News

ਕੋਰੋਨਾ ਕੇਸਾਂ ਦੀ ਪੁੱਠੀ ਗਿਣਤੀ ਸ਼ੁਰੂ, ਲੋਕਾਂ ਨੇ ਲਿਆ ਸੁੱਖ ਦਾ ਸਾਹ

ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਕੇਸ ਹੁਣ ਘਟਣੇ ਸ਼ੁਰੂ ਹੋ ਗਏ ਹਨ। ਪਿਛਲੇ ਦਿਨਾਂ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦੇ ਨਾਲ ਪਹਿਲੀ ਵਾਰ ਮਰਨ ਵਾਲਿਆਂ ਦੀ ਗਿਣਤੀ ਵਿੱਚ ਵੀ ਕਮੀ ਆਈ ਹੈ। ਦੇਸ਼ ਵਿੱਚ ਐਤਵਾਰ ਨੂੰ ਇੱਕ ਲੱਖ 53 ਹਜ਼ਾਰ 347 ਲੋਕ ਕੋਰੋਨਾ ਪੀੜਤ ਪਾਏ ਗਏ ਤੇ 2 ਲੱਖ 37 ਹਜ਼ਾਰ 568 ਵਿਅਕਤੀਆਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ।

Coronavirus: Night curfew to be imposed in 20 cities of Gujarat from  tomorrow - India Today

ਇਕ ਦਿਨ ਵਿੱਚ ਜਾਨ ਗਵਾਉਣ ਵਾਲਿਆਂ ਦਾ ਇਹ ਅੰਕੜਾ ਪਿਛਲੇ 34 ਦਿਨਾਂ ਵਿੱਚ ਸਭ ਤੋਂ ਘੱਟ ਹੈ। ਇਸ ਤੋਂ ਪਹਿਲਾਂ 27 ਅਪ੍ਰੈਲ ਨੂੰ 3,286 ਕੋਰੋਨਾ ਸੰਕਰਮਣ ਦੀ ਮੌਤ ਹੋ ਗਈ ਸੀ। ਦੇਸ਼ ਦੇ 19 ਸੂਬਿਆਂ ਵਿਚ ਪੂਰਨ ਲੌਕਡਾਊਨ ਜਿਹੀਆਂ ਪਾਬੰਦੀਆਂ ਹਨ। ਇਨ੍ਹਾਂ ਵਿੱਚ ਹਿਮਾਚਲ ਪ੍ਰਦੇਸ਼, ਹਰਿਆਣਾ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਛੱਤੀਸਗੜ੍ਹ, ਓਡੀਸ਼ਾ, ਮੱਧ ਪ੍ਰਦੇਸ਼, ਮਹਾਰਾਸ਼ਟਰ, ਕਰਨਾਟਕ, ਕੇਰਲ, ਤਾਮਿਲਨਾਡੂ, ਮਿਜੋਰਮ, ਗੋਆ, ਤੇਲੰਗਾਨਾ, ਪੱਛਮੀ ਬੰਗਾਲ ਤੇ ਪੁਡੂਚੇਰੀ ਸ਼ਾਮਲ ਹਨ।

ਦੇਸ਼ ਦੇ 13 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਮਿੰਨੀ ਲੌਕਡਾਊਨ ਹੈ। ਯਾਨੀ ਇੱਥੇ ਕੁਝ ਪਾਬੰਦੀਆਂ ਹਨ, ਪਰ ਛੋਟ ਵੀ ਹੈ। ਇਨ੍ਹਾਂ ਵਿੱਚ ਪੰਜਾਬ, ਜੰਮੂ ਅਤੇ ਕਸ਼ਮੀਰ, ਲੱਦਾਖ, ਉਤਰਾਖੰਡ, ਅਰੁਣਾਚਲ ਪ੍ਰਦੇਸ਼, ਸਿੱਕਿਮ, ਮੇਘਾਲਿਆ, ਨਾਗਾਲੈਂਡ, ਅਸਾਮ, ਮਣੀਪੁਰ, ਤ੍ਰਿਪੁਰਾ, ਆਂਧਰਾ ਪ੍ਰਦੇਸ਼ ਤੇ ਗੁਜਰਾਤ ਸ਼ਾਮਲ ਹਨ।

Click to comment

Leave a Reply

Your email address will not be published.

Most Popular

To Top