Punjab

ਕੋਰੋਨਾ ਵਾਇਰਸ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

ਚੰਡੀਗੜ੍ਹ: ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਨੂੰ ਲੈ ਕੇ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਹੈ। ਉਹਨਾਂ ਕਿਹਾ ਕਿ ਸੂਬੇ ਵਿਚ ਅਗਲੇ ਦੋ ਹਫ਼ਤਿਆਂ ਵਿਚ ਕੋਰੋਨਾ ਵਾਇਰਸ ਅਪਣੇ ਸਿਖਰ ਤੇ ਹੋਵੇਗਾ। ਇਸ ਲਈ ਹੁਣ ਜ਼ਿਆਦਾ ਸੁਚੇਤ ਰਹਿਣ ਦੀ ਜ਼ਰੂਰਤ ਹੈ।

ਲੋਕਾਂ ਨੂੰ ਕੋਰੋਨਾ ਨੂੰ ਲੈ ਕੇ ਦਿੱਤੀਆਂ ਗਈਆਂ ਹਦਾਇਤਾਂ ਦਾ ਪਾਲਣ ਕਰਨਾ ਚਾਹੀਦਾ ਹੈ। ਕੋਵਿਡ ਨੂੰ ਲੈ ਕੇ ਕਾਂਗਰਸ ਦੇ ਵਿਧਾਇਕਾਂ ਨਾਲ ਵਰਚੁਅਲ ਬੈਠਕ ਵਿਚ ਮੁਖ ਮੰਤਰੀ ਨੇ ਕਿਹਾ ਕਿ ਅਗਲੇ ਦੋ ਹਫ਼ਤਿਆਂ ਵਿਚ ਸੂਬੇ ਵਿਚ ਕੋਰੋਨਾ ਮਹਾਂਮਾਰੀ ਦੇ ਸਿਖਰ ਨੂੰ ਛੂਹਣ ਦੀ ਸੰਭਾਵਨਾ ਹੈ।

ਅੰਮ੍ਰਿਤਸਰ ਦੇ ਸੰਗਠਨ ਨੂੰ ਲੰਗਰ ਅਤੇ ਗਰੀਬਾਂ ਦੀ ਮਦਦ ਲਈ ਵਿਦੇਸ਼ੀ ਫੰਡ ਦੀ ਮਿਲੀ ਇਜਾਜ਼ਤ

ਅਜਿਹੇ ਵਿਚ ਸੂਬੇ ਦੇ ਸਾਰੇ ਮੰਤਰੀ ਅਤੇ ਕਾਂਗਰਸ ਵਿਧਾਇਕ ਜ਼ਮੀਨੀ ਹਕੀਕਤ ਜਾਣਨ ਲਈ ਆਉਣ ਵਾਲੇ ਤਿੰਨ ਦਿਨਾਂ ਵਿਚ ਅਪਣੇ ਜ਼ਿਲ੍ਹਿਆਂ ਅਤੇ ਇਲਾਕਿਆਂ ਦਾ ਦੌਰਾ ਕਰਨ। ਉਹਨਾਂ ਕਿਹਾ ਕਿ ਸੂਬੇ ਵਿਚ ਟੈਸਟਾਂ ਦੀ ਗਿਣਤੀ 28000 ਦੇ ਕਰੀਬ ਪਹੁੰਚ ਗਈ ਹੈ। ਜਲਦ ਹੀ ਇਹ ਗਿਣਤੀ 30 ਹਜ਼ਾਰ ਤੋਂ ਪਾਰ ਹੋ ਜਾਵੇਗੀ।

ਵਿਧਾਇਕ ਅਤੇ ਅਧਿਕਾਰੀ ਮਿਲ ਕੇ ਇਸ ਸੰਕਟ ਦਾ ਸਾਹਮਣਾ ਕਰਨ ਲਈ ਕੰਮ ਕਰਨ। ਆਮ ਆਦਮੀ ਪਾਰਟੀ ਨੂੰ ਨਿਸ਼ਾਨੇ ਤੇ ਲੈਂਦੇ ਹੋਏ ਮੁਖ ਮੰਤਰੀ ਨੇ ਕਿਹਾ ਕਿ ਦਿੱਲੀ ਵਿਚ ਘੱਟ ਆਬਾਦੀ ਹੋਣ ਦੇ ਬਾਵਜੂਦ ਮਹਾਂਮਾਰੀ ਦੇ ਅੰਕੜੇ ਬਹੁਤ ਬੁਰੇ ਹਨ। ਉਹਨਾਂ ਕਿਹਾ ਕਿ ਆਪ ਵਾਲਿਆਂ ਨੇ ਮਹਾਂਮਾਰੀ ਨੂੰ ਮੁਕਾਬਲੇ ਦਾ ਵਿਸ਼ਾ ਬਣਾਇਆ ਹੋਇਆ ਹੈ ਜੋ ਕਿ ਹੈਰਾਨ ਕਰ ਦੇਣ ਵਾਲਾ ਹੈ।

ਮੀਟਿੰਗ ਵਿਚ ਸੋਸ਼ਲ ਮੀਡੀਆ ਅਤੇ ਵੈਬ ਚੈਨਲਾਂ ਤੇ ਫ਼ੈਲਾਈਆਂ ਜਾ ਰਹੀਆਂ ਅਫ਼ਵਾਹਾਂ, ਆਈਸੋਲੇਸ਼ਨ ਵਾਰਡਾਂ ਵਿਚ ਸੀਸੀਟੀਵੀ ਲਗਾਉਣ, ਮਰੀਜ਼ਾਂ ਦੇ ਰਿਸ਼ਤੇਦਾਰਾਂ ਨੂੰ ਅਪਣੇ ਖਰਚ ਤੇ ਪੀਪੀਈ ਕਿੱਟਾਂ ਪਾ ਕੇ ਆਈਸੋਲੇਸ਼ਨ ਵਾਰਡਾਂ ਵਿਚ ਜਾਣ ਦੀ ਆਗਿਆ ਦੇਣ ਅਤੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਵੱਧ ਪੈਸੇ ਵਸੂਲਣ ਦਾ ਮੁੱਦਾ ਵੀ ਚੁੱਕਿਆ ਗਿਆ।

ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਵਿਦੇਸ਼ ਤੋਂ ਆਉਣ ਵਾਲੇ ਹੁਣ ਘਰ ਵਿਚ ਹੀ ਏਕਾਂਤਵਾਸ ਵਿਚ ਰਹਿ ਸਕਦੇ ਹਨ। ਉਹਨਾਂ ਕੋਲ 96 ਘੰਟਿਆਂ ਤਕ ਦਾ ਕੋਵਿਡ ਨੈਗੇਟਿਵ ਸਾਰਟੀਫਿਕੇਟ ਹੋਵੇ। ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਵਿਦੇਸ਼ੀ ਯਾਤਰਾ ਹਵਾਈ ਅੱਡੇ ਤੇ ਪਹੁੰਚਦੇ ਹੀ ਅਪਣਾ ਟੈਸਟ ਕਰਵਾਉਣਗੇ ਅਤੇ ਜੇ ਉਹਨਾਂ ਦੀ ਰਿਪੋਰਟ ਨੈਗੇਟਿਵ ਆਉਂਦੀ ਹੈ ਤਾਂ ਉਹ ਘਰ ਵਿਚ ਏਕਾਂਤਵਾਸ ਵਿਚ ਰਹਿ ਸਕਦੇ ਹਨ।   

Click to comment

Leave a Reply

Your email address will not be published. Required fields are marked *

Most Popular

To Top