News

ਕੈਪਟਨ ਸਰਕਾਰ ‘ਤੇ ਭੜਕੇ ‘ਆਪ’ ਵਿਧਾਇਕ ਅਮਨ ਅਰੋੜਾ, ਲੋਕਾਂ ਨੂੰ ਮੁਫ਼ਤ ਇਲਾਜ ਦੇਣ ਦੀ ਕੀਤੀ ਮੰਗ

‘ਸਰਕਾਰ ਨੇ ਮਹਾਂਮਾਰੀ ਦੇ ਦੌਰ ‘ਚ ਸਿਹਤ ਸਹੂਲਤਾਂ ਦੇ ਖਰਚੇ ਵਧਾਉਣ ਦਾ ਫੈਸਲਾ ਲੈ ਕੇ ਪੰਜਾਬੀਆਂ ‘ਤੇ ਇਕ ਹੋਰ ਬੋਝ ਵਧਾ ਦਿੱਤਾ ਹੈ’ ਇਹ ਕਹਿਣਾ ਹੈ ‘ਆਪ’ ਵਧਾਇਕ ਅਮਨ ਅਰੋੜਾ ਦਾ। ਦਰਅਸਲ ਅਮਨ ਅਰੋੜਾ ਨੇ ਕੈਪਟਨ ਸਰਕਾਰ ‘ਤੇ ਤਿੱਖੇ ਸ਼ਬਦੀ ਹਮਲੇ ਕਰਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਸੂਬੇ ਵਿਚ ਸਿਹਤ ਸਹੂਲਤਾਂ ਤੋਂ ਵਸੂਲੇ ਜਾਣ ਵਾਲੇ ਚਾਰਜਿੰਗ ਚੁੱਪ ਚੁਪੀਤੇ ਵਧਾ ਦਿੱਤੇ ਹਨ, ਜਦਕਿ ਪੰਜਾਬ ਵਿਚ ਇਸ ਸਮੇਂ ਕੋਰੋਨਾ ਵਰਗੀ ਮਹਾਂਮਾਰੀ ਸਿਖਰਾਂ ‘ਤੇ ਹੈ, ਜਦਕਿ ਚਾਹੀਦਾ ਇਹ ਸੀ ਕਿ ਸਰਕਾਰ ਇਸ ਕੋਰੋਨਾ ਕਾਲ ਦੌਰਾਨ ਲੋਕਾਂ ਨੁੰ ਮੁਫ਼ਤ ਇਲਾਜ ਮੁਹੱਈਆ ਕਰਵਾਉਂਦੀ।

ਉੱਥੇ ਹੀ ਇਸ ਮੌਕੇ ‘ਤੇ ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਦੇ ਨਵੇਂ ਫੈਸਲੇ ਅਨੁਸਾਰ ਹੁਣ ਐਂਬੂਲੈਂਸ ਦਾ ਕਿਰਾਇਆ ਤਿੰਨ ਗੁਣਾਂ ਵਧਾਉਣ ਦੇ ਨਾਲ-ਨਾਲ ਆਮ ਲੋਕਾਂ ਨੂੰ ਛੋਟੇ ਮੋਟੇ ਅਪਰੇਸ਼ਨਾਂ ਲਈ ਪਹਿਲਾਂ ਦੇ ਮੁਕਾਬਲੇ ਕਈ ਗੁਣਾ ਜ਼ਿਆਦਾ ਫੀਸ ਦੇਣੀ ਪਵੇਗੀ। ਵਿਧਾਇਕ ਨੇ ਕਿਹਾ ਕਿ ਸਰਕਾਰ ਲੋਕਾਂ ਨਾਲ ਵਾਅਦੇ ਤਾਂ ਬਹੁਤ ਕਰਦੀ ਹੈ ਪਰ ਅਸਲ ਵਿਚ ਲੋਕਾਂ ਦੀ ਕੋਈ ਪ੍ਰਵਾਹ ਨਹੀਂ ਕਰਦੀ ਅਤੇ ਕੈਪਟਨ ਸਰਕਾਰ ਗਰੀਬ ਲੋਕਾਂ ਦਾ ਖ਼ੂਨ ਪੀਣ ‘ਤੇ ਲੱਗੀ ਹੋਈ ਹੈ।

ਦੱਸ ਦਈਏ ਕਿ ਵਿਧਾਇਕ ਅਮਨ ਅਰੋੜਾ ਵੱਲੋਂ ਸਰਕਾਰ ਨੂੰ ਚੇਤਾਵਨੀ ਵੀ ਦਿੱਤੀ ਗਈ ਕਿ ਜੇਕਰ ਸਰਕਾਰ ਨੇ ਇਹ ਲੋਕ ਵਿਰੋਧੀ ਫੈਸਲਾ ਵਾਪਸ ਨਾ ਲਿਆ ਤਾਂ ਆਮ ਆਦਮੀ ਪਾਰਟੀ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼ ਕਰੇਗੀ।ਹੁਣ ਦੇਖਣਾ ਇਹ ਹੋਵੇਗਾ ਕਿ ਸਰਕਾਰ ਵੱਲੋਂ ਇਹ ਫੇਸਲਾ ਵਾਪਸ ਲਿਆ ਜਾਂਦਾ ਜਾ ਨਹੀਂ।

Click to comment

Leave a Reply

Your email address will not be published. Required fields are marked *

Most Popular

To Top