Punjab

ਕੋਰੋਨਾ ਮਰੀਜ਼ਾਂ ਲਈ ਸਰਕਾਰ ਨੇ ਕੀਤਾ ਨਵਾਂ ਐਲਾਨ, ਹੁਣ ਡਰਨ ਦੀ ਲੋੜ ਨਹੀਂ, ਹੁਕਮ ਜਾਰੀ

Captain Amarinder Singh

ਅੰਮ੍ਰਿਤਸਰ: ਪੂਰੀ ਦੁਨੀਆ ਦੇ ਨਾਲ ਨਾਲ ਹੁਣ ਪੰਜਾਬ  ਵਿਚ ਵੀ ਕੋਰੋਨਾ ਨੇ ਹਫੜਾ-ਦਫੜੀ ਮਚਾਈ ਹੋਈ ਹੈ। ਕੋਰੋਨਾ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਲੋਕਾਂ ‘ਚ ਇਕਾਂਤਵਾਸ ਅਤੇ ਟੈਸਟਿੰਗ ਦੇ ਡਰ ਨੂੰ ਘੱਟ ਕਰਨ ਲਈ ਸਰਕਾਰ ਵਲੋਂ ਨਵਾਂ ਫ਼ੈਸਲਾ ਲਿਆ ਗਿਆ ਹੈ। ਸਰਕਾਰ ਵਲੋਂ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਐਲਾਨ ਕੀਤਾ ਗਿਆ ਹੈ ਕਿ ਕੋਰੋਨਾ ਮਰੀਜ਼ਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ। ਕਿਉਂਕਿ ਪਿੰਡਾਂ ਵਿਚ ਆਮ ਤੌਰ ‘ਤੇ ਦੇਖਿਆ ਕਿ ਜੇ ਕੋਈ ਸਿਹਤ ਵਿਭਾਗ ਦੀ ਟੀਮ ਟੈਸਟਿੰਗ ਲਈ ਜਾਂਦੀ ਸੀ ਤਾਂ ਉਨ੍ਹਾਂ ‘ਤੇ ਲੋਕਾਂ ਵਲੋਂ ਹਮਲਾ ਕਰ ਦਿੱਤਾ ਜਾਂਦਾ ਸੀ।

ਇਸ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਇਹ ਵੱਡਾ ਫ਼ੈਸਲਾ ਲਿਆ ਗਿਆ ਹੈ। ਇਸ ਸਬੰਧੀ ਸਰਕਾਰ ਵਲੋਂ ਸਾਰੇ ਜ਼ਿਲ੍ਹਿਆਂ ਦੇ ਡੀ.ਸੀ. ਨੂੰ ਆਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ। ਹੁਣ ਸਿਰਫ਼ ਸਿਹਤ ਵਿਭਾਗ ਦੇ ਕਾਮਿਆਂ ਤੋਂ ਇਲਾਵਾ ਹੋਰ ਕਿਸੇ ਨੂੰ ਵੀ ਪੀੜਤਾਂ ਦੇ ਨਾਮ ਨਹੀਂ ਪਤਾ ਹੋਣਗੇ। ਇਸ ਤੋਂ ਇਲਾਵਾ ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਕਾਰ ਚਲਾਉਣ ਵਾਲੇ ਤੇ 4 ਪਹੀਆ ਵਾਲੀ ਕੋਈ ਵੀ ਗੱਡੀ ਚਲਾਉਣ ਵਾਲੇ ਲੋਕਾਂ ਲਈ ਪੰਜਾਬ ਸਰਕਾਰ ਵੱਲੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜਿਨ੍ਹਾਂ ਮੁਤਾਬਕ ਕਾਰ ਜਾਂ ਚਾਰ ਪਹੀਏ ਵਾਲੀ ਕੋਈ ਵੀ ਗੱਡੀ ਚਲਾਉਣ ਵਾਲੇ ਇਕੱਲੇ ਵਿਅਕਤੀ ਲਈ ਮਾਸਕ ਪਾਉਣਾ ਲਾਜ਼ਮੀ ਨਹੀਂ ਹੋਵੇਗਾ।

ਪਰ ਜਦੋਂ ਉਹ ਕਾਰ ‘ਚੋਂ ਬਾਹਰ ਨਿਕਲਦਾ ਹੈ ਤਾਂ ਉਸ ਲਈ ਮਾਸਕ ਪਾਉਣਾ ਲਾਜ਼ਮੀ ਹੋਏਗਾ। ਜੇ ਕੋਈ ਵੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਰ ‘ਚੋਂ ਬਿਨ੍ਹਾਂ ਮਾਸਕ ਪਾਏ ਬਾਹਰ ਨਿਕਲਦਾ ਹੈ ਤਾਂ ਉਸਨੂੰ 500 ਰੁਪਏ ਦਾ ਜ਼ੁਰਮਾਨਾ ਕੀਤਾ ਜਵੇਗਾ।

Click to comment

Leave a Reply

Your email address will not be published. Required fields are marked *

Most Popular

To Top