ਕੋਪਰੇਟਿਵ ਬੈਂਕਾਂ ਦੇ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਫੰਡ ਕੀਤਾ ਜਾਰੀ
By
Posted on

ਪੰਜਾਬ ਸਰਕਾਰ ਨੇ ਕੋਪਰੇਟਿਵ ਬੈਂਕਾਂ ਦੇ ਲਈ ਵੱਡਾ ਫ਼ੈਸਲਾ ਲਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਫ਼ੰਡ ਜਾਰੀ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਿਕ 425 ਕਰੋੜ ਰੁਪਏ ਦਾ ਫ਼ੰਡ ਜਾਰੀ ਕੀਤਾ ਗਿਆ ਹੈ।

ਦਸ ਦੇਈਏ ਕਿ ਫ਼ੰਡ ਦੀ ਕਮੀ ਦੇ ਚੱਲਦੇ ਕਿਸਾਨਾਂ ਨੂੰ ਮੁਸ਼ਕਿਲ ਆ ਰਹੀ ਹੈ, ਜਿਸ ਦੇ ਚੱਲਦਿਆਂ ਮਾਨ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ। ਸਰਕਾਰ ਦੇ ਇਸ ਫ਼ੈਸਲੇ ਨਾਲ ਕੋਪਰੇਟਿਵ ਬੈਂਕ ਅਤੇ ਕਿਸਾਨਾਂ ਨੂੰ ਲਾਭ ਹੋਵੇਗਾ।
