News

ਕੋਰੋਨਾ ਵਾਇਰਸ ਦੇ ਚਲਦੇ ਪੰਜਾਬ ਸਰਕਾਰ ਹੁਣ ਵਰਚੁਅਲ ਤਰੀਕੇ ਨਾਲ ਮਨਾਵੇਗੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ

ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਵਧ ਰਹੇ ਹਨ। ਉੱਥੇ ਹੀ ਪ੍ਰਧਾਨ ਮੰਤਰੀ ਨੇ ਇਸ ਨੂੰ ਲੈ ਕੇ ਸਖ਼ਤੀ ਹੋਰ ਵਧਾ ਦਿੱਤੀ ਹੈ। ਉੱਥੇ ਹੀ ਪੰਜਾਬ ਵਿੱਚ ਕੋਰੋਨਾ ਕਾਰਨ ਅਣਕਿਆਸੀ ਸਥਿਤੀ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ 28 ਅਪ੍ਰੈਲ ਤੋਂ ਸ਼ੁਰੂ ਹੋ ਰਹੇ ਨੌਵੀਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਇਤਿਹਾਸਕ 400ਵੇਂ ਪ੍ਰਕਾਸ਼ ਪੁਰਬ ਦੇ ਸਮਾਗਮ ਵਰਚੁਅਲ ਤਰੀਕੇ ਨਾਲ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

Gurudwara Sis Ganj Sahib in Chandni Chowk | So Delhi

ਇਹ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਕੀਤਾ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਕੀਰਤਨ ਦੇ ਸਿੱਧੇ ਪ੍ਰਸਾਰਨ ਦੀ ਵਿਵਸਥਾ ਟੈਲੀਵਿਜ਼ਨ ਅਤੇ ਸੋਸ਼ਲ ਮੀਡੀਆ ਚੈਨਲਾਂ ਤੇ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਅਪਣੇ ਘਰਾਂ ਤੋਂ ਹੀ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਦੀ ਅਪੀਲ ਕੀਤੀ ਗਈ ਹੈ।

ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਗੱਲ ਕਰਨਗੇ ਕਿ ਸੰਕਟ ਦੀ ਸਥਿਤੀ ਨੂੰ ਦੇਖਦਿਆਂ ਸਾਰੇ ਸਮਾਗਮ ਵਰਚੁਅਲ ਤਰੀਕੇ ਵਿੱਚ ਬਦਲ ਦਿੱਤੇ ਜਾਣ। ਇਤਿਹਾਸਕ ਜਸ਼ਨਾਂ ਨੂੰ ਦੇਖਣ ਲਈ ਬਣਾਈ ਗਈ ਬਣਾਈ ਗਈ ਕਾਰਜਕਾਰਨੀ ਕਮੇਟੀ ਦੀ ਬੈਠਕ ਉਪਰੰਤ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਹੈ ਕਿ ਸਾਰੇ ਸਮਾਗਮ ਤੈਅ ਸ਼ੁਦਾ ਪ੍ਰੋਗਰਾਮ ਮੁਤਾਬਕ ਹੀ ਹੋਣਗੇ ਪਰ ਵਰਚੁਅਲ ਤਰੀਕੇ ਰਾਹੀਂ ਕਰਵਾਏ ਜਾਣਗੇ ਅਤੇ ਲੋਕ ਵਿਅਕਤੀਗਤ ਤੌਰ ਤੇ ਇਕੱਠੇ ਨਹੀਂ ਹੋਣਗੇ।

Click to comment

Leave a Reply

Your email address will not be published. Required fields are marked *

Most Popular

To Top