Main

ਕੋਰੋਨਾ ਦੇ ਵਧਦੇ ਕੇਸਾਂ ਖ਼ਿਲਾਫ ਕੇਂਦਰ ਸਰਕਾਰ ਨੇ ਚੁੱਕਿਆ ਇਹ ਕਦਮ

ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਦਾ ਜੀਣਾ ਦੁੱਬਰ ਕੀਤਾ ਹੋਇਆ ਹੈ। ਕੋਰੋਨਾ ਵਾਇਰਸ ਕਰ ਕੇ ਲੋਕਾਂ ਨੂੰ ਜਾਨੀ ਤੇ ਮਾਲੀ ਨੁਕਸਾਨ ਵੀ ਹੋਇਆ ਹੈ। ਬਹੁਤ ਸਾਰੇ ਲੋਕਾਂ ਦੇ ਕੋਰੋਨਾ ਕਰ ਕੇ ਅਪਣੀ ਜਾਨ ਤੋਂ ਹੱਥ ਧੋਏ ਹਨ। ਹੁਣ ਫਿਰ ਕੋਰੋਨਾ ਵਾਇਰਸ ਜੋਰ ਫੜਦਾ ਵਿਖਾਈ ਦੇ ਰਿਹਾ ਹੈ।

ਦਿੱਲੀ ਵਿੱਚ ਹਾਲਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਇਸ ਦੌਰਾਨ ਕੇਂਦਰ ਸਰਕਾਰ ਵੀ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਤਿਆਰੀ ਕਰ ਰਹੀ ਹੈ। ਇਸ ਤਹਿਤ ਸਰਕਾਰ ਪੰਜਾਬ, ਉੱਤਰ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਵਿਸ਼ੇਸ਼ ਟੀਮਾਂ ਭੇਜ ਰਹੀ ਹੈ।

ਕੇਂਦਰ ਸਰਕਾਰ ਵੱਲੋਂ ਭੇਜੀਆਂ ਜਾ ਰਹੀਆਂ ਇਹ ਟੀਮਾਂ ਕੋਵਿਡ 19 ਮਹਾਂਮਾਰੀ ਨਾਲ ਨਜਿੱਠਣ ਲਈ ਸੂਬਾ ਸਰਕਾਰਾਂ ਨਾਲ ਮਿਲ ਕੇ ਕੰਮ ਕਰਨਗੀਆਂ। ਹਾਲ ਹੀ ਵਿੱਚ, ਕੇਂਦਰ ਸਰਕਾਰ ਨੇ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਅਜਿਹੀਆਂ ਟੀਮਾਂ ਹਰਿਆਣਾ, ਰਾਜਸਥਾਨ, ਗੁਜਰਾਤ ਅਤੇ ਮਨੀਪੁਰ ਭੇਜੀਆਂ ਸਨ। ਇਨ੍ਹਾਂ ਸਾਰੇ ਰਾਜਾਂ ਵਿਚੋਂ ਕੁਝ ਰਾਜ ਅਜਿਹੇ ਹਨ ਜਿਥੇ ਕੋਰੋਨਾ ਦਾ ਕਹਿਰ ਵਧ ਰਿਹਾ ਹੈ।

ਉੱਧਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਕੋਈ ਨਹੀਂ ਜਾਣਦਾ ਕਿ ਪੰਜਾਬ ‘ਚ ਦੂਜੀ ਲਹਿਰ ਕਦੋਂ ਆਵੇਗੀ। ਪਰ ਇਸ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਸ਼ਨੀਵਾਰ ਮੁੱਖ ਮੰਤਰੀ ਨੇ ਪੰਜਾਬ ‘ਚ ਸਿਹਤ ਢਾਂਚੇ ਦੀ ਮਜ਼ਬੂਤੀ ਤੇ ਗ੍ਰਾਮੀਣ ਤੇ ਸ਼ਹਿਰੀ ਖੇਤਰਾਂ ‘ਚ ਘਰਾਂ ਤਕ ਸਿਹਤ ਸੇਵਾਵਾਂ ਪਹੁੰਚਾਉਣ ਲਈ 107 ਸਿਹਤ ਕੇਂਦਰਾਂ ਦਾ ਡਿਜੀਟਲ ਆਗਾਜ਼ ਕੀਤਾ।

ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ‘ਚ ਵੱਡੇ ਪੈਮਾਨੇ ‘ਤੇ ਵਧ ਰਹੇ ਕੋਵਿਡ ਮਾਮਲਿਆਂ ਨਾਲ ਨਜਿੱਠਣ ‘ਚ ਹਰ ਸੰਭਵ ਸਹਾਇਤਾ ਦੇਣ ਦੀ ਪੇਸ਼ਕਸ਼ ਕੀਤੀ ਹੈ। ਪੰਜਾਬ ‘ਚ ਕੋਵਿਡ ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਮੁੱਖ ਮੰਤਰੀ ਨੇ ਸੂਬਾ ਸਰਕਾਰ ਵੱਲੋਂ ਹਰ ਸੰਭਵ ਕਦਮ ਚੁੱਕਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਦਿੱਲੀ ਕੋਵਿਡ ਦੇ ਖਿਲਾਫ ਲੜਾਈ ਲੜ ਰਹੀ ਹੈ। ਲੋੜ ਪੈਣ ‘ਤੇ ਅਸੀਂ ਹਰ ਸਹਾਇਤਾ ਲਈ ਤਤਪਰ ਹਾਂ। ਰਾਸ਼ਟਰੀ ਰਾਜਧਾਨੀ ਖੇਤਰ ਤੇ ਹੋਰ ਰਾਜਾਂ/ਖੇਤਰਾਂ ਦੇ ਤਜ਼ਰਬੇ ਦਿਖਾਉਂਦੇ ਹਨ ਕਿ ਕੋਰੋਨਾ ਜ਼ਰੂਰ ਘਟੇਗਾ।

Click to comment

Leave a Reply

Your email address will not be published.

Most Popular

To Top