News

ਕੈਪਟਨ ਸਰਕਾਰ ਨੇ ਕੀਤਾ ਐਲਾਨ, ਪੰਜਾਬ ‘ਚ ਫਿਰ ਵਧਿਆ ‘ਨਾਈਟ ਕਰਫ਼ਿਊ’ ਦਾ ਸਮਾਂ

ਪੰਜਾਬ ਵਿੱਚ ਵਧਦੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਲਾਕਡਾਊਨ ਅਤੇ ਕਰਫਿਊ ਦਾ ਸਮਾਂ ਲਗਾਤਾਰ ਵਧਾ ਰਹੀ ਹੈ। ਹਾਲ ਹੀ ਵਿੱਚ ਨਵੇਂ ਹੁਕਮਾਂ ਨੂੰ ਜਾਰੀ ਕਰਦੇ ਹੋਏ ਸਰਕਾਰ ਨੇ ਨਾਈਟ ਕਰਫਿਊ ਦੀ ਮਿਆਦ 2 ਹਫ਼ਤਿਆਂ ਲਈ ਹੋਰ ਵਧਾ ਦਿੱਤਾ ਗਿਆ ਹੈ।

Punjab CM extends night curfew to entire state as coronavirus cases surge |  Business Standard News

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ 30 ਅਪ੍ਰੈਲ ਤੱਕ ਨਾਈਟ ਕਰਫਿਊ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ ਜਿਸ ਨੂੰ ਦੇਖਦੇ ਹੋਏ ਅੱਜ ਇਹ ਫ਼ੈਸਲਾ ਲਿਆ ਗਿਆ ਹੈ। ਇਸ ਤੋਂ ਪਹਿਲਾਂ ਨਾਈਟ ਕਰਫਿਊ ਦਾ ਸਮਾਂ ਸ਼ਾਮ 5 ਵਜੇ ਤੋਂ ਸਵੇਰੇ 5 ਵਜੇ ਤੱਕ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੀਕੈਂਡ ਲਾਕਡਾਊਨ ਵੀ ਲਾਇਆ ਗਿਆ ਹੈ।

ਦਸਣਯੋਗ ਹੈ ਕਿ ਵੀਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਦੇ 6812 ਨਵੇਂ ਕੇਸ ਆਏ ਹਨ। 138 ਮਰੀਜ਼ਾਂ ਦੀ ਮੌਤ ਹੋ ਗਈ ਹੈ। ਹੁਣ ਤੱਕ ਸੂਬੇ ਵਿੱਚ 364910 ਪਾਜ਼ੀਟਿਵ ਮਰੀਜ਼ ਪਾਏ ਗਏ ਹਨ ਇਹਨਾਂ ਵਿਚੋਂ 8909 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਬੀਤੇ ਦਿਨ ਸੂਬੇ ਵਿੱਚ ਕੁੱਲ 55469 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ ਅਤੇ ਇਹਨਾਂ ਵਿਚੋਂ 6812 ਲੋਕ ਪਾਜ਼ੀਟਿਵ ਪਾਏ ਗਏ ਹਨ।

ਉੱਥੇ ਹੀ ਜਿਹੜੇ ਲੋਕ ਇਕਾਂਤਵਾਸ ਵਿੱਚ ਹਨ ਉਹਨਾਂ ਲਈ ਕੈਪਟਨ ਅਮਰਿੰਦਰ ਸਿੰਘ ਨੇ ਬੈਗ ਤਿਆਰ ਕਰਵਾਏ ਹਨ। ਇਹਨਾਂ ਵਿੱਚ 10 ਕਿਲੋ ਆਟਾ, 2 ਕਿਲੋ ਖੰਡ ਅਤੇ ਦੋ ਕਿਲੋ ਛੋਲੇ ਸ਼ਾਮਲ ਕੀਤੇ ਗਏ ਹਨ। ਇਸ ਦੇ ਨਾਲ ਹੀ ਪੰਜਾਬ ਵਿੱਚ ਕੋਰੋਨਾ ਵੈਕਸੀਨ ਦਾ ਪ੍ਰੋਗਰਾਮ ਵੀ ਜਾਰੀ ਹੈ।

Click to comment

Leave a Reply

Your email address will not be published. Required fields are marked *

Most Popular

To Top