News

ਕੈਪਟਨ ਦੇ ਫੋਨ ਮਗਰੋਂ ਅਸ਼ਵਨੀ ਸੇਖੜੀ ਹਸਪਤਾਲ ਦਾਖਲ, ਨਹੀਂ ਹੋਣਗੇ ਅਕਾਲੀ ਦਲ ’ਚ ਸ਼ਾਮਲ?

ਕਾਂਗਰਸ ਦੇ ਸੀਨੀਅਰ ਲੀਡਰ ਤੇ ਬਟਾਲਾ ਤੋਂ ਤਿੰਨ ਵਾਰ ਵਿਧਾਇਕ ਰਹੇ ਅਸ਼ਵਨੀ ਸੇਖੜੀ ਦੇ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੇ ਬ੍ਰੇਕ ਲੱਗ ਪਈ ਹੈ। ਅਸ਼ਵਨੀ ਸੇਖੜੀ ਦੀ ਅੱਜ ਸਿਹਤ ਖਰਾਬ ਹੋ ਗਈ ਜਿਸ ਮਗਰੋਂ ਉਹ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹੋ ਗਏ। ਉਹਨਾਂ ਨੂੰ ਛਾਤੀ  ਵਿੱਚ ਦਰਦ ਦੀ ਸ਼ਿਕਾਇਤ ਸੀ। ਇਸ ਪਿੱਛੋਂ ਉਹਨਾਂ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ।

ਮੀਡੀਆ ਵਿੱਚ ਖ਼ਬਰਾਂ ਆਉਣ ਪਿਛੋਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੇਖੜੀ ਨੂੰ ਫੋਨ ਕੀਤਾ ਸੀ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸੀ ਲੀਡਰਾਂ ਨੇ ਸੇਖੜੀ ਨੂੰ ਸਮਝਾ ਲਿਆ ਹੈ। ਕਾਂਗਰਸ ਦੇ ਸੀਨੀਅਰ ਲੀਡਰ ਤੇ ਬਟਾਲਾ ਤੋਂ ਤਿੰਨ ਵਾਰ ਵਿਧਾਇਕ ਰਹੇ ਅਸ਼ਵਨੀ ਸੇਖੜੀ ਵੱਲੋਂ ਕੋਈ ਖੰਡਨ ਨਹੀਂ ਕੀਤਾ ਗਿਆ ਸੀ।

b>Newsmaker:</b> Harish Rawat | Business Standard News

ਇਸ ਮਗਰੋਂ ਮੰਨਿਆ ਜਾ ਰਿਹਾ ਸੀ ਕਿ ਸੇਖੜੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਹਲਕੇ ਵਿੱਚ ਵੀ ਇਹ ਚਰਚਾ ਸੀ ਕਿ 28 ਜੂਨ ਨੂੰ ਅਸ਼ਵਨੀ ਸੇਖੜੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲਣਗੇ। ਕਾਂਗਰਸ ਦੇ ਵਿਧਾਇਕ ਡਾ. ਰਾਜਕੁਮਾਰ ਵੇਰਕਾ ਨੇ ਐਤਵਾਰ ਨੂੰ ਅਸ਼ਵਨੀ ਸੇਖੜੀ ਨਾਲ ਮੀਟਿੰਗ ਕਰਕੇ ਗਿਲੇ-ਸ਼ਿਕਵਿਆਂ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਬੈਠਕ ਤੈਅ ਕਰਵਾਉਣ ਦਾ ਭਰੋਸ ਦਿੰਦਿਆਂ ਪਾਰਟੀ ਨਾ ਛੱਡਣ ਦੀ ਅਪੀਲ ਕੀਤੀ ਸੀ।

Click to comment

Leave a Reply

Your email address will not be published.

Most Popular

To Top