News

ਕੈਪਟਨ ਨੇ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਦਿੱਲੀ ਨੂੰ ਕੀਤੀ ਸਹਾਇਤਾ ਦੀ ਪੇਸ਼ਕਸ਼

ਕੋਰੋਨਾ ਵਾਇਰਸ ਦੇ ਕੇਸ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ਨੂੰ ਵੱਡੇ ਪੈਮਾਨੇ ਤੇ ਵੱਧ ਰਹੇ ਕੋਵਿਡ ਕੇਸਾਂ ਨਾਲ ਨਜਿੱਠਣ ਵਿੱਚ ਹਰ ਸੰਭਵ ਸਹਾਇਤਾ ਕਰਨ ਦੀ ਪੇਸ਼ਕਸ਼ ਕੀਤੀ ਗਈ ਹੈ ਅਤੇ ਮੁੱਖ ਮੰਤਰੀ ਨੇ ਸੂਬੇ ਵਿੱਚ ਕੋਰੋਨਾ ਦੀ ਰੋਕਥਾਮ ਵਿੱਚ ਮਿਸਾਲੀ ਕੰਮ ਕਰ ਰਹੇ ਪੰਜਾਬ ਦੇ ਕੋਵਿਡ ਯੋਧਿਆਂ ਦੀ ਦਿਲੋਂ ਸਰਾਹਨਾ ਕੀਤੀ।

ਉਹਨਾਂ ਕਿਹਾ ਕਿ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਲਈ ਪੰਜਾਬ ਸਰਕਾਰ ਤਿਆਰ-ਬਰ-ਤਿਆਰ ਹੈ। ਕੈਪਟਨ ਨੇ ਕਿਹਾ ਕਿ ਦਿੱਲੀ ਸਖਤ ਲੜਾਈ ਲੜ ਰਹੀ ਹੈ ਅਤੇ ਲੋੜ ਪੈਣ ਤੇ ਉਹ ਹਰ ਸਹਾਇਤਾ ਲਈ ਹਾਜ਼ਰ ਹਨ। ਮੁੱਖ ਮੰਤਰੀ ਕੈਪਟਨ ਨੇ ਸੁਚੇਤ ਕਰਦਿਆਂ ਆਖਿਆ ਕਿ ਇਹ ਕੋਈ ਨਹੀਂ ਜਾਣਦਾ ਕਿ ਪੰਜਾਬ ਵਿੱਚ ਦੂਜੀ ਲਹਿਰ ਕਦੋਂ ਆਵੇਗੀ, ਕੌਮੀ ਰਾਜਧਾਨੀ ਖੇਤਰ ਅਤੇ ਹੋਰ ਸੂਬਿਆਂ/ਖੇਤਰਾਂ ਦੇ ਤਜ਼ਰਬੇ ਦਰਸਾਉਂਦੇ ਹਨ ਕਿ ਇਹ ਸੰਭਾਵਿਤ ਤੌਰ ਤੇ ਇਹ ਜ਼ਰੂਰ ਵਾਪਰੇਗਾ।

ਉਹਨਾਂ ਨੇ ਸਿਹਤ ਵਿਭਾਗ ਅਤੇ ਓਟੀਐਸ ਮੁਲਾਜ਼ਮਾਂ ਤੇ ਪੂਰਾ ਵਿਸ਼ਵਾਸ ਜਤਾਇਆ ਕਿ ਉਹ ਇਸ ਵੰਗਾਰ ਖਿਲਾਫ ਮੁੜ ਪੂਰੀ ਇਕਜੁੱਟਤਾ ਨਾਲ ਖੜਨਗੇ। ਜਦੋਂ ਤਕ ਦਵਾਈ ਨਹੀਂ ਬਣ ਜਾਂਦੀ ਉਦੋਂ ਤਕ ਮਾਸਕ ਨੂੰ ਹੀ ਬਚਾਓ ਦਾ ਸਾਧਨ ਮੰਨਿਆ ਗਿਆ ਹੈ।

ਪੰਜਾਬ ਵਿੱਚ ਸਿਹਤ ਢਾਂਚੇ ਦੀ ਮਜ਼ਬੂਤੀ ਅਤੇ ਸੂਬੇ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਮਰੀਜ਼ਾਂ ਦੇ ਘਰਾਂ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਕਰਵਾਉਣ ਲਈ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਡਿਜੀਟਲੀ ਆਗਾਜ਼ ਕਰਦਿਆਂ ਮੁੱਖ ਮੰਤਰੀ ਵੱਲੋਂ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਦੇ ਯਤਨਾਂ ਦੀ ਸਰਾਹਨਾ ਕੀਤੀ ਗਈ ਜਿਹਨਾਂ ਨੇ ਮਹਿਜ ਤਿੰਨ ਵਰ੍ਹਿਆਂ ਵਿੱਚ ਹੀ ਇਹਨਾਂ ਕੇਂਦਰਾਂ ਦੀ ਕਾਮਯਾਬੀ ਦੀ ਕਹਾਣੀ ਸਿਰਜੀ ਹੈ।

ਉਹਨਾਂ ਅੱਗੇ ਕਿਹਾ ਕਿ ਦੂਜੇ ਤੇ ਤੀਜੇ ਪੱਧਰ ਦੀਆਂ ਇਲਾਜ ਸੁਵਿਧਾਵਾਂ ਵਿਖੇ ਮਰੀਜ਼ਾਂ ਲਈ ਇਲਾਜ ਵਿਵਸਥਾ ਅਤੇ ਟੈਸਟਿੰਗ ਸੁਵਿਧਾਵਾਂ ਵੱਡੇ ਪੈਮਾਨੇ ‘ਤੇ ਵਧਾਉਣ ਦੇ ਨਾਲ-ਨਾਲ ਪਲਾਜ਼ਮਾਂ ਬੈਂਕ ਖੋਲ੍ਹੇ ਜਾ ਚੁੱਕੇ ਹਨ ਅਤੇ ਮਿਸ਼ਨ ਫਤਿਹ ਤਹਿਤ ਘਰਾਂ ਅੰਦਰ ਇਕਾਂਤਵਾਸ ਵਾਲੇ ਮਰੀਜ਼ਾਂ ਨੂੰ ਮੁਫਤ ਕੋਰੋਨਾ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ।

Click to comment

Leave a Reply

Your email address will not be published. Required fields are marked *

Most Popular

To Top