ਕੈਪਟਨ ਸੰਦੀਪ ਸੰਧੂ ਨੂੰ ਹਾਈਕੋਰਟ ਵਲੋਂ ਵੱਡੀ ਰਾਹਤ, ਕੋਰਟ ਨੇ ਅਗਾਊਂ ਜ਼ਮਾਨਤ ਦੀ ਦਿੱਤੀ ਮਨਜ਼ੂਰੀ

ਵਿਧਾਨ ਸਭਾ ਹਲਕਾ ਦਾਖਾ ਦੇ ਕਾਂਗਰਸ ਇੰਚਾਰਜ ਕੈਪਟਨ ਸੰਦੀਪ ਸੰਧੂ ਜਿਨ੍ਹਾਂ ਨੂੰ ਸਟਰੀਟ ਲਾਈਟਾਂ ਦੇ ਘਪਲੇ ਵਿਚ ਵਿਜੀਲੈਂਸ ਵਿਭਾਗ ਨੇ ਨਾਮਜ਼ਦ ਕਰਕੇ ਉਨ੍ਹਾਂ ’ਤੇ ਕੇਸ ਦਰਜ ਕੀਤਾ ਸੀ। ਹਾਈਕੋਰਟ ਨੇ ਕੈਪਟਨ ਸੰਦੀਪ ਸੰਧੂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ ਹੈ।
ਹਾਈਕੋਰਟ ਦੇ ਇਸ ਫ਼ੈਸਲੇ ਨਾਲ ਜਿੱਥੇ ਕੈਪਨਟ ਸੰਦੀਪ ਸੰਧੂ ਨੂੰ ਵੱਡੀ ਰਾਹਤ ਮਿਲੀ ਹੈ, ਉਥੇ ਹੀ ਹਲਕੇ ਦੇ ਕਾਂਗਰਸੀਆਂ ਵਲੋਂ ਵੀ ਜਿੱਥੇ ਹਾਈਕੋਰਟ ਦੇ ਫ਼ੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਕੈਪਟਨ ਸੰਦੀਪ ਸੰਧੂ ਨੂੰ ਵਿਜੀਲੈਂਸ ਬਿਊਰੋ ਨੇ ਮੁੱਲਾਂਪੁਰ ਸਟਰੀਟ ਲਾਈਟ ਘੁਟਾਲੇ ਵਿੱਚ ਨਾਮਜ਼ਦ ਕੀਤਾ ਹੈ।
ਕੈਪਟਨ ਸੰਦੀਪ ਸੰਧੂ ਮੁੱਲਾਂਪੁਰ ਦਾਖਾ ਵਿਧਾਨ ਸਭਾ ਸੀਟ ਤੋਂ ਜ਼ਿਮਨੀ ਚੋਣ ਵਿੱਚ ਕਾਂਗਰਸ ਦੇ ਉਮੀਦਵਾਰ ਸਨ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਕਾਂਗਰਸ ਦੇ ਉਮੀਦਵਾਰ ਸਨ। ਉਹਨਾਂ ਤੋਂ ਪਹਿਲਾਂ ਵਿਜੀਲੈਂਸ ਟੀਮ ਨੇ ਇਸ ਮਾਮਲੇ ਵਿੱਚ ਬੀਡੀਪੀਓ ਸਤਵਿੰਦਰ ਸਿੰਘ ਕੰਗ ਅਤੇ ਬਲਾਕ ਸਮਿਤੀ ਚੇਅਰਮੈਨ ਲਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਤੋਂ ਬਾਅਦ ਵਿਜੀਲੈਂਸ ਟੀਮ ਨੇ ਕੈਪਟਨ ਸੰਦੀਪ ਸੰਧੂ ਦੇ ਸਾਲੇ ਹਰਪ੍ਰੀਤ ਨੂੰ ਵੀ ਨਾਮਜ਼ਦ ਕੀਤਾ ਸੀ। ਹੁਣ ਵਿਜੀਲੈਂਸ ਨੇ ਕੈਪਟਨ ਸੰਦੀਪ ਸੰਧੂ ਨੂੰ ਨਾਮਜ਼ਦ ਕੀਤਾ ਗਿਆ ਸੀ।