ਕੋਰੋਨਾ ਤੋਂ ਰਾਹਤ, 24 ਘੰਟਿਆਂ ’ਚ 50 ਹਜ਼ਾਰ ਤੋਂ ਘੱਟ ਆਏ ਨਵੇਂ ਕੇਸ

ਕੋਰੋਨਾ ਵਾਇਰਸ ਨੇ ਲੋਕਾਂ ਨੂੰ ਹਰ ਪਾਸੋਂ ਮਾਰ ਹੀ ਦਿੱਤੀ ਹੈ। ਬਹੁਤ ਸਾਰੇ ਲੋਕਾਂ ਦੇ ਕਾਰੋਬਾਰ ਠੱਪ ਹੋ ਗਏ ਹਨ। ਪਰ ਹੁਣ ਕੋਰੋਨਾ ਵਾਇਰਸ ਦੇ ਕੇਸ ਘਟਣੇ ਸ਼ੁਰੂ ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 46,148 ਨਵੇਂ ਕੋਰੋਨਾ ਵਾਇਰਸ ਕੇਸ ਸਾਹਮਣੇ ਆਏ ਅਤੇ 979 ਲੋਕਾਂ ਨੇ ਅਪਣੀਆਂ ਜਾਨਾਂ ਗੁਆ ਦਿੱਤੀਆਂ।

ਦਸ ਦਈਏ ਕਿ ਇਹ 76 ਦਿਨਾਂ ਬਾਅਦ ਹੋਇਆ ਹੈ ਜਦੋਂ ਦੇਸ਼ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਇੱਕ ਹਜ਼ਾਰ ਤੋਂ ਵੀ ਘੱਟ ਹੈ। ਇਸ ਦੇ ਨਾਲ ਹੀ ਠੀਕ ਹੋਣ ਵਾਲਿਆਂ ਦੀ ਗਿਣਤੀ 58,578 ਹੈ। ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 5,72,994 ਤੇ ਆ ਗਈ। ਦੇਸ਼ ਵਿੱਚ ਕੋਰੋਨਾ ਵਾਇਰਸ ਕਾਰਨ 3,96,730 ਦੀ ਮੌਤ ਹੋ ਚੁੱਕੀ ਹੈ। ਦੇਸ਼ ਵਿੱਚ ਕੋਰੋਨਾ ਨਾਲ ਠੀਕ ਹੋਣ ਵਾਲੇ ਲੋਕਾਂ ਦੀ ਦਰ 96.80% ਹੋ ਗਈ ਹੈ।

ਐਤਵਾਰ ਨੂੰ 50040 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਮਹਣੇ ਆਏ ਹਨ ਅਤੇ ਛੂਤ ਤੋਂ ਗ੍ਰਸਤ 1258 ਲੋਕਾਂ ਨੇ ਅਪਣੀਆਂ ਜਾਨਾਂ ਗੁਆਈਆਂ ਹਨ। ਜੇ ਕੋਰੋਨਾ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ 17 ਲੱਖ 21 ਹਜ਼ਾਰ ਟੀਕੇ ਦਿੱਤੇ ਜਾ ਚੁੱਕੇ ਹਨ।
ਦੇਸ਼ ਵਿੱਚ ਹੁਣ ਤਕ 32 ਕਰੋੜ 36 ਲੱਖ ਲੋਕਾਂ ਨੂੰ ਟੀਕਾ ਲਾਇਆ ਜਾ ਚੁੱਕਿਆ ਹੈ। ਬੀਤੇ ਐਤਵਾਰ ਕੋਰੋਨਾ ਦੇ 15,70,515 ਨਮੂਨਿਆਂ ਦੀ ਜਾਂਚ ਕੀਤੀ ਗਈ। ਦੇਸ਼ ਵਿੱਚ ਹੁਣ ਤਕ ਕੁੱਲ 40 ਕੋਰੜ 63 ਲੱਖ 71 ਹਜ਼ਾਰ 279 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ।
