News

ਕੋਰੋਨਾ ਨੂੰ ਲੈ ਕੇ ਪ੍ਰਧਾਨਮੰਤਰੀ ਮੋਦੀ ਦੀ ਹਾਈ ਲੈਵਲ ਬੈਠਕ

ਕੋਰੋਨਾ ਵਾਇਰਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਹਾਈਲੈਵਲ ਬੈਠਕ ਕਰ ਰਹੇ ਹਨ। ਇਸ ਬੈਠਕ ਵਿੱਚ ਕੋਰੋਨਾ ਦੇ ਟੀਕੇ ’ਤੇ ਚਰਚਾ ਹੋ ਰਹੀ ਹੈ। ਕੈਬਨਿਟ ਸਕੱਤਰ, ਪੀਐਮ ਦੇ ਪ੍ਰਧਾਨ ਸਕੱਤਰ, ਸਿਹਤ ਸਕੱਤਰ ਅਤੇ ਡਾਕਟਰ ਵਿਨੋਦ ਪਾਲ ਵੀ ਮੌਜੂਦ ਹਨ।

Two Surat returnees among 3 test positive for COVID-19 in Odisha | India  News – India TV

ਦਸ ਦਈਏ ਕਿ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਕੇਸ ਦਿਨੋਂ ਦਿਨ ਵਧਦੇ ਜਾ ਰਹੇ ਹਨ। ਐਤਵਾਰ ਨੂੰ 93,249 ਨਵੇਂ ਮਾਮਲੇ ਸਾਹਮਣੇ ਆਏ ਹਨ ਜੋ ਇਸ ਸਾਲ ਇਕ ਦਿਨ ਵਿੱਚ ਆਏ ਕੋਵਿਡ-19 ਦੇ ਸਭ ਤੋਂ ਵੱਧ ਮਾਮਲੇ ਹਨ। ਇਸ ਦੇ ਨਾਲ ਹੀ ਦੇਸ਼ ਵਿੱਚ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵਧ ਕੇ 1,24,85,509 ਹੋ ਗਈ ਹੈ।

ਕੇਂਦਰੀ ਸਿਹਤ ਵਿਭਾਗ ਦੇ ਸਵੇਰੇ ਅੱਠ ਵਜੇ ਤੱਕ ਜਾਰੀ ਅੰਕੜਿਆਂ ਮੁਤਾਬਕ 18 ਸਤੰਬਰ ਤੋਂ ਬਾਅਦ ਤੋਂ ਕੋਰੋਨਾ ਵਾਇਰਸ ਦੇ ਇੱਕ ਦਿਨ ਵਿੱਚ ਸਾਹਮਣੇ ਆਏ ਹਨ ਇਹ ਸਭ ਤੋਂ ਵੱਧ ਮਾਮਲੇ ਹਨ। 18 ਸਤੰਬਰ ਨੂੰ ਕੋਵਿਡ-19 ਦੇ 93,337 ਮਾਮਲੇ ਆਏ ਸਨ। ਵਿਭਾਗ ਮੁਤਾਬਕ 25ਵੇਂ ਦਿਨ ਵਾਧਾ ਦਰਜ ਕੀਤਾ ਗਿਆ ਹੈ।

ਦੇਸ਼ ਵਿੱਚ ਹੁਣ ਵੀ 6,91,397 ਮਰੀਜ਼ ਕੋਵਿਡ-19 ਦਾ ਇਲਾਜ ਕਰਵਾ ਰਹੇ ਹਨ ਜੋ ਕਿ ਵਾਇਰਸ ਦੇ ਕੁੱਲ ਮਾਮਲਿਆਂ ਦਾ 5.54 ਪ੍ਰਤੀਸ਼ਤ ਹੈ। ਉੱਥੇ ਹੀ ਦੇਸ਼ ਵਿੱਚ 12 ਫਰਵਰੀ ਨੂੰ ਸਭ ਤੋਂ ਘੱਟ 1,35,926 ਲੋਕ ਪੀੜਤ ਪਾਏ ਗਏ ਸਨ ਜੋ ਕਿ ਵਾਇਰਸ ਦੇ ਕੁੱਲ ਮਾਮਲਿਆਂ ਦਾ 1.25 ਪ੍ਰਤੀਸ਼ਤ ਸੀ।

Click to comment

Leave a Reply

Your email address will not be published. Required fields are marked *

Most Popular

To Top