ਕੈਪਟਨ ਨੇ ਕਾਂਗਰਸ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਕਾਂਗਰਸ ਦੀ ਹਾਲਤ ਇੰਨੀ ਖ਼ਰਾਬ ਹੋ ਚੁੱਕੀ ਹੈ ਕਿ ਹੁਣ ਕੋਈ ਵਾਪਸੀ ਨਹੀਂ

 ਕੈਪਟਨ ਨੇ ਕਾਂਗਰਸ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਕਾਂਗਰਸ ਦੀ ਹਾਲਤ ਇੰਨੀ ਖ਼ਰਾਬ ਹੋ ਚੁੱਕੀ ਹੈ ਕਿ ਹੁਣ ਕੋਈ ਵਾਪਸੀ ਨਹੀਂ

ਸਾਬਕਾ ਮੁੱਖ ਮੰਤਰੀ ਅਤੇ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਮੌਜੂਦਾ ਪ੍ਰਬੰਧ ਅਧੀਨ ਕਾਂਗਰਸ ਪਾਰਟੀ ਦੀ ਇੰਨੀ ਮਾੜੀ ਹਾਲਤ ਹੋ ਚੁੱਕੀ ਹੈ ਕਿ ਕੋਈ ਵਾਪਸੀ ਹੁਣ ਮੁਮਕਿਨ ਨਹੀਂ ਲਗਦੀ। ਸਾਬਕਾ ਮੁੱਖ ਮੰਤਰੀ ਨੇ ਜਾਰੀ ਇੱਕ ਬਿਆਨ ਵਿੱਚ ਕਾਂਗਰਸ ਤੇ ਟਿੱਪਣੀ ਕਰਦਿਆਂ ਕਿਹਾ ਕਿ, ਜਦੋਂ ਤੁਸੀਂ ਗੁਲਾਮ ਨਬੀ ਆਜ਼ਾਦ ਵਰਗੇ ਲੀਡਰਾਂ ਨੂੰ ਪਾਰਟੀ ਵਿੱਚ ਨਹੀਂ ਰੱਖ ਸਕਦੇ ਜਿਹਨਾਂ ਨੇ ਆਪਣੀ ਪੂਰੀ ਜ਼ਿੰਦਗੀ ਪਾਰਟੀ ਨਾਲ ਬਿਤਾਈ ਹੈ, ਤਾਂ ਤੁਹਾਡੇ ਕੰਮਕਾਜ ਅਤੇ ਤੁਹਾਡੇ ਸੀਨੀਅਰ ਅਤੇ ਤਜ਼ਰਬੇਕਾਰ ਲੀਡਰਾਂ ਨਾਲ ਪੇਸ਼ ਆਉਣ ਦੇ ਤਰੀਕੇ ਵਿੱਚ ਕੁਝ ਬੇਹੱਦ ਜ਼ਿਆਦਾ ਗਲਤ ਹੈ।”

ਕੁਝ ਲੀਡਰਾਂ ਦੇ ਦਾਅਵਿਆਂ ਤੇ ਸਵਾਲ ਚੁੱਕੇ ਹੋਏ ਉਹਨਾਂ ਕਿਹਾ ਕਿ, ਪਾਰਟੀ ਨੇ ਆਜ਼ਾਦ ਨੂੰ ਇੰਨਾ ਕੁਝ ਦਿੱਤਾ ਹੈ, ਇਹ ਇੱਕ ਪੁਰਸਕਾਰ ਪ੍ਰਕਿਰਿਆ ਹੈ। ਪਾਰਟੀ ਲਈ ਲੀਡਰਾਂ ਦੇ ਖੂਨ-ਪਸੀਨੇ ਅਤੇ ਮਿਹਨਤ ਨਾਲ ਬਣੀ ਹੈ। ਇਹ ਇਕੱਲੇ ਇੱਕ ਆਦਮੀ ਦਾ ਰਾਜ ਨਹੀਂ ਹੋ ਸਕਦਾ। ਕੈਪਟਨ ਅਮਰਿੰਦਰ ਸਿੰਘ ਨੇ ਕੁਝ ਕਾਂਗਰਸੀ ਆਗੂਆਂ ਵੱਲੋਂ ਆਜ਼ਾਦ ਖ਼ਿਲਾਫ਼ ਦਿੱਤੇ ਭੈੜੇ ਬਿਆਨਾਂ ਦੀ ਨਿਖੇਧੀ ਕੀਤੀ। “ਉਨ੍ਹਾਂ ਦੇ ਵਿਰੁੱਧ ਬੇਬੁਨਿਆਦ ਦੋਸ਼ ਲਗਾਉਣ ਦੀ ਬਜਾਏ, ਤੁਹਾਨੂੰ ਆਤਮ-ਪੜਚੋਲ ਕਰਨੀ ਚਾਹੀਦੀ ਹੈ ਕਿ ਪਾਰਟੀ ਦਾ ਇਹ ਹਾਲ ਕਿਉਂ ਹੋ ਰਿਹਾ ਹੈ”, ਉਹਨਾ ਨੇ ਦਿਖਾਵੇ ਦੇ ਵਫ਼ਾਦਾਰ ਬਣਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਸਲਾਹ ਦਿੱਤੀ।

ਉਹਨਾਂ ਕਿਹਾ ਕਿ, ਇੱਕ ਇਮਾਨਦਾਰ ਆਗੂ ਸਿਧਾਂਤਾਂ ਅਤੇ ਮਾਣ ਨਾਲ ਸਮਝੌਤਾ ਨਹੀਂ ਕਰ ਸਕਦਾ। ਉਹਨਾਂ ਕਿਹਾ ਕਿ, ਇਹ ਕੁਝ ਖਾਸ ਸਵਾਰਥਾਂ ਵਾਲੇ ਲੋਕਾਂ ਦਾ ਇੱਕ ਖਾਸ ਸਮੂਹ ਹੈ ਜਿਸ ਨੇ ਪਾਰਟੀ ਨੂੰ ਸਾੜਨਾ ਸ਼ੁਰੂ ਕਰ ਦਿੱਤੀ ਹੈ”, ਉਹਨਾਂ ਨੇ ਕਿਹਾ ਕਿ ਕਿਸ ਤਰ੍ਹਾਂ ਸਮੇਂ-ਸਮੇਂ ‘ਤੇ ਇੰਨੇ ਤੂਫਾਨਾਂ ਦਾ ਸਾਹਮਣਾ ਕਰਨ ਵਾਲੇ ਅਤੇ ਪਾਰਟੀ ਦੇ ਨਾਲ ਖੜੇ ਰਹੇ ਸੀਨੀਅਰ ਆਗੂਆਂ ਨੂੰ ਪਾਰਟੀ ਛੱਡਣ ਲਈ ਮਜਬੂਰ ਕੀਤਾ ਜਾ ਰਿਹਾ ਹੈ।

 

Leave a Reply

Your email address will not be published.