News

ਕੋਰੋਨਾ ਵਾਇਰਸ ਦੇ ਚਲਦੇ ਕੈਨੇਡਾ ਨੇ ਭਾਰਤ ਤੇ ਪਾਕਿਸਤਾਨ ਤੋਂ ਆਉਣ ਵਾਲੀਆਂ ਉਡਾਣਾਂ ‘ਤੇ ਲਾਈ ਪਾਬੰਦੀ

ਕੋਰੋਨਾ ਵਾਇਰਸ ਕਾਰਨ ਫਿਰ ਤੋਂ ਸਾਰੇ ਕਾਰੋਬਾਰ ਠੱਪ ਹੁੰਦੇ ਜਾ ਰਹੇ ਹਨ। ਅਜਿਹੇ ਵਿੱਚ ਕੈਨੇਡਾ ਨੇ ਭਾਰਤ ਤੇ ਪਾਕਿਸਤਾਨ ਤੋਂ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਵੀਰਵਾਰ ਰਾਤ ਤੋਂ ਕੈਨੇਡਾ ਨੇ ਅਗਲੇ 30 ਦਿਨਾਂ ਲਈ ਡਾਇਰੈਕਟ ਫਲਾਈਟਸ ਰੱਦ ਕਰ ਦਿੱਤੀਆਂ ਹਨ।

Air India opens online and tele bookings for select international  destinations | Details here | India News – India TV

ਇਹ ਪਾਬੰਦੀ ਪ੍ਰਾਈਵੇਟ ਤੇ ਕਰਮਸ਼ੀਲ ਯਾਤਰੀ ਉਡਾਣਾਂ ਤੇ ਰਹੇਗੀ। ਇੱਥੋਂ ਤਕ ਕਿ ਇਨਡਾਇਰੈਕਟ ਫਲਾਈਟ ਰਾਹੀਂ ਇਹਨਾਂ ਦੇਸ਼ਾਂ ਤੋਂ ਕੈਨੇਡਾ ਪਹੁੰਚਣ ਵਾਲੇ ਯਾਤਰੀਆਂ ਦੀ ਕੋਵਿਡ ਰਿਪੋਰਟ ਨੈਗੇਟਿਵ ਹੋਣੀ ਚਾਹੀਦੀ ਹੈ। ਬੀਤੀ 21 ਮਾਰਚ ਤੋਂ ਲੈ ਕੇ 6 ਅਪ੍ਰੈਲ ਤੱਕ 121 ਫਲਾਈਟਾਂ ਅਜਿਹੀਆਂ ਟੋਰਾਂਟੋ ਪਹੁੰਚੀਆਂ ਹਨ ਜਿਹਨਾਂ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ ਸਨ।

ਉਹਨਾਂ ਵਿੱਚੋਂ 42 ਉਡਾਣਾਂ ਇਕੱਲੇ ਦਿੱਲੀ ਤੋਂ ਆਈਆਂ ਸਨ। ਕੈਨੇਡੀਅਨ ਸਿਹਤ ਵਿਭਾਗ ਦੇ ਮਾਹਰਾਂ ਮੁਤਾਬਕ ਕੋਰੋਨਾ ਵਾਇਰਸ ਦੀ B.1.617 ਕਿਸਮ ਦੇ ਮਰੀਜ਼ ਭਾਰਤ ਵਿੱਚ ਵੱਡੇ ਪੱਧਰ ਤੇ ਫੈਲ ਰਹੇ ਹਨ। ਉੱਧਰ ਸਟੈਨਫੋਰਡ ਯੂਨੀਵਰਸਿਟੀ ਦੇ ਖੋਜਕਾਰਾਂ ਨੇ ਅਮਰੀਕਾ ਦੇ ਸਾਨ ਫ੍ਰਾਂਸਿਸਕੋ ਬੇਅ ਇਲਾਕੇ ਵਿੱਚ ਵੀ B.1.617 ਦੇ ਪੰਜ ਕੇਸਾਂ ਦਾ ਪਤਾ ਲਾਇਆ ਗਿਆ ਹੈ। ਉੱਥੇ ਹੀ ਭਾਰਤ ਵਿੱਚ ਕਈ ਥਾਵਾਂ ਤੇ ਲਾਕਡਾਊਨ ਦੇ ਨਾਲ-ਨਾਲ ਨਾਈਟ ਕਰਫਿਊ ਵੀ ਲਾਇਆ ਗਿਆ ਹੈ।

Click to comment

Leave a Reply

Your email address will not be published. Required fields are marked *

Most Popular

To Top