ਕੋਟਕਪੂਰਾ ਮਾਮਲੇ ’ਚ ਸੁਖਬੀਰ ਬਾਦਲ SIT ਸਾਹਮਣੇ ਨਹੀਂ ਹੋਣਗੇ ਪੇਸ਼, ਅਕਾਲੀ ਦਲ ਦਾ ਦਾਅਵਾ- ਸੰਮਨ ਹੀ ਨਹੀਂ ਮਿਲੇ

 ਕੋਟਕਪੂਰਾ ਮਾਮਲੇ ’ਚ ਸੁਖਬੀਰ ਬਾਦਲ SIT ਸਾਹਮਣੇ ਨਹੀਂ ਹੋਣਗੇ ਪੇਸ਼, ਅਕਾਲੀ ਦਲ ਦਾ ਦਾਅਵਾ- ਸੰਮਨ ਹੀ ਨਹੀਂ ਮਿਲੇ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਵਿਸ਼ੇਸ਼ ਜਾਂਚ ਸਾਹਮਣੇ ਪੇਸ਼ ਨਹੀਂ ਹੋਣਗੇ। ਉਹਨਾਂ ਨੂੰ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਦਾ ਦਾਅਵਾ ਹੈ ਕਿ ਉਹਨਾਂ ਨੇ ਅਜੇ ਤੱਕ ਸੰਮਨ ਨਹੀਂ ਮਿਲੇ ਹਨ। ਅਜਿਹੇ ਵਿੱਚ ਸੁਖਬੀਰ ਬਾਦਲ ਦਾ ਐਸਆਈਟੀ ਸਾਹਮਣੇ ਪੇਸ਼ ਹੋਣਾ ਨਹੀਂ ਬਣਦਾ।

ਦੱਸ ਦਈਏ ਕਿ ਇਸ ਮਾਮਲੇ ਵਿੱਚ ਐਸਆਈਟੀ ਨੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਪੁੱਛਗਿੱਛ ਕੀਤੀ ਸੀ। ਸੰਮਨ ਮੁਤਾਬਕ ਸੁਖਬੀਰ ਬਾਦਲ ਨੂੰ ਅੱਜ ਸਵੇਰੇ 10-30 ਵਜੇ ਸੈਕਟਰ 32 ਸਥਿਤ ਪੰਜਾਬ ਪੁਲਿਸ ਹੈਡਕੁਆਰਟਰ ਵਿਖੇ ਪੇਸ਼ ਹੋਣਾ ਸੀ। ਅਕਤੂਬਰ 2015 ਵਿੱਚ ਫਰੀਦਕੋਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਖਿਲਰੇ ਹੋਏ ਮਿਲੇ ਸਨ ਜਿਸ ਤੋਂ ਬਾਅਦ ਸਿੱਖਾਂ ਨੇ ਵਿਰੋਧ ਕੀਤਾ ਸੀ।

Leave a Reply

Your email address will not be published.