News

ਕੋਰੋਨਾ ਕਾਲ ’ਚ ਲੋਕਾਂ ਦੀਆਂ ਵਧੀਆਂ ਮੁਸ਼ਿਕਲਾਂ, ਬਲੱਡ ਬੈਂਕ ਵੀ ਖਾਲੀ

ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਵਧ ਰਹੇ ਹਨ ਅਤੇ ਮੈਡੀਕਲ ਸਹੂਲਤਾਂ ਦਿਨੋਂ-ਦਿਨ ਘਟ ਰਹੀਆਂ ਹਨ। ਆਕਸੀਜਨ ਤੇ ਬੈੱਡਾਂ ਦੀ ਕਮੀ ਪਿਛੋਂ ਹੁਣ ਬਲੱਡ ਬੈਂਕ ਵੀ ਖਾਲੀ ਹੋਣ ਲੱਗੇ ਹਨ। ਸਿਹਤ ਵਿਭਾਗ ਦੇ ਨਿਯਮਾਂ ਮੁਤਾਬਕ ਕੋਰੋਨਾ ਰੋਕੂ ਟੀਕਾ ਲਵਾਉਣ ਵਾਲਾ ਕੋਈ ਵੀ ਵਿਅਕਤੀ 45 ਤੋਂ 60 ਦਿਨਾਂ ਤਕ ਖੂਨ ਦਾਨ ਨਹੀਂ ਕਰ ਸਕਦਾ, ਜਿਸ ਕਾਰਨ ਹਸਪਤਾਲਾਂ ਦੇ ਬਲੱਡ ਬੈਂਕ ਵਿੱਚ ਖੂਨ ਦੀ ਕਮੀ ਪੈਦਾ ਹੋਣ ਲੱਗੀ ਹੈ।

Now, a website for blood banks; 117 banks listed - The Economic Times

ਇਸ ਸੰਕਟ ਕਾਰਨ ਥੈਲੇਸੀਮੀਆ, ਕੈਂਸਰ, ਡਾਇਲੇਸਿਸ, ਸੜਕ ਹਾਦਸਿਆਂ ਦੇ ਸ਼ਿਕਾਰ ਲੋਕਾਂ ਨੂੰ ਸਮੱਸਿਆ ਦਾ ਸਾਹਮਣਾ ਕਰਨਾ ਪਵੇਗਾ। ਦਸ ਦਈਏ ਕਿ ਸਰਕਾਰ ਨੇ 18 ਤੋਂ 45 ਸਾਲ ਦੇ ਨੌਜਵਾਨਾਂ ਲਈ ਟੀਕਾਕਰਨ ਲਾਜ਼ਮੀ ਕੀਤਾ ਹੋਇਆ ਹੈ। ਖੂਨ ਦਾਨ ਕਰਨ ਵਾਲੇ ਵਿਅਕਤੀ ਵੀ ਇਸੇ ਵਰਗ ਵਿੱਚ ਜ਼ਿਆਦਾ ਹਨ।

ਜਦੋਂ ਇਸ ਉਮਰ ਦੇ ਲੋਕਾਂ ਦਾ ਟੀਕਾਕਰਨ ਹੋਵੇਗਾ ਤਾਂ ਉਹ 45 ਤੋਂ 60 ਦਿਨ ਤੱਕ ਖੂਨ ਦਾਨ ਨਹੀਂ ਕਰ ਸਕਣਗੇ। ਮੌਜੂਦਾ ਸੰਕਟ ਨੂੰ ਦੇਖਦਿਆਂ ਬਲੱਡ ਬੈਂਕ ਦੇ ਪ੍ਰਬੰਧਕ ਖੂਨਦਾਨੀਆਂ ਨੂੰ ਟੀਕਾ ਲਵਾਉਣ ਤੋਂ ਪਹਿਲਾਂ ਖੂਨ ਦਾਨ ਦੀ ਅਪੀਲ ਕਰ ਰਹੇ ਹਨ। ਦਸ ਦਈਏ ਕਿ ਭਾਰਤ ਦੇ ਕਈ ਹਿੱਸਿਆਂ ਵਿੱਚ ਆਕਸੀਜਨ ਦੀ ਭਾਰੀ ਕਮੀ ਹੋ ਗਈ ਹੈ। ਬਹੁਤੇ ਲੋਕਾਂ ਦੀ ਮੌਤ ਆਕਸੀਜਨ ਦੀ ਘਾਟਨ ਕਾਰਨ ਹੋ ਰਹੀ ਹੈ।

ਲੋਕਾਂ ਨੂੰ ਆਕਸੀਜਨ ਲੈਣ ਲਈ ਹਸਪਤਾਲਾਂ ਦੇ ਚੱਕਰ ਕੱਟਣੇ ਪੈਂਦੇ ਹਨ। ਸਰਕਾਰ ਵੱਲੋਂ ਲੋਕਾਂ ਨੂੰ ਹੌਂਸਲਾ ਦਿੱਤਾ ਗਿਆ ਹੈ ਕਿ ਉਹ ਲੋਕਾਂ ਦੀ ਮਦਦ ਲਈ ਆਕਸੀਜਨ ਦਾ ਪ੍ਰਬੰਧ ਕਰ ਰਹੇ ਹਨ ਪਰ ਸਰਕਾਰਾਂ ਦੇ ਤਾਂ ਸਿਰਫ ਐਲਾਨ ਹੀ ਹੁੰਦੇ ਹਨ।

Click to comment

Leave a Reply

Your email address will not be published. Required fields are marked *

Most Popular

To Top