News

ਕੋਰੋਨਾ ਵਾਇਰਸ ਕਾਰਨ ਪੰਜਾਬ ‘ਚ ਰੈਸਟੋਰੈਂਟ, ਮਾਲਜ਼ ਮੁੜ ਹੋ ਸਕਦੇ ਨੇ ਬੰਦ?

ਚੰਡੀਗੜ੍ਹ- ਮੁੱਖ ਸਕੱਤਕ ਵਿੰਨੀ ਮਹਾਜਨ ਨੇ ਚੰਡੀਗੜ੍ਹ ਸਿਹਤ, ਮੈਡੀਕਲ ਸਿੱਖਿਆ ਅਤੇ ਸਕੂਲ ਸਿੱਖਿਆ ਮਹਿਕਮੇ ਦੀ ਸਟੇਟ ਹੈਲਖ ਰਿਸਪਾਂਸ ਐਂਡ ਪ੍ਰੋਕਿਓਰਮੈਂਟ ਕਮੇਟੀ ਦੀ ਵਰਚੂਅਲ ਮੀਟਿੰਗ ਕੀਤੀ। ਉਨ੍ਹਾਂ ਨੇ ਮਾਹਿਰਾਂ ਨਾਲ ਕੋਵਿਡ-19 ਦੀ ਦੂਜੀ ਲਹਿਰ ਦੌਰਾਨ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸੰਭਵ ਕਦਮਾਂ ਬਾਰੇ ਵਿਚਾਰ ਵਟਾਂਦਰੇ ਕੀਤੇ ਅਤੇ ਤਿਆਰੀਆਂ ਜਾ ਜਾਇਜ਼ਾ ਲਿਆ।

Honda, Others Evacuate Workers as Coronavirus Takes Its Toll on Industry |  Transport Topics

ਭਾਰਤ ਸਰਕਾਰ ਦੇ ਸੰਯੁਕਤ ਸਕੱਤਰ ਡਾ. ਮਨਦੀਪ ਭੰਡਾਰੀ ਅਤੇ ਪੀ.ਜੀ.ਆਈ.ਐਮ.ਈ.ਆਰ. ਦੀ ਡਾਕਟਰ ਲਕਸ਼ਮੀ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਮੀਟਿੰਗ ਦੌਰਾਨ ਵਿੰਨੀ ਮਹਾਜਨ ਨੇ ਕਿਹਾ ਕਿ ਕੋਰੋਨਾ ਦੀ ਸਥਿਤੀ ‘ਤੇ ਸਰਕਾਰ ਤਿੱਖੀ ਨਜ਼ਰ ਰੱਖ ਰਹੀ ਹੈ ਅਤੇ ਲੋੜ ਪੈਣ ’ਤੇ ਆਉਣ ਵਾਲੇ ਦਿਨਾਂ ਵਿਚ ਰੈਸਟੋਰੈਂਟਾਂ, ਮਾਲਾਂ ਅਤੇ ਸਿਨੇਮਾ ਘਰਾਂ ਵਿਚ ਵਿਅਕਤੀਆਂ ਦੀ ਗਿਣਤੀ ਨੂੰ ਸੀਮਤ ਕਰਨ ਜਾਂ ਬੰਦ ਕਰਨ ਦਾ ਫ਼ੈਸਲਾ ਲਿਆ ਜਾ ਸਕਦਾ ਹੈ।

ਉਨ੍ਹਾਂ ਨੇ ਮਾਹਿਰ ਡਾਕਟਰਾਂ ਨਾਲ ਦੂਜੀ ਲਹਿਰ ਦੌਰਾਨ ਮਹਾਂਮਾਰੀ ਦੇ ਫੈਲਾਅ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਸੰਭਵ ਕੰਮਾਂ ਬਾਰੇ ਵਿਚਾਰ-ਚਰਚਾ ਕੀਤੀ ਅਤੇ ਇਸ ਸਬੰਧੀ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੋਰੋਨਾ ਦਾ ਫੈਲਣਾ ਸਿਰਫ ਸਕੂਲਾਂ ਤੱਕ ਸੀਮਿਤ ਨਹੀਂ ਹੈ ਕਿਉਂਕਿ ਹੋਰ ਥਾਵਾਂ ਵੀ ਪ੍ਰਭਾਵਤ ਹੋਈਆਂ ਹਨ। ਸੂਬੇ ਵਿੱਚ ਵੱਧ ਰਹੇ ਕੇਸਾਂ ਦਾ ਪਹਿਲਾ ਕਾਰਨ ਸਿਹਤ ਸਾਵਧਾਨੀਆਂ ਵਿੱਚ ਲੋਕਾਂ ਦੁਆਰਾ ਕੀਤੀ  ਜਾ ਰਹੀ ਦੇਖਭਾਲ ਦੀ ਘਾਟ ਹੈ।

ਲੋਕ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਨਹੀਂ ਕਰ ਰਹੇ। ਮੁੱਖ ਸਕੱਤਰ ਨੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਮਹਾਂਮਾਰੀ ਨਾਲ ਨਜਿੱਠਣ ਲਈ ਇਲਾਜ ਦੀਆਂ ਸਹੂਲਤਾਂ ਨੂੰ ਮਜ਼ਬੂਤ ​​ਕੀਤਾ ਜਾਵੇ ਅਤੇ ਵਿਭਾਗਾਂ ਵਿੱਚ ਖਾਲ੍ਹੀ ਅਸਾਮੀਆਂ ਪਹਿਲ ਦੇ ਅਧਾਰ ’ਤੇ ਭਰੀਆਂ ਜਾਣ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਕਿਹਾ ਕਿ ਜਿਲ੍ਹਾ, ਸਬ-ਡਵੀਜ਼ਨਲ ਹਸਪਤਾਲਾਂ ਅਤੇ ਕਮਿਉਨਿਟੀ ਸਿਹਤ ਕੇਂਦਰਾਂ ਦੇ ਪੱਧਰ ‘ਤੇ ਟੀਕੇ ਲਗਾਉਣ ਵਾਲੀਆਂ ਥਾਵਾਂ ਦੀ ਗਿਣਤੀ ਵਧਾਈ ਜਾਵੇਗੀ ਤਾਂ ਜੋ ਮਰੀਜ਼ਾਂ ਨੂੰ ਟੀਕਾਕਰਨ ਦੀ ਸਹੂਲਤ ਦਿੱਤੀ ਜਾ ਸਕੇ।

Click to comment

Leave a Reply

Your email address will not be published. Required fields are marked *

Most Popular

To Top