿ ਜੇ ਉਹਨਾਂ ਗੱਲ ਨਹੀਂ ਸੁਣਨੀ ਤਾਂ ਆਉਂਦੇ ਤਿੰਨ ਦਿਨਾਂ ਲਈ ਉਹਨਾਂ ਨੂੰ ਸਦਨ ਤੋਂ ਬਾਹਰ ਕਰ ਦਿੱਤਾ ਜਾਵੇਗਾ। ਅਕਾਲੀ ਵਿਧਾਇਕ ਮਹਿੰਗਾਈ ਬਿਜਲੀ ਦੇ ਮੁੱਦੇ ਤੇ ਸਪੀਕਰ ਦੀ ਕੁਰਸੀ ਅੱਗੇ ਇਕੱਠੇ ਹੋਏ। ਕੈਪਟਨ ਨੇ ਸਰਕਾਰੀ ਸਕੂਲਾਂ ਦੇ ਨਤੀਜਿਆਂ ਨੂੰ ਲੈ ਕੇ ਸਦਨ ਵਿੱਚ ਜਾਣਕਾਰੀ ਵੀ ਦਿੱਤੀ।

ਮਾਰਸ਼ਲ ਵੱਲੋਂ ਅਕਾਲੀ ਵਿਧਾਇਕਾਂ ਨੂੰ ਬਾਹਰ ਜਾਣ ਦੀ ਅਪੀਲ ਕਰਨ ਦੇ ਨਾਲ ਹੀ ਮਜੀਠੀਆ ਸਮੇਤ ਬਾਕੀ ਅਕਾਲੀ ਵਿਧਾਇਕ ਸਦਨ ਵਿੱਚ ਜ਼ਮੀਨ ਤੇ ਹੀ ਬੈਠ ਗਏ। ਉੱਥੇ ਹੀ ਕੈਪਟਨ ਦੇ ਸੰਬੋਧਨ ਵਿੱਚ ਵਿਘਨ ਪਾਉਣ ਦੇ ਚਲਦਿਆਂ ਸਪੀਕਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੂੰ ਤਿੰਨ ਦਿਨਾਂ ਲਈ ਮੁਅੱਤਲ ਕਰ ਦਿੱਤਾ ਹੈ।

Click to comment

Leave a Reply

Your email address will not be published.

Most Popular

To Top