News

ਕੋਰੋਨਾ ਵਾਇਰਸ ਨੂੰ ਕੰਟਰੋਲ ਕਰਨ ਲਈ ਪੰਚਾਇਤਾਂ ਨੇ ਲਾਇਆ ਇਹ ਜੁਗਾੜ

ਕੋਰੋਨਾ ਵਾਇਰਸ ਦੇ ਕੇਸ ਹੁਣ ਪਿੰਡਾਂ ਵਿੱਚ ਵੀ ਆਉਣੇ ਸ਼ੁਰੂ ਹੋ ਗਏ ਹਨ। ਇਸਨੂੰ ਲੈ ਕੇ ਪਿੰਡਾਂ ਦੀਆਂ ਪੰਚਾਇਤਾਂ ਵੀ ਸਖ਼ਤ ਹੋ ਚੁੱਕੀਆਂ ਹਨ ਅਤੇ ਸਪੀਕਰਾਂ ਰਾਹੀਂ ਅਨਾਊਂਸਮੈਂਟਾਂ ਕਰਕੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀਆਂ ਹਦਾਇਤਾਂ ਕੀਤੀਆਂ ਜਾ ਰਹੀਆਂ ਹਨ। ਬਰਨਾਲਾ ਜ਼ਿਲ੍ਹੇ ਦੇ ਪਿੰਡ ਟੱਲੇਵਾਲ ਦੀ ਪੰਚਾਇਤ ਵੱਲੋਂ ਕੋਰੋਨਾ ਤੋਂ ਪਿੰਡ ਵਾਸੀਆ ਨੂੰ ਬਚਾਉਣ ਲਈ ਸਖ਼ਤ ਕਦਮ ਚੁੱਕੇ ਹਨ।

ਇਸ ਤਹਿਤ ਪੰਚਾਇਤ ਵੱਲੋਂ ਰੋਜ਼ਾਨਾ ਲਗਾਤਾਰ ਸਪੀਕਰ ਰਾਹੀਂ ਅਨਾਊਂਸਮੈਂਟ ਕਰ ਕੇ ਹਰ ਪਿੰਡ ਵਾਸੀ ਨੂੰ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸੱਥਾਂ ਅਤੇ ਮੋੜਾਂ ਤੇ ਇਕੱਠ ਕਰਨ ਤੇ ਪਾਬੰਦੀ ਲਾ ਦਿੱਤੀ ਹੈ।

ਉੱਥੇ ਹੀ ਸਰਪੰਚ ਹਰਸ਼ਰਨ ਸਿੰਘ ਅਤੇ ਕਲੱਬ ਪ੍ਰਧਾਨ ਅਮਨਦੀਪ ਸਿੰਘ ਨੇ ਦਸਿਆ ਕਿ ਪੰਚਾਇਤ ਵੱਲੋਂ ਕੀਤੀ ਗਈ ਅਨਾਊਂਸਮੈਂਟ ਤੇ ਪਿੰਡ ਵਾਸੀ ਅਮਲ ਕਰ ਰਹੇ ਹਨ ਅਤੇ ਕੋਰੋਨਾ ਮਹਾਮਾਰੀ ਨੂੰ ਰੋਕਣ ਲਈ ਪੰਚਾਇਤ ਦਾ ਸਾਥ ਦੇ ਰਹੇ ਹਨ। ਇਸ ਦੇ ਨਾਲ ਹੀ ਸਮਾਗਮਾਂ ਵਿੱਚ ਇਕੱਠ ਘੱਟ ਕਰਨ ਦੀ ਵੀ ਬੇਨਤੀ ਕੀਤੀ ਗਈ ਹੈ।

Click to comment

Leave a Reply

Your email address will not be published.

Most Popular

To Top