ਕੋਰੋਨਾ ਦੇ ਚਲਦੇ ਐਸਜੀਪੀਸੀ ਦਾ ਵੱਡਾ ਫ਼ੈਸਲਾ, ਦਫ਼ਤਰਾਂ ’ਚ 50 ਫ਼ੀਸਦ ਸਟਾਫ ਨਾਲ ਕੰਮ ਕਰਨ ਦੇ ਨਿਰਦੇਸ਼
By
Posted on

ਕੋਰੋਨਾ ਵਾਇਰਸ ਨੂੰ ਲੈ ਕੇ ਹਰ ਅਦਾਰੇ ਤੇ ਹੋਰ ਦਫ਼ਤਰਾਂ ਵਾਲੇ ਵੀ ਕੋਰੋਨਾ ਨਿਯਮਾਂ ਦਾ ਪਾਲਣ ਕਰ ਰਹ ਹਨ। ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸਮੇਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਦੇਸ਼-ਵਿਦੇਸ਼ਾਂ ਤੋਂ ਆਉਣ ਵਾਲੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਤੋਂ ਬਚਾਅ ਲਈ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨ।

ਉਹਨਾਂ ਨੇ ਸੰਗਤਾਂ ਨੂੰ ਮਾਸਕ ਪਾਉਣ ਤੇ ਇੱਕ ਦੂਜੇ ਤੋਂ ਨਿਰਧਾਰਤ ਦੂਰੀ ਰੱਖਣ ਦੀ ਸਲਾਹ ਦਿੱਤੀ ਹੈ। ਉਹਨਾਂ ਨੇ ਐਸਜੀਪੀਸੀ ਦੇ ਸਾਰੇ ਦਫ਼ਤਰਾਂ ਵਿੱਚ 50 ਫ਼ੀਸਦ ਸਟਾਫ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਐਸਜੀਪੀਸੀ ਦੇ ਸਾਰੇ ਦਫ਼ਤਰ ਸ਼ਨੀਵਾਰ ਅਤੇ ਐਤਵਾਰ ਨੂੰ ਪੂਰੀ ਤਰ੍ਹਾਂ ਬੰਦ ਰਹਿਣਗੇ।
ਐਸਜੀਪੀਸੀ ਨੇ ਕੋਰੋਨਾ ਮਰੀਜ਼ਾਂ ਲਈ ਕਈ ਅਸਥਾਈ ਇਲਾਜ ਕੇਂਦਰ ਸਥਾਪਤ ਕੀਤੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਰੀਜ਼ਾਂ ਲਈ ਆਕਸੀਜਨ ਤੇ ਐਂਬੂਲੈਂਸ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
