Punjab

ਕੈਪਟਨ ਵੱਲੋਂ 4 ਵੱਡੇ ਪ੍ਰਾਜੈਕਟਾਂ ਦੀ ਸ਼ੁਰੂਆਤ, ਪਹਿਲੀ ਖੇਡ ਯੂਨੀਵਰਿਸਟੀ ਦਾ ਰੱਖਿਆ ਨੀਂਹ ਪੱਥਰ

ਕੈਪਟਨ ਅਮਰਿੰਦਰ ਸਿੰਘ ਨੇ ਦੁਸਹਿਰੇ ਮੌਕੇ ਪਟਿਆਲਾ ਵਿਖੇ 4 ਵੱਡੇ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਪਿੰਡ ਸਿੱਧੂਵਾਲ ਵਿਖੇ ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ ਜੋ ਕਿ ਪੰਜਾਬ ਦੀ ਪਹਿਲੀ ਖੇਡ ਯੂਨੀਵਰਸਿਟੀ ਬਣੇਗੀ।

ਇਸ ਯੂਨੀਵਰਸਿਟੀ ਦੀ ਲਾਗਤ ਲਗਭਗ 500 ਕਰੋੜ ਆਵੇਗੀ ਤੇ ਇਸ ਦੀ ਉਸਾਰੀ 92.7 ਏਕੜ ਰਕਬੇ ਵਿੱਚ ਕੀਤੀ ਜਾਵੇਗੀ। ਮੁੱਖ ਮੰਤਰੀ ਵੱਲੋਂ ਰਾਜਪੁਰਾ ਰੋਡ ਤੇ ਪਟਿਆਲਾ ਦੇ ਅਤਿ-ਅਧੁਨਿਕ ਨਵੇਂ ਬੱਸ ਅੱਡੇ ਦੀ ਉਸਾਰੀ ਕਾਰਜ ਦਾ ਨੀਂਹ ਪੱਥਰ ਵੀ ਰੱਖਿਆ ਗਿਆ।

1100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੀ ਪਤਨੀ ਪਰਨੀਤ ਕੌਰ ਅਤੇ ਪੰਜਾਬ ਮੰਤਰੀ ਮੰਡਲ ਦੇ ਕੈਬਨਿਟ ਮੰਤਰੀ ਮੌਜੂਦ ਸਨ।

Click to comment

Leave a Reply

Your email address will not be published. Required fields are marked *

Most Popular

To Top