News

ਕੋਰੋਨਾ ਦੇ ਡਰੋਂ ਪਹਿਲਾਂ ਪ੍ਰੀਖਿਆਵਾਂ ਰੱਦ, ਹੁਣ ਸਕੂਲ ਵੀ ਕੀਤੇ ਬੰਦ

ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਪਿਛਲੇ ਸਾਲ ਤੋਂ ਬੰਦ ਸਕੂਲਾਂ ਨੂੰ ਇਸ ਸਾਲ ਦੇ ਸ਼ੁਰੂ ਵਿੱਚ ਖੋਲ੍ਹਿਆ ਗਿਆ ਸੀ ਪਰ ਕੋਰੋਨਾ ਵਾਇਰਸ ਕਾਰਨ ਸਕੂਲ ਫਿਰ ਤੋਂ ਬੰਦ ਕਰਨੇ ਪਏ। ਹੁਣ ਸਰਕਾਰ ਨੇ ਸੀਬੀਐਸਈ ਸਮੇਤ ਬੋਰਡ ਇਮਤਿਹਾਨ ਰੱਦ ਕਰਨ ਦਾ ਐਲਾਨ ਕੀਤਾ ਹੈ। ਛੋਟੀਆਂ ਜਮਾਤਾਂ ਦੇ ਬੱਚਿਆਂ ਨੂੰ ਬਿਨਾਂ ਪ੍ਰੀਖਿਆ ਦੇ ਅਗਲੀ ਜਮਾਤ ਵਿੱਚ ਪ੍ਰਮੋਟ ਕਰ ਦਿੱਤਾ ਗਿਆ ਹੈ।

Child healthcare, education suffering considerably during lockdown: CRY  study - The Week

ਆਈਸੀਐਸਈ ਵੱਲੋਂ ਵੀ 10ਵੀਂ ਦੇ ਇਮਤਿਹਾਨ ਰੱਦ ਕਰ ਦਿੱਤੇ ਗਏ ਹਨ। ਦੇਸ਼ ‘ਚ ਕੋਰੋਨਾ ਦੀ ਭਿਆਨਕ ਹੁੰਦੀ ਸਥਿਤੀ ਨੂੰ ਦੇਖਦਿਆਂ ਇਹ ਫੈਸਲਾ ਲਿਆ ਗਿਆ ਹੈ। ਇਸ ਦਰਮਿਆਨ ਸਥਿਤੀ ਦੇਖਦਿਆਂ ਇਹ ਫੈਸਲਾ ਲਿਆ ਗਿਆ ਹੈ। ਇਸ ਦਰਮਿਆਨ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦੀ ਸ਼ੁਰੂਆਤ ਹੋ ਚੁੱਕੀ ਹੈ।

ਉੱਥੇ ਹੀ ਆਂਧਰਾ ਪ੍ਰਦੇਸ਼ ਨੇ ਤੁਰੰਤ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਯਾਨੀ ਮੰਗਲਵਾਰ ਤੋਂ ਹੀ ਪਹਿਲੀ ਤੋਂ 9ਵੀਂ ਜਮਾਤ ਦੀਆਂ ਛੁੱਟੀਆਂ ਸ਼ੁਰੂ ਹੋ ਚੁੱਕੀਆਂ ਹਨ। ਜੋ ਸਾਰੇ ਸਕੂਲਾਂ ‘ਤੇ ਲਾਗੂ ਹੋਵੇਗਾ। ਇਸ ਤੋਂ ਪਹਿਲਾਂ ਦਿੱਲੀ, ਪੱਛਮੀ ਬੰਗਾਲ, ਮੱਧ ਪ੍ਰਦੇਸ਼ ਸਮੇਤ ਵੱਖ-ਵੱਖ ਸੂਬਾ ਸਰਕਾਰਾਂ ਨੇ ਵੀ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।

ਇਸ ਤੋਂ ਇਲਾਵਾ ਗੁਜਰਾਤ ਵਿੱਚ 30 ਅਪ੍ਰੈਲ ਤਕ ਸਾਰੇ ਸਕੂਲ ਬੰਦ ਹਨ। ਬਿਹਾਰ ਦੇ ਮੁੱਖ ਮੰਤਰੀ ਨੇ ਵੀ ਐਲਾਨ ਕੀਤਾ ਹੈ ਕਿ ਬਿਹਾਰ ਵਿੱਚ ਸਕੂਲ, ਕਾਲਜ ਤੇ ਹੋਰ ਵਿੱਦਿਅਕ ਸੰਸਥਾਵਾਂ 15 ਮਈ ਤਕ ਬੰਦ ਰਹਿਣਗੀਆਂ। ਹਰਿਆਣਾ ਵਿੱਚ ਵੀ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ 30 ਅਪ੍ਰੈਲ ਤੱਕ ਬੰਦ ਰਹਿਣਗੀਆਂ।  

Click to comment

Leave a Reply

Your email address will not be published.

Most Popular

To Top