ਕੋਰੋਨਾ ਵਾਇਰਸ ਕਾਰਨ ਚੰਡੀਗੜ੍ਹ ’ਚ ‘ਨਾਈਟ ਕਰਫਿਊ’ ਦਾ ਵਧਿਆ ਸਮਾਂ

ਪੰਜਾਬ ਵਿੱਚ ਨਾਈਟ ਕਰਫਿਊ ਦਾ ਸਮਾਂ ਸ਼ਾਮ 5 ਵਜੇ ਤੋਂ ਸਵੇਰੇ 5 ਵਜੇ ਤੱਕ ਕਰ ਦਿੱਤਾ ਗਿਆ ਹੈ। ਪਰ ਹੁਣ ਨਾਲ ਹੀ ਚੰਡੀਗੜ੍ਹ ਵਿੱਚ ਵੀ ਨਾਈਟ ਕਰਫਿਊ ਦਾ ਸਮਾਂ ਵਧਾ ਦਿੱਤਾ ਗਿਆ ਹੈ। ਹੁਣ ਚੰਡੀਗੜ੍ਹ ਵਿੱਚ ਵੀ ਰਾਤ ਦਾ ਕਰਫਿਊ ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤਕ ਕਰ ਦਿੱਤਾ ਗਿਆ ਹੈ।

ਬੁੱਧਵਾਰ ਨੂੰ ਯੂਟੀ ਪ੍ਰਸ਼ਾਸਕ ਦੀ ਪ੍ਰਧਾਨਗੀ ਵਿੱਚ ਹੋਈ ਵਾਰ ਰੂਮ ਦੀ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ ਹੈ। ਦਸ ਦਈਏ ਕਿ ਪਹਿਲਾਂ ਚੰਡੀਗੜ੍ਹ ਵਿੱਚ ਨਾਈਟ ਕਰਫਿਊ ਦਾ ਸਮਾਂ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਦਾ ਸੀ ਪਰ ਹੁਣ ਕੋਰੋਨਾ ਕੇਸਾਂ ਨੂੰ ਦੇਖਦਿਆਂ ਪੰਜਾਬ ਦੀ ਤਰਜ਼ ’ਤੇ ਇਸ ਸਮੇਂ ਵਿੱਚ ਵਾਧਾ ਕੀਤਾ ਗਿਆ ਹੈ।
ਹੋਮ ਡਿਲਵਰੀ ਦਾ ਸਮਾਂ ਰਾਤ 9 ਵਜੇ ਤੱਕ ਹੀ ਹੋਣ ਦੀ ਮਨਜ਼ੂਰੀ ਦਿੱਤੀ ਗਈ ਹੈ ਅਤੇ ਗੈਰ-ਜ਼ਰੂਰੀ ਸੇਵਾਵਾਂ ਨਾਈਟ ਕਰਫਿਊ ਦੌਰਾਨ ਬੰਦ ਰਹਿਣਗੀਆਂ। ਇਹ ਸਾਰੇ ਹੁਮ ਕੱਲ੍ਹ ਤੋਂ ਲਾਗੂ ਕੀਤੇ ਜਾਣਗੇ। ਕੋਰੋਨਾ ਦੇ ਚਲਦੇ ਸਕੂਲ, ਕਾਲਜ, ਸਾਰੇ ਵਿਦਿਅਕ ਅਦਾਰੇ, ਕੋਚਿੰਗ ਸੈਂਟਰ, ਲਾਇਬ੍ਰੇਰੀਆਂ 15 ਮਈ ਤੱਕ ਬੰਦ ਰਹਿਣਗੀਆਂ।
ਦਸ ਦਈਏ ਕਿ ਪੰਜਾਬ ਵਿੱਚ ਵੀ ਕੋਰੋਨਾ ਵਾਇਰਸ ਕਾਰਨ ਹਾਲਾਤ ਬਹੁਤ ਹੀ ਵਿਗੜ ਗਏ ਹਨ। ਪਿਛਲੇ 24 ਘੰਟਿਆਂ ਵਿੱਚ 122 ਮੌਤਾਂ ਹੋ ਗਈਆਂ ਹਨ ਅਤੇ 9 ਦਿਨਾਂ ਵਿੱਚ 51,239 ਲੋਕਾਂ ਨੂੰ ਕੋਰੋਨਾ ਵਾਇਰਸ ਹੋ ਚੁੱਕਾ ਹੈ। 18 ਅਪ੍ਰੈਲ ਤੱਕ ਸੂਬੇ ਵਿੱਚ ਕੁੱਲ 300042 ਲੋਕ ਕੋਰੋਨਾ ਨਾ ਪੀੜਤ ਹਨ ਜਦਕਿ ਮੰਗਲਵਾਰ ਨੂੰ ਇਹ ਅੰਕੜਾ 351281 ਤੇ ਪੁੱਜ ਗਿਆ ਹੈ। 18 ਅਪ੍ਰੈਲ ਤੱਕ ਸੂਬੇ ਵਿਚ ਐਕਟਿਵ ਕੇਸਾਂ ਦੀ ਗਿਣਤੀ 34,180 ਸੀ ਜੋ ਕਿ 9 ਦਿਨਾਂ ਵਿਚ ਵਧ ਕੇ 51713 ਪਹੁੰਚ ਗਈ ਹੈ।
