ਕੋਰੋਨਾ ਦੇ ਚਲਦੇ ਅੱਜ 7 ਵਜੇ ਸੂਬੇ ਦੇ ਲੋਕਾਂ ਨੂੰ ਸੰਬੋਧਨ ਕਰਨਗੇ ਮੁੱਖ ਮੰਤਰੀ

ਪੰਜਾਬ ਵਿੱਚ ਕੋਰੋਨਾ ਵਾਇਰਸ ਨੂੰ ਲੈ ਕੇ 15 ਮਈ ਤੱਕ ਪਾਬੰਦੀਆਂ ਲਾਈਆਂ ਗਈਆਂ ਹਨ। ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸ਼ਾਮ 7 ਵਜੇ ਪੰਜਾਬ ਦੀ ਜਨਤਾ ਨੂੰ ਆਨਲਾਈਨ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਸੰਬੋਧਨ ਕਰਨਗੇ। ਉਹ ਇਸ ਦੌਰਾਨ ਕੋਰੋਨਾ ਸਬੰਧੀ ਕੁੱਝ ਨਵੀਂਆਂ ਗਾਈਡਲਾਈਨਜ਼ ਦਾ ਐਲਾਨ ਵੀ ਕਰ ਸਕਦੇ ਹਨ।

ਦੱਸ ਦੇਈਏ ਕਿ ਕੋਰੋਨਾਵਾਇਰਸ ਤੇ ਕਾਬੂ ਪਾਉਣ ਲਈ ਲਾਈਆਂ ਗਈਆਂ ਪਾਬੰਦੀਆਂ ਪੰਜਾਬ ਵਿੱਚ ਕੱਲ੍ਹ ਯਾਨੀ 15 ਮਈ ਨੂੰ ਖ਼ਤਮ ਹੋ ਜਾਣੀਆਂ ਹਨ। ਦਸ ਦਈਏ ਕਿ ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਘਟ ਰਹੇ ਹਨ। ਪਰ ਅਜੇ ਵੀ ਕਈ ਜ਼ਿਲ੍ਹਿਆਂ ਵਿੱਚ ਵੱਡੀ ਗਿਣਤੀ ਵਿੱਚ ਕੇਸ ਸਾਹਮਣੇ ਆ ਰਹੇ ਹਨ।
ਬਠਿੰਡਾ ਜ਼ਿਲ੍ਹੇ ਵਿੱਚ ਕੋਵਿਡ-19 ਤਹਿਤ ਕੁੱਲ 264516 ਸੈਂਪਲ ਲਏ ਗਏ। ਜਿਨ੍ਹਾਂ ’ਚੋਂ 30468 ਪਾਜ਼ੇਟਿਵ ਕੇਸ ਆਏ, ਇਨ੍ਹਾਂ ’ਚੋਂ 22691 ਕੋਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।ਇਸ ਸਮੇਂ ਜ਼ਿਲ੍ਹੇ ਵਿਚ ਕੁੱਲ 7202 ਕੇਸ ਐਕਟਿਵ ਹਨ ਤੇ ਹੁਣ ਤਕ ਕੋਰੋਨਾ ਪ੍ਰਭਾਵਿਤ 575 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।
ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ’ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 12 ਦੀ ਮੌਤ, 891 ਨਵੇਂ ਕੇਸ ਆਏ ਹਨ ਅਤੇ 615 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ-ਘਰ ਵਾਪਸ ਪਰਤ ਗਏ ਹਨ।
