Punjab

ਕੈਪਟਨ ਨੇ ਕਿਸਾਨਾਂ ਦੇ ਹੱਕਾਂ ਲਈ ਦਿੱਲੀ ‘ਚ ਦਿੱਤਾ ਧਰਨਾ, ਰਾਸ਼ਟਰਪਤੀ ਨੇ ਮਿਲਣ ਤੋਂ ਕੀਤਾ ਸੀ ਇਨਕਾਰ

ਖੇਤੀ ਕਾਨੂੰਨਾਂ ਦਾ ਮੁੱਦਾ ਲਗਾਤਾਰ ਭੱਖਦਾ ਜਾ ਰਿਹਾ ਹੈ। ਰਾਸ਼ਟਰਪਤੀ ਵੱਲੋਂ ਮੁਲਾਕਾਤ ਦਾ ਸਮਾਂ ਨਾ ਦੇਣ ‘ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਲੀ ‘ਚ ਧਰਨਾ ਦਿੱਤਾ ਗਿਆ ਸੀ। ਇਸ ਧਰਨੇ ਦੌਰਾਨ ਵਿਰੋਧੀ ਲੀਡਰਾਂ ਨੇ ਵੀ ਕਿਸਾਨਾਂ ਦੇ ਹੱਕ ‘ਚ ਅਵਾਜ਼ ਬੁਲੰਦ ਕੀਤੀ।

ਉੱਥੇ ਹੀ ਮੋਗਾ ‘ਚ ਖੇਤੀ ਕਾਨੂੰਨਾਂ ਨੂੰ ਲੈ ਕੇ 35 ਦਿਨਾਂ ਤੋਂ ਧਰਨੇ ‘ਤੇ ਬੈਠੇ ਕਿਸਾਨਾਂ ਦਾ ਗੁੱਸਾ ਰਾਸ਼ਟਰਪਤੀ ‘ਤੇ ਫੁੱਟਦਾ ਨਜ਼ਰ ਆਇਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਨੂੰ ਰਾਸ਼ਟਰਪਤੀ ਵੱਲੋਂ ਮਿਲਣ ਤੋਂ ਇਨਕਾਰ ਕਰ ਦੇਣਾ ਬਹੁਤ ਹੀ ਮਾੜੀ ਗੱਲ ਹੈ।

ਕਿਸਾਨ ਆਗੂ ਨੇ ਗੁੱਸੇ ‘ਚ ਭੜਕਦਿਆਂ  ਰਾਸ਼ਟਰਪਤੀ ਨੂੰ ਖਰ੍ਹੀਆਂ ਖਰ੍ਹੀਆਂ ਵੀ ਸੁਣਾਈਆਂ। ਦਸ ਦਈਏ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਜ਼ਿੰਦਗੀ ਅਤੇ ਮੋਤ ਦੀ ਲੜਾਈ ਲੜੀ ਜਾ ਰਹੀ ਹੈ। ਇੰਨਾ ਹੀ ਨਹੀਂ ਕਿਸਾਨਾਂ ਵੱਲੋਂ 5 ਨਵੰਬਰ ਯਾਨੀ ਕਿ ਅੱਜ ਖੇਤੀ ਕਾਨੂੰਨਾਂ ਨੂੰ ਲੈ ਕੇ ਪੂਰੇ ਦੇਸ਼ ‘ਚ ਚੱਕਾ ਜਾਮ ਕੀਤਾ ਜਾਵੇਗਾ।

ਨਾਲ ਹੀ 26, 27 ਨਵੰਬਰ ਨੂੰ ਕਿਸਾਨਾਂ ਵੱਲੋਂ ਦਿੱਲੀ ‘ਚ ਕੇਂਦਰ ਖਿਲਾਫ਼ ਧਰਨਾ ਦਿੱਤਾ ਜਾਵੇਗਾ। ਫਿਲਹਾਲ ਇਸ ਤੇ ਨਜ਼ਰ ਬਣੀ ਰਹੇਗੀ ਕਿ ਕਿਸਾਨਾਂ ਦੇ ਸੰਘਰਸ਼ ਤੋਂ ਬਾਅਦ ਮੋਦੀ ਸਰਕਾਰ ਵੱਲੋਂ ਆਪਣੇ ਫੈਸਲੇ ‘ਚ ਕੋਈ ਤਬਦੀਲੀ ਕੀਤੀ ਜਾਂਦੀ ਹੈ ਜਾਂ ਫਿਰ ਨਹੀਂ।  

Click to comment

Leave a Reply

Your email address will not be published. Required fields are marked *

Most Popular

To Top