ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ SIT ਵੱਲੋਂ ਸੁਖਬੀਰ ਬਾਦਲ ਨੂੰ ਸੰਮਨ, 30 ਅਗਸਤ ਨੂੰ ਪੇਸ਼ ਹੋਣ ਦੇ ਹੁਕਮ

 ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ SIT ਵੱਲੋਂ ਸੁਖਬੀਰ ਬਾਦਲ ਨੂੰ ਸੰਮਨ, 30 ਅਗਸਤ ਨੂੰ ਪੇਸ਼ ਹੋਣ ਦੇ ਹੁਕਮ

ਕੋਟਕਪੂਰਾ ਮਾਮਲੇ ਸਬੰਧੀ ਪੇਸ਼ੀ ਨੂੰ ਲੈ ਕੇ ਐਸਆਈਟੀ ਨੇ ਸੁਖਬੀਰ ਬਾਦਲ ਨੂੰ ਸੰਮਨ ਜਾਰੀ ਕੀਤਾ ਹੈ। ਉਹਨਾਂ ਨੂੰ 30 ਅਗਸਤ ਨੂੰ ਸਵੇਰੇ 10.30 ਵਜੇ ਐਸਆਈਟੀ ਦੇ ਸਾਹਮਣੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਕੇਸ ‘ਚ ਪੁੱਛਗਿੱਛ ਲਈ ਤਲਬ ਕੀਤਾ ਸੀ ਅਤੇ ਸੁਮੇਧ ਸੈਣੀ ਤੋਂ ਕਈ ਘੰਟੇ ਪੁੱਛਗਿੱਛ ਕੀਤੀ ਗਈ ਸੀ।

ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਲਈ ਬਣਾਈ ਐਸਆਈਟੀ ਦੀ ਅਗਵਾਈ ਐਲ ਕੇ ਯਾਦਵ ਕਰ ਰਹੇ ਹਨ। ਇਹ ਸੰਮਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੈਣੀ ਅਤੇ ਹੋਰ ਮੁਲਜ਼ਮ ਪੁਲੀਸ ਅਧਿਕਾਰੀਆਂ ਵੱਲੋਂ ਕੇਸ ਨੂੰ ਕੇਂਦਰੀ ਏਜੰਸੀ ਨੂੰ ਟਰਾਂਸਫਰ ਕਰਨ ਦੀਆਂ ਪਟੀਸ਼ਨਾਂ ਦੇ ਇੱਕ ਸਮੂਹ ਨੂੰ ਖਾਰਜ ਕਰਨ ਦੇ ਕਰੀਬ ਇੱਕ ਮਹੀਨੇ ਬਾਅਦ ਆਇਆ ਸੀ। ਸੈਣੀ ਨੂੰ ਚੰਡੀਗੜ੍ਹ ਵਿੱਚ ਐਸਆਈਟੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ।

Leave a Reply

Your email address will not be published.