News

ਕੋਰੋਨਾ ਕਾਲ ’ਚ ਫਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਭਾਰਤ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਪਰ ਲੋਕਾਂ ਨੂੰ ਕੋਰੋਨਾ ਦੇ ਨਾਲ-ਨਾਲ ਮਹਿੰਗਾਈ ਦੀ ਵੀ ਮਾਰ ਝੱਲਣੀ ਪੈ ਰਹੀ ਹੈ। ਅੱਜ ਦੂਜੇ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਇੰਡੀਅਨ ਆਇਲ ਦੀ ਵੈਬਸਾਈਟ ‘ਤੇ ਉਪਲੱਬਧ ਅੰਕੜਿਆਂ ਮੁਤਬਕ ਬੁੱਧਵਾਰ ਨੂੰ ਦਿੱਲੀ ‘ਚ ਪੈਟਰੋਲ ਦੀ ਕੀਮਤ 19 ਪੈਸੇ ਵੱਧ ਕੇ 90.74 ਰੁਪਏ ਪ੍ਰਤੀ ਲੀਟਰ ਤੇ ਪਹੁੰਚ ਗਈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 21 ਪੈਸੇ ਵੱਧ ਕੇ 81.12 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ‘ਚ ਪੈਟਰੋਲ ਦੀ ਕੀਮਤ 97.12 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 88.19 ਰੁਪਏ ਪ੍ਰਤੀ ਲੀਟਰ ‘ਚ ਵਿੱਕ ਰਿਹਾ ਹੈ। ਉੱਥੇ ਹੀ ਜੇ ਗੱਲ ਕਰੀਏ ਪੰਜਾਬ ਦੀ ਤਾਂ ਪੰਜਾਬ ਵਿੱਚ 5 ਮਈ ਨੂੰ ਪੈਟਰੋਲ ਦੀ ਕੀਮਤ 92.00 ਰੁਪਏ ਪ੍ਰਤੀ ਲੀਟਰ ਹੋ ਗਈ।

ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 83.11 ਰੁਪਏ ਪ੍ਰਤੀ ਲੀਟਰ ਹੋ ਗਈ। ਰਾਜਧਾਨੀ ਚੰਡੀਗੜ੍ਹ ‘ਚ ਡੀਜ਼ਲ 80.81 ਰੁਪਏ ਪ੍ਰਤੀ ਲੀਟਰ ਤੇ ਪੈਟਰੋਲ 87.31 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਨੋਇਡਾ ਵਿੱਚ ਇਕ ਲੀਟਰ ਪੈਟਰੋਲ ਖਰੀਦਣ ਲਈ ਤੁਹਾਨੂੰ 89.05 ਰੁਪਏ ਦੇਣੇ ਪੈਣਗੇ। ਇਸ ਦੇ ਨਾਲ ਹੀ ਸ਼ਹਿਰ ‘ਚ ਇਕ ਲੀਟਰ ਡੀਜ਼ਲ ਦੀ ਕੀਮਤ 81.59 ਰੁਪਏ ਹੈ।

ਗੁਰੂਗ੍ਰਾਮ ‘ਚ ਇਕ ਲੀਟਰ ਪੈਟਰੋਲ ਦੀ ਕੀਮਤ 88.70 ਰੁਪਏ ਤੇ ਡੀਜ਼ਲ ਦੀ ਕੀਮਤ 81.71 ਰੁਪਏ ‘ਤੇ ਪਹੁੰਚ ਗਈ ਹੈ। ਗਾਜ਼ੀਆਬਾਦ ‘ਚ ਪੈਟਰੋਲ ਦੀ ਕੀਮਤ 88.90 ਰੁਪਏ ਤੇ ਡੀਜ਼ਲ ਦੀ ਕੀਮਤ 81.40 ਰੁਪਏ ‘ਤੇ ਪਹੁੰਚ ਗਈ।

ਤਾਮਿਲਨਾਡੂ ਦੀ ਰਾਜਧਾਨੀ ਚੇਨਈ ‘ਚ ਬੁੱਧਵਾਰ ਨੂੰ ਪੈਟਰੋਲ ਦੀ ਕੀਮਤ 92.70 ਰੁਪਏ ਪ੍ਰਤੀ ਲੀਟਰ ਪਹੁੰਚ ਗਈ, ਜਦਕਿ ਡੀਜ਼ਲ 86.09 ਰੁਪਏ ਰੁਪਏ ਪ੍ਰਤੀ ਲੀਟਰ ‘ਚ ਵਿੱਕ ਰਿਹਾ ਹੈ। ਇਸ ਦੇ ਨਾਲ ਹੀ ਕੋਲਕਾਤਾ ‘ਚ ਇਕ ਲੀਟਰ ਪੈਟਰੋਲ ਦੀ ਕੀਮਤ 90.92 ਰੁਪਏ ਪ੍ਰਤੀ ਲੀਟਰ ਤਕ ਪਹੁੰਚ ਗਈ। ਡੀਜ਼ਲ 83.98 ਰੁਪਏ ਪ੍ਰਤੀ ਲੀਟਰ ਵਿੱਕ ਰਿਹਾ ਹੈ।

Click to comment

Leave a Reply

Your email address will not be published.

Most Popular

To Top