News

ਕੋਰੋਨਾ ਦੇ ਕੇਸਾਂ ’ਚ ਆਉਣ ਲੱਗੀ ਭਾਰੀ ਕਮੀ, ਜਲਦ ਖ਼ਤਮ ਹੋਣ ਦੇ ਸੰਕੇਤ

ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨੇ ਲੋਕਾਂ ਨੂੰ ਇੱਕ ਵਾਰ ਫਿਰ ਝੰਜੋੜ ਕੇ ਰੱਖ ਦਿੱਤਾ ਹੈ। ਉੱਥੇ ਹੀ ਹੁਣ ਖੁਸ਼ਖ਼ਬਰੀ ਵਾਲੀ ਗੱਲ ਇਹ ਹੈ ਕਿ ਹੁਣ ਕੋਰੋਨਾ ਵਾਇਰਸ ਦੇ ਕੇਸ ਘਟਣੇ ਸ਼ੁਰੂ ਹੋ ਗਏ ਹਨ। ਬੀਤੇ ਦਿਨੀਂ ਦੇਸ਼ ਵਿੱਚ 3 ਲੱਖ 10 ਹਜ਼ਾਰ 580 ਵਿਅਕਤੀਆਂ ਵਿੱਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਸੀ।

Coronavirus in India Highlights: Sputnik V Light to be launched soon; Delhi  reports 8,506 new Covid-19 cases — lowest in over a month - The Financial  Express

ਇਹ ਗਿਣਤੀ ਬੀਤੇ 25 ਦਿਨਾਂ ਵਿੱਚ ਸਭ ਤੋਂ ਘੱਟ ਹਨ। ਇਸ ਤੋਂ ਪਹਿਲਾਂ 20 ਅਪ੍ਰੈਲ ਨੂੰ 2 ਲੱਖ 94 ਹਜ਼ਾਰ 378 ਨਵੇਂ ਮਾਮਲਿਆਂ ਦੀ ਸ਼ਨਾਖ਼ਤ ਹੋਈ ਹੈ। ਇਸ ਪਿਛੋਂ ਕੇਂਦਰ ਸਰਕਾਰ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਅਸਰ ਜਲਦ ਖ਼ਤਮ ਹੋਣ ਦੇ ਸੰਕੇਤ ਮਿਲ ਰਹੇ ਹਨ।

ਦੇਸ਼ ਵਿੱਚ ਸ਼ਨੀਵਾਰ ਨੂੰ ਕੋਰੋਨਾ ਕਾਰਨ 4075 ਵਿਅਕਤੀਆਂ ਦੀ ਜਾਨ ਚਲੀ ਗਈ ਹੈ। ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਬੀਤੇ ਦਿਨੀਂ ਕੁੱਲ 3 ਲੱਖ 62 ਹਜ਼ਾਰ 367 ਲੋਕਾਂ ਨੇ ਕੋਰੋਨਾ ਨੂੰ ਮਾਤ ਪਾਈ ਸੀ।  ਦੱਸ ਦਈਏ ਕਿ ਦੇਸ਼ ਦੇ 19 ਰਾਜਾਂ ਵਿੱਚ ਮੁਕੰਮਲ ਲੌਕਡਾਊਨ ਵਰਗੀਆਂ ਪਾਬੰਦੀਆਂ ਹਨ।

ਇਨ੍ਹਾਂ ਵਿੱਚ ਹਿਮਾਚਲ ਪ੍ਰਦੇਸ਼, ਹਰਿਆਣਾ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਛੱਤੀਸਗੜ੍ਹ, ਓੜੀਸ਼ਾ, ਮੱਧ ਪ੍ਰਦੇਸ਼, ਮਹਾਰਾਸ਼ਟਰ, ਕਰਨਾਟਕ, ਕੇਰਲ, ਤਾਮਿਲ ਨਾਡੂ, ਮਿਜ਼ੋਰਮ, ਗੋਆ, ਤੇਲੰਗਾਨਾ, ਪੱਛਮੀ ਬੰਗਾਲ ਤੇ ਪੁੱਡੂਚੇਰੀ ਸ਼ਾਮਲ ਹਨ। ਇੱਥੇ ਪਿਛਲੇ ਲੌਕਡਾਊਨ ਵਾਂਗ ਹੀ ਸਖ਼ਤ ਪਾਬੰਦੀਆਂ ਲਾਈਆਂ ਗਈਆਂ ਹਨ।

Click to comment

Leave a Reply

Your email address will not be published.

Most Popular

To Top