News

ਕੈਪਟਨ ਦੀ ਅਮਿਤ ਸ਼ਾਹ ਨਾਲ ਹੋਈ ਬੈਠਕ ਨੇ ਛੇੜੀ ਚਰਚਾ, ਪੰਜਾਬ ਸੁਰੱਖਿਆ ਦਾ ਖੇਡਿਆ ਦਾਅ

ਕੈਪਟਨ ਅਮਰਿੰਦਰ ਸਿੰਘ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਨੇ ਪੰਜਾਬ ਦੇ ਨਾਲ ਹੀ ਦੇਸ਼ ਦੀ ਸਿਆਸਤ ਵਿੱਚ ਭੁਚਾਲ ਲੈ ਆਂਦਾ ਹੈ। ਵੀਕੀ ਪੀਡੀਆ ਨੇ ਵੀ ਚਰਚਾ ਛੇੜ ਦਿੱਤੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਰਾਜਨੀਤਿਕ ਪਾਰਟੀ ਭਾਰਤੀ ਜਨਤਾ ਪਾਰਟੀ ਹੈ। ਕੈਪਟਨ ਨੇ ਦਾਅਵਾ ਕੀਤਾ ਹੈ ਕਿ ਉਹਨਾਂ ਨੇ ਖੇਤੀ ਕਾਨੂੰਨਾਂ ਤੇ ਪੰਜਾਬ ਦੀ ਅੰਦਰੂਨੀ ਸੁਰੱਖਿਆ ਬਾਰੇ ਗ੍ਰਹਿ ਮੰਤਰੀ ਨਾਲ ਚਰਚਾ ਕੀਤੀ ਹੈ।

May be a Twitter screenshot of text that says 'apt.Amarinder 'ingh @capt_amarinder Met Union Home Minister @AmitShah ji in Delhi. Discussed the prolonged farmers agitation against #FarmLaws & urged him to resolve the crisis urgently with repeal of the laws & guarantee MSP, besides supporting Punjab in crop diversification. #NoFarmersNoFood'

ਇੱਥੇ ਸਵਾਲ ਉੱਠਦਾ ਹੈ ਕਿ ਕੈਪਟਨ ਨੇ ਪੰਜਾਬ ਦੇ ਗੰਭੀਰ ਮੁੱਦਿਆਂ ਬਾਰੇ ਕੇਂਦਰੀ ਗ੍ਰਹਿ ਮੰਤਰੀ ਨਾਲ ਕਿਸ ਹੈਸੀਅਤ ਨਾਲ ਗੱਲਬਾਤ ਕੀਤੀ ਹੈ ਜਦਕਿ ਇਸ ਵੇਲੇ ਉਹ ਸਿਰਫ ਇੱਕ ਵਿਧਾਇਕ ਹਨ। ਕੈਪਟਨ ਦੇ ਇਹਨਾਂ ਦਾਅਵਿਆਂ ਦੀ ਵਿਰੋਧੀਆਂ ਦੇ ਨਾਲ-ਨਾਲ ਕਿਸਾਨ ਜੱਥੇਬੰਦੀਆਂ ਤੇ ਉਹਨਾਂ ਦੀ ਆਪਣੀ ਪਾਰਟੀ ਕਾਂਗਰਸ ਵੱਲੋਂ ਵੀ ਆਲੋਚਨਾ ਹੋ ਰਹੀ ਹੈ।

ਕੈਪਟਨ ਨੇ ਟਵੀਟ ਕਰਕੇ ਕਿਹਾ, “ਮੈਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਨੂੰ ਮਿਲਿਆ ਹਾਂ। ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਬਾਰੇ ਉਹਨਾਂ ਨਾਲ ਗੱਲਬਾਤ ਕੀਤੀ ਹੈ ਤੇ ਬੇਨਤੀ ਕੀਤੀ ਹੈ ਕਿ ਉਹ ਕਾਨੂੰਨ ਰੱਦ ਕਰਕੇ ਸੰਕਟ ਦਾ ਹੱਲ ਕਰਨ ਤੇ ਐਮਐਸਪੀ ਦੀ ਗਾਰੰਟੀ ਦੇਣ। ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਹਮਾਇਤ ਦਿੱਤੀ ਜਾਵੇ।”

ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਇਲਜ਼ਾਮ ਲਾਇਆ ਕਿ ਅਮਿਤ ਸ਼ਾਹ ਦੀ ਰਿਹਾਇਸ਼ ਦਲਿਤ ਵਿਰੋਧੀ ਰਾਜਨੀਤੀ ਦਾ ਕੇਂਦਰ ਬਣ ਗਈ ਹੈ। ਟਵੀਟ ਕਰਦਿਆਂ ਕਾਂਗਰਸ ਲੀਡਰ ਨੇ ਕਿਹਾ ਕਿ, “ਸੱਤਾ ਵਿੱਚ ਬੈਠੇ ਲੋਕਾਂ ਦੀ ਹਉਮੈ ਨੂੰ ਸੱਟ ਵੱਜੀ ਹੈ ਕਿਉਂ ਕਿ ਦਲਿਤ ਨੂੰ ਮੁੱਖ ਮੰਤਰੀ ਬਣਾਏ ਜਾਣ ਤੇ ਉਹ ਪੁੱਛ ਰਹੇ ਹਨ ਕਿ ਕਾਂਗਰਸ ਵਿੱਚ ਫ਼ੈਸਲੇ ਕੌਣ ਲੈ ਰਿਹਾ ਹੈ।” ਕਿਸਾਨ ਲੀਡਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ, “ਕੈਪਟਨ ਅਮਰਿੰਦਰ ਸਿੰਘ ਹੁਣ ਮਗਰਮੱਛ ਦੇ ਹੰਝੂ ਵਹਾ ਰਿਹਾ ਹੈ। ਉਹਨਾਂ ਕਿਹਾ ਕਿ ਜਦੋਂ ਉਹ ਮੁੱਖ ਮੰਤਰੀ ਸਨ ਤਾਂ ਕੇਂਦਰ ਕੋਲ ਜਾ ਕੇ ਕਿਸਾਨਾਂ ਦੀਆਂ ਮੰਗਾਂ ਨੂੰ ਪੁਖਤਾ ਢੰਗ ਨਾਲ ਨਹੀਂ ਚੁੱਕਿਆ ਪਰ ਹੁਣ ਉਹ ਨਾਟਕ ਕਰ ਰਹੇ ਹਨ।”

Click to comment

Leave a Reply

Your email address will not be published.

Most Popular

To Top