ਕੈਪਟਨ ਦੇ ਭਾਜਪਾ ’ਚ ਸ਼ਾਮਲ ਹੋਣ ’ਤੇ ‘ਆਪ’ ਦਾ ਨਿਸ਼ਾਨਾ, ‘ਸਿਆਸੀ ਮੁਫ਼ਾਦਾ ਲਈ ਪੰਜਾਬ ਦੇ ਹਿੱਤਾਂ ਖ਼ਿਲਾਫ਼ ਕੀਤਾ ਕੰਮ’

 ਕੈਪਟਨ ਦੇ ਭਾਜਪਾ ’ਚ ਸ਼ਾਮਲ ਹੋਣ ’ਤੇ ‘ਆਪ’ ਦਾ ਨਿਸ਼ਾਨਾ, ‘ਸਿਆਸੀ ਮੁਫ਼ਾਦਾ ਲਈ ਪੰਜਾਬ ਦੇ ਹਿੱਤਾਂ ਖ਼ਿਲਾਫ਼ ਕੀਤਾ ਕੰਮ’

ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਦੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦੀ ਨਿੰਦਾ ਕੀਤੀ ਹੈ ਅਤੇ ਉਹਨਾਂ ਤੇ ਦਹਾਕਿਆਂ ਤੇ ਆਪਣੇ ਸਿਆਸੀ ਕਰੀਅਰ ਲਈ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਦਾ ਇਲਜ਼ਾਮ ਲਾਇਆ। ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ, “ਇਹ ਕੈਪਟਨ ਅਮਰਿੰਦਰ ਲਈ ਨਾਮੋਸ਼ੀ ਵਾਲੀ ਗੱਲ ਹੈ ਕਿਉਂਕਿ ਭਾਜਪਾ ਦੇ ਕੌਮੀ ਪ੍ਰਧਾਨ ਜਾਂ ਕੇਂਦਰੀ ਮੰਤਰੀ ਅਮਿਤ ਸ਼ਾਹ ਸਮੇਤ ਸੀਨੀਅਰ ਭਾਜਪਾ ਆਗੂ ਰਸਮੀ ਤੌਰ ਤੇ ਪਾਰਟੀ ਵਿੱਚ ਸ਼ਾਮਲ ਹੋਣ ਸਮੇਂ ਉਹਨਾਂ ਨਾਲ ਮੌਜੂਦ ਨਹੀਂ ਸਨ।”

ਦੱਸ ਦਈਏ ਕਿ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਨੂੰ ਆਪਣੇ ਸਮਰਥਕਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਹਨਾਂ ਨੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਵੀ ਭਾਜਪਾ ਵਿੱਚ ਰਲੇਵਾਂ ਕਰ ਲਿਆ।

Image

ਕੈਪਟਨ ਅਮਰਿੰਦਰ ਸਿੰਘ ਕੇਂਦਰੀ ਮੰਤਰੀ ਨਰੇਂਦਰ ਸਿੰਘ ਤੋਮਰ ਅਤੇ ਕਿਰਨ ਰਿਜਿਜੂ, ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਪਾਰਟੀ ਦੇ ਹੋਰ ਸੀਨੀਅਰ ਲੀਡਰਾਂ ਦੀ ਮੌਜੂਦਗੀ ਵਿੱਚ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿੱਚ ਕੇਂਦਰ ਦੀ ਸੱਤਾਧਾਰੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਹਨਾਂ ਕਿਹਾ ਕਿ ਇਸ ਨੇ ਕੈਪਟਨ ਦਾ ਅਸਲੀ ਚਿਹਰਾ ਨੰਗਾ ਕਰ ਦਿੱਤਾ ਹੈ ਕਿ ਉਹ ਸੱਤਾ ਦੀ ਰਾਜਨੀਤੀ ਲਈ ਹਮੇਸ਼ਾ ਪੰਜਾਬ ਦੇ ਹਿੱਤਾਂ ਖਿਲਾਫ਼ ਕੰਮ ਕਰਦੇ ਰਹੇ ਹਨ।

Leave a Reply

Your email address will not be published.