ਕੋਟਕਪੂਰਾ ਘਟਨਾ ਤੋਂ ਬਾਅਦ ਭਾਜਪਾ ਨੇ CM ਮਾਨ ‘ਤੇ ਵਿੰਨ੍ਹਿਆ ਤਿੱਖਾ ਨਿਸ਼ਾਨਾ

 ਕੋਟਕਪੂਰਾ ਘਟਨਾ ਤੋਂ ਬਾਅਦ ਭਾਜਪਾ ਨੇ CM ਮਾਨ ‘ਤੇ ਵਿੰਨ੍ਹਿਆ ਤਿੱਖਾ ਨਿਸ਼ਾਨਾ

ਕੋਟਕਪੂਰਾ ਵਿੱਚ ਡੇਰਾ ਪ੍ਰੇਮੀ ਦੇ ਕਤਲ ਮਾਮਲੇ ਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਸੂਬੇ ਵਿੱਚ ਕਤਲੋ-ਗਾਰਦ ਦੀਆਂ ਘਟਨਾਵਾਂ ਬਹੁਤ ਵੱਧ ਗਈਆਂ ਹਨ।

Punjab CM Bhagwant Mann makes a big announcement on MLAs pension. Details  here | Mint

ਉਹਨਾਂ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਵਾਦ ਵਧਦਾ ਜਾ ਰਿਹਾ ਹੈ ਜਿਸ ਨੂੰ ਰੋਕਣ ਲਈ ਮਾਨ ਸਰਕਾਰ ਫੇਲ੍ਹ ਸਾਬਿਤ ਹੋਈ ਹੈ। ਜਦੋਂ ਦੀ ਆਪ ਦੀ ਸਰਕਾਰ ਪੰਜਾਬ ਵਿੱਚ ਆਈ ਹੈ, ਉਦੋਂ ਤੋਂ ਅਜਿਹੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ।

ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਮਾਨ ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਹਰ ਵਾਰ ਜਦੋਂ ਅਜਿਹੀ ਵਾਰਦਾਤ ਵਾਪਰਦੀ ਹੈ ਤਾਂ ਮੁੱਖ ਮੰਤਰੀ ਦਾ ਘਿਸਿਆ ਜਿਹਾ ਟਵੀਟ ਸਾਹਮਣੇ ਆ ਜਾਂਦਾ ਹੈ ਕਿ ਅਮਨ-ਸ਼ਾਂਤੀ ਭੰਗ ਨਹੀਂ ਹੋਣ ਦਿੱਤੀ ਜਾਵੇਗੀ ਪਰ ਇਹ ਕਾਤਲਾਂ ਦੀਆਂ ਘਟਨਾਵਾਂ ਰੁਕ ਨਹੀਂ ਰਹੀਆਂ। ਉਹਨਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਪਿਸਤੌਲ ਹੱਥ ਵਿੱਚ ਲੈ ਕੇ ਕਿਸੇ ਦਾ ਕਤਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

Leave a Reply

Your email address will not be published.