Punjab

ਕੋਰੋਨਾ ਕਾਲ ’ਚ ਪਰਾਲੀ ਸਾੜਨਾ ਸਿਹਤ ਲਈ ਹੋ ਸਕਦਾ ਹੈ ਹਾਨੀਕਾਰਕ: ਖੇਤੀ ਵਿਭਾਗ

ਜਗਰਾਓਂ: ਕੋਰੋਨਾ ਮਹਾਂਮਾਰੀ ਬਹੁਤ ਵੱਡੀ ਚੇਤਾਵਨੀ ਬਣੀ ਹੋਈ ਹੈ ਅਤੇ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਰਨ ਪ੍ਰਦੂਸ਼ਿਤ ਹੋਵੇਗਾ ਉੱਥੇ ਹੀ ਧੂੰਏ ਨਾਲ ਸਾਹ ਲੈਣ ਵਿੱਚ ਮੁਸ਼ਕਿਲ ਆਉਣ ਨਾਲ ਕੋਰੋਨਾ ਦੇ ਜ਼ਿਆਦਾ ਫੈਲਣ ਦਾ ਖਤਰਾ ਹੈ। ਖੇਤੀ ਵਿਭਾਗ ਦੀਆਂ ਟੀਮਾਂ ਨੂੰ ਲੋਕਾਂ ਵਿਚ ਪਰਾਲੀ ਨਾ ਜਲਾਉਣ ਦੇ ਪ੍ਰਤੀ ਜਾਗਰੂਕ ਕਰਨ ਦੇ ਨਿਰੇਦਸ਼ ਦਿੱਤੇ ਗਏ ਹਨ।

ਕਿਸਾਨ ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਨੂੰ ਜਲਾਉਣ ਨਾ ਬਲਕਿ ਪਰਾਲੀ ਨੂੰ ਸੰਭਾਲਣ ਤਾਂ ਕਿ ਇਸ ਨੂੰ ਹੋਰ ਕੰਮਾਂ ਲਈ ਪ੍ਰਯੋਗ ਕੀਤਾ ਜਾ ਸਕੇ। ਇਹੀ ਗੱਲ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਜਾਗਰੂਕਤਾ ਮੁਹਿੰਮ ਦੌਰਾਨ ਕਹੀ ਸੀ।

ਪਾਪੜ ਵੜੀਆਂ ਵੇਚਦੇ ਲੜਕੇ ਲਈ ਕੈਪਟਨ ਅਮਰਿੰਦਰ ਸਿੰਘ ਨੇ ਕਰਤਾ ਵੱਡਾ ਐਲਾਨ

ਬੈਨੀਪਾਲ ਨੇ ਕਿਹਾ ਕਿ ਬਲਾਕ ਖੇਤੀਬਾੜੀ ਅਫ਼ਸਰ ਡਾ. ਗੁਰਦੀਪ ਸਿੰਘ, ਏਡੀਓ ਡਾ. ਰਮਿੰਦਰ ਸਿੰਘ ਦੀ ਟੀਮ ਵੱਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕੀਤਾ ਜਾਵੇ ਤਾਂ ਕਿ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਜਾ ਸਕੇ।

ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਡਾ. ਗੁਰਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪਰਾਲੀ ਨੂੰ ਸੰਭਾਲਣ ਲਈ ਅਧੁਨਿਕ ਮਸ਼ੀਨਰੀ ਤੇ ਸਬਸਿਡੀ ਦੇ ਰਹੀ ਹੈ। ਜਿਹੜੇ ਕਿਸਾਨਾਂ ਕੋਲ ਇਹ ਮਸ਼ੀਨਰੀ ਨਹੀਂ ਹੈ ਉਹ ਇਹ ਮਸ਼ੀਨਰੀ ਅਪਣੇ ਪਿੰਡ ਦੀ ਸਹਿਕਾਰੀ ਸਭਾ ਜਾਂ ਫਿਰ ਸੈਲਫ ਹੈਲਪ ਗਰੁੱਪਾਂ ਤੋਂ ਕਿਰਾਏ ਤੇ ਲੈ ਕੇ ਪਰਾਲੀ ਨੂੰ ਸੰਭਾਲ ਸਕਦੇ ਹਨ।

ਆਹ ਦੇਖਲੋ ਜਿਹੜੀ ਪੁਲਿਸ ਕਿਸਾਨਾਂ ਨੂੰ ਕੁੱਟ ਰਹੀ ਸੀ ਜਾਨਵਰਾਂ ਵਾਂਗੂ, ਉਨਾਂ ਹੀ ਕਿਸਾਨਾਂ ਦਾ ਜਿਗਰਾ

ਇਸ ਤੋਂ ਇਲਾਵਾ ਜਿਹੜੇ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ ਉਹਨਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਡਾ. ਗੁਰਦੀਪ ਸਿੰਘ ਨੇ ਦਸਿਆ ਕਿ ਜਿਹੜੇ ਪਿੰਡ ਵਿਚ ਪਰਾਲੀ ਨੂੰ ਅੱਗ ਨਹੀਂ ਲਗਾਈ ਜਾਵੇਗੀ ਉਸ ਪਿੰਡ ਦੀ ਪੰਚਾਇਤ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਲਈ ਉਹ ਵਾਤਾਵਾਰਨ ਪ੍ਰੇਮੀ ਬਣ ਪਰਾਲੀ ਨੂੰ ਅੱਗ ਨਾ ਲਗਾ ਕੇ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ।    

Click to comment

Leave a Reply

Your email address will not be published.

Most Popular

To Top