ਕੋਰੋਨਾ ਕੇਸਾਂ ’ਚ ਆਈ ਭਾਰੀ ਕਮੀ, ਤੇਜ਼ੀ ਨਾਲ ਲੋਕ ਹੋ ਰਹੇ ਠੀਕ
By
Posted on

ਦੇਸ਼ ਵਿੱਚ ਹੁਣ ਕੋਰੋਨਾ ਕੇਸ ਲਗਾਤਾਰ ਘੱਟ ਹੋ ਰਹੇ ਹਨ। ਸੋਮਵਾਰ ਨੂੰ 1 ਲੱਖ 95 ਹਜ਼ਾਰ 685 ਲੋਕਾਂ ਦੀ ਕੋਰੋਨਾ ਪੀੜਤਾਂ ਦੀ ਪੁਸ਼ਟੀ ਹੋਈ ਹੈ। ਇਹ ਅੰਕੜਾ ਪਿਛਲੇ 42 ਦਿਨਾਂ ਵਿੱਚ ਸਭ ਤੋਂ ਘੱਟ ਹੈ। ਉੱਥੇ ਹੀ ਮੌਤਾਂ ਦੀ ਗਿਣਤੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਦੇਸ਼ ਵਿੱਚ ਕੱਲ੍ਹ ਸੋਮਵਾਰ 3496 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਸੀ।

ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 3 ਲੱਖ 26 ਹਜ਼ਾਰ 671 ਹੈ। ਐਕਟਿਵ ਮਾਮਲਿਆਂ ਦੀ ਗਿਣਤੀ ਮਤਲਬ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ‘ਚ 1 ਲੱਖ 34 ਹਜ਼ਾਰ 572 ਦੀ ਕਮੀ ਆਈ ਹੈ। ਦੇਸ਼ ਦੇ 19 ਸੂਬਿਆਂ ‘ਚ ਪੂਰੀ ਤਰ੍ਹਾਂ ਲੌਕਡਾਊਨ ਵਰਗੀ ਪਾਬੰਦੀਆਂ ਹਨ। ਇੱਥੇ ਪਾਬੰਦੀਆਂ ਤਾਂ ਹਨ, ਪਰ ਛੋਟ ਵੀ ਹੈ।
ਇਨ੍ਹਾਂ ‘ਚ ਹਿਮਾਚਲ ਪ੍ਰਦੇਸ਼, ਹਰਿਆਣਾ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਛੱਤੀਸਗੜ੍ਹ, ਓਡੀਸ਼ਾ, ਮੱਧ ਪ੍ਰਦੇਸ਼, ਮਹਾਰਾਸ਼ਟਰ, ਕਰਨਾਟਕ, ਕੇਰਲ, ਤਾਮਿਲਨਾਡੂ, ਮਿਜ਼ੋਰਮ, ਗੋਆ, ਤੇਲੰਗਾਨਾ, ਪੱਛਮੀ ਬੰਗਾਲ ਤੇ ਪੁੱਡੂਚੇਰੀ ਸ਼ਾਮਲ ਹਨ।
