News

ਕੈਪਟਨ ਨੇ ਕਾਰਪੋਰੇਟ ਕੰਪਨੀਆਂ ਨੂੰ ਫ਼ਸਲਾਂ ਖਰੀਦਣ ਦੀ ਦਿੱਤੀ ਇਜਾਜ਼ਤ, ਰੱਖੀ ਇਹ ਸ਼ਰਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਕਾਰਪੋਰੇਟ ਕੰਪਨੀਆਂ ਦਾ ਸੂਬੇ ਵਿੱਚੋਂ ਅਨਾਜ ਖਰੀਦਣ ਲਈ ਸਵਾਗਤ ਕਰਦਾ ਹੈ। ਉਹਨਾਂ ਨੇ ਕਾਰਪੋਰੇਟਾਂ ਸਾਹਮਣੇ ਇਹ ਸ਼ਰਤ ਰੱਖੀ ਹੈ ਕਿ ਉਹ ਮੌਜੂਦਾ ਮੰਡੀ ਪ੍ਰਣਾਲੀ ਪਾਲਣਾ ਕਰਨ।

ਉਹਨਾਂ ਕਿਹਾ ਕਿ ਮੰਡੀਕਰਨ ਪ੍ਰਣਾਲੀ ਕਿਸਾਨਾਂ ਤੇ ਆੜ੍ਹਤੀਆਂ ਦੇ ਨਜ਼ਦੀਕੀ ਸਬੰਧਾਂ ਤੇ ਬਣੀ ਹੈ। ਮੁੱਖ ਮੰਤਰੀ ਨੇ ਭਾਰਤੀ ਜਨਤਾ ਪਾਰਟੀ ਦੇ ਉਹਨਾਂ ਦੋਸ਼ਾਂ ਨੂੰ ਖਾਰਜ ਕਰ ਦਿਤਾ ਹੈ ਕਿ ਜਿਸ ਵਿੱਚ ਭਾਜਪਾ ਨੇ ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਹੈ। ਕੁੱਝ ਧਿਰਾਂ ਨੇ ਮਜ਼ਬੂਰੀਆਂ ਕਰ ਕੇ ਯੂ-ਟਰਨ ਲਿਆ ਹੈ। ਉਹਨਾਂ ਕਿਹਾ ਕਿ ਜਦੋਂ ਕੇਂਦਰ ਸਰਕਾਰ ਨੇ ਖੇਤੀਬਾੜੀ ਬਿੱਲ ਸੰਸਦ ਵਿੱਚ ਲਿਆਂਦੇ ਸਨ ਤਾਂ ਪੰਜਾਬ ਸਰਕਾਰ ਸਮੇਤ ਸਾਰੀਆਂ ਸਬੰਧਤ ਧਿਰਾਂ ਦੀ ਰਾਏ ਲੈਣੀ ਚਾਹੀਦੀ ਸੀ।

ਪਰ ਅਜਿਹਾ ਨਾ ਕਰ ਕੇ ਬਿੱਲ ਬਗੈਰ ਬਹਿਸ ਦੇ ਪਾਸ ਕਰ ਦਿੱਤੇ ਗਏ। ਕੈਪਟਨ ਨੇ ਕਿਹਾ ਕਿ ਕਿਸਾਨ ਐਮਐਸਪੀ ਨੂੰ ਬਰਕਰਾਰ ਰੱਖਣਾ ਚਾਹੁੰਦੇ ਹਨ ਤੇ ਭਾਰਤ ਸਰਕਾਰ ਨੂੰ ਇਸ ਲਈ ਕਦਮ ਚੁੱਕਣੇ ਚਾਹੀਦੇ ਹਨ। ਹਾਲਾਂਕਿ ਸੰਘਰਸ਼ ਕਿਸਾਨਾਂ ਦਾ ਜਮਹੂਰੀ ਤੇ ਸੰਵਿਧਾਨਿਕ ਅਧਿਕਾਰ ਹੈ ਜਿਸ ਬਾਰੇ ਕੇਂਦਰ ਸਰਕਾਰ ਵੀ ਜਾਣੂ ਹੈ।

Click to comment

Leave a Reply

Your email address will not be published. Required fields are marked *

Most Popular

To Top