Uncategorized

ਕੈਪਟਨ ਦੀ ਸਾਰੀਆਂ ਪਾਰਟੀਆਂ ਨੂੰ ਅਪੀਲ, ਇਕਜੁੱਟ ਹੋ ਕੇ ਲੜੋ ਲੜਾਈ

ਲੋਕ ਸਭਾ ਵਿੱਚ ਪਾਸ ਹੋਏ ਖੇਤੀ ਆਰਡੀਨੈਂਸਾਂ ਖਿਲਾਫ ਪੰਜਾਬ ਦੇ ਕਿਸਾਨਾਂ ਵੱਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਦੇ ਮੱਦੇਨਜ਼ਰ ਅੱਜ ਪੰਜਾਬ ਦੀਆਂ ਸਾਰੀਆਂ ਰੇਲਾਂ ਨੂੰ ਰੋਕਿਆ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਵੱਲੋਂ ਆਰ-ਪਾਰ ਦੀ ਲੜਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਤਹਿਤ ਜਿੱਥੇ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ ਉੱਥੇ ਹੀ ਕਿਸਾਨਾਂ ਵੱਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਵੱਡੇ ਪੱਧਰ ਤੇ ਰੋਸ ਧਰਨੇ ਦਿੱਤੇ ਜਾ ਰਹੇ ਹਨ। ਅਜਿਹੇ ਵਿੱਚ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਸਿਆਸੀ ਧਿਰਾਂ ਨੂੰ ਖੇਤੀ ਬਿੱਲਾਂ ਖਿਲਾਫ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: ਪੰਜਾਬ ’ਚ ਰੇਲ ਪੱਟੜੀਆਂ ’ਤੇ ਕਿਸਾਨਾਂ ਨੇ ਲਾਏ ਧਰਨੇ

ਕੈਪਟਨ ਨੇ ਟਵੀਟ ਕਰਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕੱਠਿਆਂ ਖੇਤੀ ਬਿੱਲਾਂ ਖਿਲਾਫ ਲੜਨ ਦੀ ਅਪੀਲ ਕੀਤੀ ਹੈ ਤੇ ਨਾਲ ਹੀ ਕਿਹਾ ਉਹ ਇਸ ਲੜਾਈ ਦੀ ਅਗਵਾਈ ਲਈ ਤਿਆਰ ਹਨ। ਕੈਪਟਨ ਨੇ ਨਾਲ ਹੀ ਅਕਾਲੀ ਦਲ ‘ਤੇ ਵੀ ਨਿਸ਼ਾਨੇ ਲਗਾਏ ਹਨ।  

Click to comment

Leave a Reply

Your email address will not be published. Required fields are marked *

Most Popular

To Top