ਕੋਟਕਪੂਰਾ ਮਾਮਲੇ ‘ਚ ਐਸਆਈਟੀ ਨੇ ਸੁਖਬੀਰ ਸਿੰਘ ਬਾਦਲ ਕੋਲੋਂ ਕਰੀਬ 6 ਘੰਟੇ ਕੀਤੀ ਪੁੱਛਗਿੱਛ

 ਕੋਟਕਪੂਰਾ ਮਾਮਲੇ ‘ਚ ਐਸਆਈਟੀ ਨੇ ਸੁਖਬੀਰ ਸਿੰਘ ਬਾਦਲ ਕੋਲੋਂ ਕਰੀਬ 6 ਘੰਟੇ ਕੀਤੀ ਪੁੱਛਗਿੱਛ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਐਸਆਈਟੀ ਸਾਹਮਣੇ ਪੇਸ਼ ਹੋਏ ਸੀ। ਐੱਸਆਈਟੀ ਵੱਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ 6 ਘੰਟੇ ਦੀ ਲੰਬੀ ਪੁੱਛਗਿੱਛ ਕੀਤੀ ਗਈ ਹੈ। ਪੁੱਛਗਿੱਛ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ, “ਸਾਨੂੰ ਭਾਵੇਂ 100 ਵਾਰ ਸੱਦੋ, ਪਰ ਪੰਜਾਬ ਸਰਕਾਰ ਬੇਅਦਬੀ ਅਤੇ ਗੋਲੀਕਾਂਡ ਦੇ ਅਸਲ ਦੋਸ਼ੀਆਂ ਨੂੰ ਫੜੇ।

ਇਸ ਦੇ ਨਾਲ ਹੀ ਉਹਨਾਂ ਨੇ ਮਾਨ ਸਰਕਾਰ ਤੇ ਵੀ ਨਿਸ਼ਾਨੇ ਲਾਉਂਦਿਆਂ ਕਿਹਾ ਕਿ, ‘ਆਪ’ ਆਗੂ ਮੰਡੀਆਂ ਵਿਚ ਖੜੇ ਹਨ ਤਾਂ ਹੀ ਉਨ੍ਹਾਂ ਨੂੰ ਖਰੀਦਿਆ ਜਾ ਰਿਹਾ ਹੈ। ਦੱਸ ਦਈਏ ਕਿ ਸੁਖਬੀਰ ਬਾਦਲ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਪੰਜਾਬ ਪੁਲਿਸ ਅਫਸਰਜ਼ ਇੰਸਟੀਚਿਊਟ, ਸੈਕਟਰ 32, ਚੰਡੀਗੜ੍ਹ ਵਿੱਚ ਐਸਆਈਟੀ ਸਾਹਮਣੇ ਪੇਸ਼ ਹੋਏ ਸੀ।

14 ਅਕਤੂਬਰ 2015 ਨੂੰ ਕੋਟਕਪੂਰਾ ਦੇ ਬਰਗਾੜੀ ਵਿੱਚ ਬੇਅਦਬੀ ਦਾ ਵਿਰੋਧ ਕਰ ਰਹੇ ਲੋਕਾਂ ਤੇ ਪੰਜਾਬ ਪੁਲਿਸ ਨੇ ਗੋਲੀਬਾਰੀ ਕੀਤੀ ਸੀ ਅਤੇ ਗੋਲੀਬਾਰੀ ਵਿੱਚ ਕਈ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ ਸਨ। ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਹਿਲਾਂ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸੰਮਨ ਜਾਰੀ ਕਰਕੇ SIT ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਨੌਨਿਹਾਲ ਸਿੰਘ ਦੀ ਐਸਆਈਟੀ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਹੈ।

 

Leave a Reply

Your email address will not be published.