ਕੋਰੋਨਾ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਨੇ ਭਾਜਪਾ ਤੇ ਆਪ ’ਤੇ ਲਾਏ ਗੰਭੀਰ ਇਲਜ਼ਾਮ, ਕਹੀ ਵੱਡੀ ਗੱਲ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਜਪਾ ਤੇ ਆਮ ਆਦਮੀ ਪਾਰਟੀ ਤੇ ਵੱਡੇ ਇਲਜ਼ਾਮ ਲਾਏ ਹਨ। ਮੁੱਖ ਮੰਤਰੀ ਨੇ ਕਿਹਾ ਕਿ, “ਪੰਜਾਬ ਵਿੱਚ ਕੋਰੋਨਾ ਨੂੰ ਲੈ ਕੇ ਆਮ ਆਦਮੀ ਪਾਰਟੀ ਤੇ ਭਾਜਪਾ ਸਟੰਟ ਖੇਡ ਰਹੀਆਂ ਹਨ। ਇਸੇ ਲਈ ਉਹਨਾਂ ਨੇ ਦਿੱਲੀ ਵਿੱਚ ਕੋਰੋਨਾ ਨੂੰ ਲੈ ਕੇ ਸਖ਼ਤ ਨਿਯਮ ਲਾਗੂ ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਉਹ ਪੰਜਾਬ ਵਿੱਚ ਚੋਣਾਂ ਦੀ ਤਰੀਕ ਅੱਗੇ ਵਧਾਉਣਾ ਚਾਹੁੰਦੇ ਹਨ।

ਦੇਸ਼ ਦੇ ਨਾਲ ਨਾਲ ਪੰਜਾਬ ਵਿੱਚ ਵੀ ਕੋਰੋਨਾ ਵਾਇਰਸ ਦੇ ਮਾਮਲੇ ਵਧ ਰਹੇ ਹਨ। ਇਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਨਵੀਆਂ ਗਾਈਡਲਾਈਨਜ਼ ਜਾਰੀ ਕਰ ਦਿੱਤੀਆਂ ਹਨ। ਦਿੱਲੀ ਵਿੱਚ ਵੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਹੋ ਗਏ ਹਨ। ਮੁੱਖ ਮੰਤਰੀ ਚੰਨੀ ਨੇ ਪੰਜਾਬ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਤੇ ਕਿਹਾ ਕਿ ਪੰਜਾਬ ਵਿੱਚ ਕੋਰੋਨਾ ਨੂੰ ਲੈ ਕੇ ਆਮ ਆਦਮੀ ਪਾਰਟੀ ਤੇ ਭਾਜਪਾ ਸਟੰਟ ਖੇਡ ਰਹੀਆਂ ਹਨ।
ਚੰਨੀ ਨੇ ਕਿਹਾ ਕਿ ਇਸੇ ਲਈ ਉਹਨਾਂ ਨੇ ਦਿੱਲੀ ਵਿੱਚ ਕੋਰੋਨਾ ਨੂੰ ਲੈ ਕੇ ਨਿਯਮ ਲਾਗੂ ਕੀਤੇ ਹਨ। ਦੱਸ ਦਈਏ ਕਿ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿੱਚ 44 ਫ਼ੀਸਦੀ ਵਾਧਾ ਹੋਇਆ ਹੈ। ਇਸ ਨੂੰ ਦੇਖਦੇ ਹੋਏ ਪੰਜਾਬ ਵਿੱਚ ਵੀ 15 ਜਨਵਰੀ ਤੋਂ ਜਨਤਕ ਥਾਵਾਂ ਤੇ ਜਾਣ ਲਈ ਟੀਕਾਕਰਨ ਲਾਜ਼ਮੀ ਕਰ ਦਿੱਤਾ ਹੈ।
ਸਰਕਾਰੀ ਹੁਕਮ ਮੁਤਾਬਕ ਪੰਜਾਬ ਵਿੱਚ 15 ਜਨਵਰੀ ਤੋਂ ਜਨਤਕ ਥਾਵਾਂ ਜਿਵੇਂ ਮਾਰਕੀਟਾਂ, ਮਾਲਾਂ, ਹੋਟਲਾਂ ਤੇ ਸਿਨਮਾ ਹਾਲਾਂ ਵਿੱਚ ਕੋਵਿਡ-19 ਤੋਂ ਬਚਾਅ ਲਈ ਮੁਕੰਮਲ ਟੀਕਾਕਰਨ ਕਰਵਾ ਚੁੱਕੇ ਲੋਕਾਂ ਨੂੰ ਹੀ ਜਾਣ ਦੀ ਆਗਿਆ ਹੋਵੇਗੀ।
ਸਰਕਾਰ ਨੇ ਪ੍ਰਾਈਵੇਟ ਤੇ ਸਰਕਾਰੀ ਖੇਤਰ ਦੇ ਬੈਂਕਾਂ, ਹੋਟਲਾਂ, ਬਾਰਾਂ, ਰੈਸਟੋਰੈਂਟਾਂ, ਮਾਲਾਂ, ਸ਼ਾਪਿੰਗ ਕੰਪਲੈਕਸਾਂ, ਸਿਨਮਾ ਹਾਲਾਂ, ਜਿਮਾਂ ਤੇ ਫਿਟਨੈੱਸ ਸੈਂਟਰਾਂ ਨੂੰ ਹੁਕਮ ਦਿੱਤੇ ਹਨ ਕਿ ਉਹ ਮੁਕੰਮਲ ਟੀਕਾਕਰਨ ਕਰਵਾ ਚੁੱਕੇ ਲੋਕਾਂ ਨੂੰ ਹੀ ਇਜਾਜ਼ਤ ਦੇਣ।
