News

ਕੈਪਟਨ ਵੱਲੋਂ ਨਵੀਂ ਪਾਰਟੀ ਦਾ ਐਲਾਨ ਕਰਨ ਮਗਰੋਂ ਕਾਂਗਰਸ ਨੇ ਲਾਏ ਵੱਡੇ ਇਲਜ਼ਾਮ

ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾ ਕੇ ਭਾਜਪਾ ਨਾਲ ਗੱਠਜੋੜ ਦਾ ਐਲਾਨ ਕਰਨ ਮਗਰੋਂ ਕਾਂਗਰਸ ਸਣੇ ਹੋਰ ਸਿਆਸੀ ਪਾਰਟੀਆਂ ਨੇ ਵੱਡੇ ਸਵਾਲ ਚੁੱਕੇ ਹਨ। ਕਾਂਗਰਸ ਨੇ ਕਿਹਾ ਕਿ, “ਖੇਤੀ ਕਾਨੂੰਨਾਂ ਨੂੰ ਲਿਆਉਣ ਪਿੱਛੇ ਉਹਨਾਂ ਤੇ ਭਾਜਪਾ ਦੀ ਮਿਲੀਭੁਗਤ ਤਾਂ ਨਹੀਂ ਸੀ।”

Farm Act| 10 days before resigning from Cabinet, Harsimrat Kaur had backed  'pro-farmer ordinances' [VIDEO] | India News

ਕਾਂਗਰਸ ਦੇ ਤਰਜਮਾਨ ਗੌਰਵ ਵੱਲਭ ਨੇ ਕਿਹਾ ਕਿ, “ਜਿਵੇਂ ਬਿਆਨ ਜਨਤਕ ਕੀਤੇ ਜਾ ਰਹੇ ਹਨ ਉਸ ਤੋਂ ਇਹੀ ਸਵਾਲ ਖੜ੍ਹਾ ਹੁੰਦਾ ਹੈ ਕਿ ਕੀ ਤਿੰਨ ਖੇਤੀ ਕਾਨੂੰਨਾਂ ਨੂੰ ਲਿਆਉਣ ਪਿੱਛੇ ਕੈਪਟਨ ਤੇ ਭਾਜਪਾ ਦੀ ਮਿਲੀਭੁਗਤ ਤਾਂ ਨਹੀਂ ਸੀ।” ਉਹਨਾਂ ਕਿਹਾ ਕਿ, “ਅਮਰਿੰਦਰ ਸਿੰਘ ਦੇ ਬਿਆਨ ਇਹ ਸ਼ਾਹਦੀ ਭਰਦੇ ਹਨ ਕਿ ਉਹਨਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਂਭੇ ਕਰਨ ਦਾ ਫ਼ੈਸਲਾ ਸਹੀ ਸੀ।”

ਇਸ ਦੇ ਨਾਲ ਹੀ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਨੂੰ ਘਟਨਾਪ੍ਰਸਤ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ, “ਅਮਰਿੰਦਰ ਸਿੰਘ ਪਿਛਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਨਾਲ ਧ੍ਰੋਹ ਕਮਾ ਰਹੇ ਸਨ।” ਉਹਨਾਂ ਕਿਹਾ ਕਿ, “ਅਮਰਿੰਦਰ ਕਹਿੰਦੇ ਹਨ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ। ਮੈਂ ਕੈਪਟਨ ਸਾਹਿਬ ਨੂੰ ਯਾਦ ਦਿਵਾਉਣਾ ਚਾਹੁੰਦਾ ਹਾਂ ਕਿ ਜੇ ਸਰਹੱਦੀ ਸੂਬਾ ਸੀ ਤਾਂ ਫਿਰ ਟਿਫ਼ਨ ਬੰਬ ਤੇ ਡ੍ਰੋਨ ਕਿਉਂ ਆ ਰਹੇ ਸਨ।

ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਨੂੰ ਕਿਉਂ ਨਹੀਂ ਰੋਕਿਆ ਗਿਆ।” ਹਰਸਿਮਰਤ ਕੌਰ ਬਾਦਲ ਨੇ ਕੈਪਟਨ ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ, “ਉਹ ਭਾਜਪਾ ਨਾਲ ਅੰਦਰਖਾਤੇ ਰਲੇ ਹੋਏ ਸਨ। ਹੁਣ ਬਿੱਲੀ ਥੈਲਿਓ ਬਾਹਰ ਆ ਗਈ ਹੈ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਭਾਜਪਾ ਨੇ ਕੈਪਟਨ ਦੀ ਡੱਟ ਕੇ ਮਦਦ ਕੀਤੀ ਸੀ।”

Click to comment

Leave a Reply

Your email address will not be published. Required fields are marked *

Most Popular

To Top