News

ਕੋਰੋਨਾ ਵਾਇਰਸ ਦੇ ਮੱਦੇਨਜ਼ਰ ਨਵੀਆਂ ਹਦਾਇਤਾਂ ਜਾਰੀ, 1 ਤੋਂ 30 ਅਪ੍ਰੈਲ ਤਕ ਲਾਗੂ

ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਕਾਬੂ ਕਰਨ ਲਈ ਗ੍ਰਹਿ ਵਿਭਾਗ ਨੇ ਮੰਗਲਵਾਰ ਨੂੰ ਫਿਰ ਤੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਮੁਤਾਬਕ 1 ਅਪ੍ਰੈਲ ਤੋਂ 30 ਅਪ੍ਰੈਲ ਤਕ ਇਹ ਸਖ਼ਤਾਈ ਪੂਰੇ ਦੇਸ਼ ਵਿੱਚ ਲਾਗੂ ਕੀਤੀ ਗਈ ਹੈ। ਨਵੀਆਂ ਹਦਾਇਤਾਂ ਮੁਤਾਬਕ ਕੋਰੋਨਾ ਟੈਸਟ, ਕੇਸ ਟ੍ਰੈਕਿੰਗ ਅਤੇ ਮਰੀਜ਼ ਦੀ ਜਾਂਚ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਸਖ਼ਤ ਹਦਾਇਤ ਦਿੱਤੀ ਗਈ ਹੈ।

No cold turkey start: Experts want phased exit from coronavirus lockdown |  Business Standard News

ਇਸ ਦੇ ਨਾਲ ਹੀ ਝਾਰਖੰਡ ਵਿੱਚ ਵੀ ਗ੍ਰਹਿ ਵਿਭਾਗ ਦੇ ਤਾਜ਼ਾ ਹੁਕਮ ਲਾਗੂ ਹੋ ਗਏ ਹਨ। ਹੁਣ ਕੋਰੋਨਾ ਨੂੰ ਲੈ ਕੇ ਵੱਧ ਸਾਵਧਾਨੀਆਂ ਵਰਤਣ ਦੀ ਲੋੜ ਹੈ। ਇਸ ਦੇ ਨਾਲ ਹੀ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਗਿਆ ਹੈ ਕਿ ਮਹਾਂਮਾਰੀ ਨੂੰ ਪੂਰੀ ਤਰ੍ਹਾਂ ਕਾਬੂ ਕਰਨ ਲਈ ਫਿਕਸਡ ਕੰਟਰੋਲ ਸਟ੍ਰੈਟੇਜ਼ੀ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਲੋੜ ਹੈ। ਐਮਐਚਏ ਜਾਂ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਜਾਂ ਐਸਓਪੀ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

ਕੇਂਦਰ ਵੱਲੋਂ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ ਤਹਿਤ ਸੂਬੇ ਅਪਣੇ ਹਿਸਾਬ ਨਾਲ ਅਪਣੇ ਇਲਾਕੇ ਵਿੱਚ ਜ਼ਰੂਰੀ ਪਾਬੰਦੀਆਂ ਲਗਾ ਸਕਦੇ ਹਨ। ਨਵੀਆਂ ਗਾਈਡਲਾਈਨਜ਼ ਮੁਤਾਬਕ ਜਿਹੜੇ ਸੂਬਿਆਂ ਵਿੱਚ ਆਰਟੀ-ਪੀਸੀਆਰ ਜਾਂਚ ਦਾ ਅਨੁਪਾਤ ਘੱਟ ਹੈ ਉਹਨਾਂ ਨੂੰ ਤੇਜ਼ੀ ਨਾਲ ਵਧਾ ਕੇ 70 ਪ੍ਰਤੀਸ਼ਤ ਜਾਂ ਉਸ ਤੋਂ ਵੱਧ ਕਰਨਾ ਹੋਵੇਗਾ।

ਕੋਰੋਨਾ ਮਰੀਜ਼ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਜਾਂਚ ਵੀ ਜਲਦ ਕੀਤੀ ਜਾਣੀ ਚਾਹੀਦੀ ਹੈ। ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਕੰਟੇਨਮੈਂਟ ਜ਼ੋਨ ਨੂੰ ਨਿਸ਼ਾਨਬੱਧ ਕਰਕੇ ਇਸ ਦੀ ਜਾਣਕਾਰੀ ਵੈਬਸਾਈਟ ’ਤੇ ਦੇਣੀ ਪਵੇਗੀ।   

Click to comment

Leave a Reply

Your email address will not be published. Required fields are marked *

Most Popular

To Top