News

ਕੈਪਟਨ ਨੇ ਜੱਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਪਤਨੀ ਦੇ ਦਿਹਾਂਤ ‘ਤੇ ਪ੍ਰਗਾਇਆ ਡੂੰਘਾ ਦੁੱਖ

ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਰਹੂਮ ਜੱਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਪਤਨੀ ਮੋਹਿੰਦਰ ਕੌਰ ਦਾ ਦੇਹਾਂਤ ਹੋ ਗਿਆ ਹੈ। ਇਸ ਦੁਖ ਦੀ ਘੜੀ ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਬੀਬੀ ਮੋਹਿੰਦਰ ਕੌਰ 91 ਵਰ੍ਹਿਆਂ ਦੇ ਸਨ, ਜਿਹਨਾਂ ਦਾ ਬੀਤੀ ਰਾਤ ਪੀਜੀਆਈ ਵਿਖੇ ਲੰਮੀ ਬਿਮਾਰੀ ਕਾਰਨ ਦਿਹਾਂਤ ਹੋ ਗਿਆ।

How Covid changed Punjab CM from an 'inaccessible Maharaja' to people's  problem-solver

ਉਹਨਾਂ ਦੇ ਦੋ ਪੁੱਤਰ ਅਤੇ ਦੋ ਧੀਆਂ ਹਨ। ਪੁੱਤਰ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਅਤੇ ਜਗਜੀਤ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਹਨ। ਅਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ, “ਮੈਨੂੰ ਸਰਦਾਰਨੀ ਮੋਹਿੰਦਰ ਕੌਰ ਦੀ ਮੌਤ ਦਾ ਦੁੱਖ ਹੋਇਆ ਹੈ, ਜੋ ਕਿ ਉੱਚ ਗੁਣਾਂ ਦੀ ਧਾਰਨੀ ਅਤੇ ਨੇਕ ਨੀਅਤ ਵਾਲੀ ਸ਼ਖਸ਼ੀਅਤ ਸਨ।”

ਮੁੱਖ ਮੰਤਰੀ ਨੇ ਦੁਖੀ ਪਰਿਵਾਰ, ਸਾਕ-ਸਨੇਹੀਆਂ ਤੇ ਦੋਸਤਾਂ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਅੱਗੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

Click to comment

Leave a Reply

Your email address will not be published.

Most Popular

To Top