News

ਕੋਰੋਨਾ ਵਾਇਰਸ ਦੇ ਮੱਦੇਨਜ਼ਰ ਮੋਦੀ ਸਰਕਾਰ ਵੰਡੇਗੀ ਮੁਫ਼ਤ ਰਾਸ਼ਨ

ਕੋਰੋਨਾ ਕਾਰਨ ਦੇਸ਼ ਵਿੱਚ ਕੰਮ ਦੀ ਮੰਦੀ ਚਲ ਰਹੀ ਹੈ। ਲੋਕਾਂ ਨੂੰ ਖਾਣ-ਪੀਣ ਨੂੰ ਲੈ ਕੇ ਭਾਰੀ ਦਿਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ ਤਹਿਤ ਸਰਕਾਰ ਨੇ ਅਗਲੇ ਦੋ ਮਹੀਨਿਆਂ ਲਈ ਪ੍ਰਤੀ ਵਿਅਕਤੀ 5 ਕਿਲੋਗ੍ਰਾਮ ਮੁਫ਼ਤ ਰਾਸ਼ਨ ਦੇਣ ਦਾ ਐਲਾਨ ਕੀਤਾ ਹੈ। ਇਸ ਸਕੀਮ ਲਈ 26000 ਕਰੋੜ ਰੁਪਏ ਤੋਂ ਜ਼ਿਆਦਾ ਖਰਚਾ ਆਵੇਗਾ।

Rajasthan: Bio-metric cards to help you get ration anywhere

ਸਰਕਾਰ ਨੇ ਇਹ ਐਲਾਨ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਕੀਤਾ ਹੈ। ਪੀਐਮ ਮੋਦੀ ਨੇ ਕਿਹਾ ਕਿ ਜਦੋਂ ਦੇਸ਼ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਿਹਾ ਹੈ ਉਸ ਸਮੇਂ ਗਰੀਬਾਂ ਨੂੰ ਪੋਸ਼ਣ ਭਰਪੂਰ ਅਨਾਜ ਮਿਲੇ ਇਹ ਬਹੁਤ ਮਹੱਤਵਪੂਰਨ ਹੈ। ਕੋਰੋਨਾ ਵਾਇਰਸ ਕਾਰਨ ਦੇਸ਼ ਦੀ ਹਾਲਤ ਬਹੁਤ ਹੀ ਮਾੜੀ ਹੋ ਚੁੱਕੀ ਹੈ।

ਆਰਥਿਕ ਤੌਰ ’ਤੇ ਵੀ ਦੇਖਿਆ ਜਾਵੇ ਤਾਂ ਲੋਕਾਂ ਕੋਲ ਅਪਣਾ ਇਲਾਜ ਕਰਾਉਣ ਲਈ ਪੈਸੇ ਤਕ ਨਹੀਂ ਹਨ। ਮਰੀਜ਼ਾਂ ਦੀ ਗਿਣਤੀ ਵਧਣ ਕਾਰਨ ਆਕਸੀਜਨ, ਬੈੱਡ ਆਦਿ ਦੀ ਭਾਰੀ ਕਮੀ ਹੋ ਗਈ ਹੈ, ਲੋਕਾਂ ਨੂੰ ਸੜਕਾਂ ਤੇ ਹੀ ਆਕਸੀਜਨ ਦਿੱਤੀ ਜਾ ਰਹੀ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੀ ਹਾਲਾਤ ਬਹੁਤ ਨਾਜ਼ੁਕ ਬਣੇ ਹੋਏ ਹਨ। ਉੱਥੇ ਹੀ ਪੰਜਾਬ ਦੇ ਅੰਮ੍ਰਿਤਸਰ ਵਿੱਚ ਵੀ ਆਕਸੀਜਨ ਦੀ ਘਾਟ ਹੋਣ ਕਾਰਨ 6 ਮਰੀਜ਼ਾਂ ਦੀ ਮੌਤ ਹੋ ਗਈ ਹੈ।

Click to comment

Leave a Reply

Your email address will not be published. Required fields are marked *

Most Popular

To Top