News

ਕੋਰੋਨਾ ਵਾਇਰਸ ਸੰਬੰਧੀ ਪੀਐਮ ਮੋਦੀ ਨੇ ਮੁੱਖ ਮੰਤਰੀਆਂ ਨਾਲ ਕੀਤੀ ਵੀਡੀਓ ਕਾਨਫਰੈਂਸਿੰਗ ਰਾਹੀਂ ਗੱਲਬਾਤ, ਜਾਣਿਆ ਸੂਬਿਆਂ ਦਾ ਹਾਲ

ਕੋਰੋਨਾ ਵਾਇਰਸ ਦੇ ਕੇਸਾਂ ਵਿੱਚ ਫਿਰ ਤੋਂ ਵਾਧਾ ਹੁੰਦਾ ਦਿਖਾਈ ਦੇ ਰਿਹਾ ਹੈ। ਕੋਰੋਨਾ ਦੀ ਵਧਦੀ ਆਫ਼ਤ ਦਰਮਿਆਨ ਹਰ ਕਿਸੇ ਨੂੰ ਕੋਰੋਨਾ ਵੈਕਸੀਨ ਦੀ ਉਡੀਕ ਹੈ। ਇਸ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਅਹਿਮ ਬੈਠਕਾਂ ਦੀ ਪ੍ਰਧਾਨਗੀ ਕਰ ਰਹੇ ਹਨ। ਮੋਦੀ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੈਂਸਿੰਗ ਦੁਆਰਾ ਸਿੱਧੀ ਗੱਲਬਾਤ ਕਰ ਰਹੇ ਹਨ।

ਇਸ ਬੈਠਕ ਵਿੱਚ ਸੂਬਿਆਂ ਵਿੱਚ ਵਧਦੇ ਕੋਰੋਨਾ ਕੇਸਾਂ ਤੇ ਗੱਲ ਕੀਤੀ ਜਾ ਰਹੀ ਹੈ। ਇਸ ਬੈਠਕ ਵਿੱਚ ਅਮਿਤ ਸ਼ਾਹ ਵੀ ਸ਼ਾਮਲ ਹਨ। ਬੈਠਕ ਵਿੱਚ ਗ੍ਰਹਿ ਮੰਤਰੀ ਨਾਲ 8 ਸੂਬਿਆਂ ਦੇ ਮੁੱਖ ਮੰਤਰੀ ਸ਼ਾਮਲ ਹਨ। ਜਿਸ ਵਿੱਚ ਕੇਰਲ, ਪੱਛਮੀ ਬੰਗਾਲ, ਹਰਿਆਣਾ, ਦਿੱਲੀ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ ਅਤੇ ਛੱਤੀਸਗੜ੍ਹ ਸੂਬੇ ਸ਼ਾਮਲ ਹਨ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਅੱਗੇ ਮੰਗ ਰੱਖੀ ਹੈ ਕਿ ਦਿੱਲੀ ਵਿੱਚ ਕੋਰੋਨਾ ਦੀ ਤੀਜੀ ਲਹਿਰ ਦੇ ਖਤਮ ਹੋਣ ਤੱਕ ਸ਼ਹਿਰ ਵਿੱਚ ਕੇਂਦਰ ਸਰਕਾਰ ਤੋਂ 1000 ਵਾਧੂ ਆਈਸੀਯੂ ਬੈੱਡ ਦੀ ਮੰਗ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ 10 ਨਵੰਬਰ ਨੂੰ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ 8600 ਨਵੇਂ ਕੇਸ ਸਾਹਮਣੇ ਆਏ ਸਨ ਤੇ ਉਸ ਤੋਂ ਬਾਅਦ ਕੇਸ ਤੇਜ਼ੀ ਨਾਲ ਘੱਟ ਹੋਏ ਹਨ।

ਇਸ ਦੇ ਨਾਲ ਹੀ ਉਹਨਾਂ ਨੇ ਕੋਰੋਨਾ ਵਾਇਰਸ ਦੇ ਵਧਣ ਦਾ ਕਾਰਨ ਪਰਾਲੀ ਦਾ ਪ੍ਰਦੂਸ਼ਣ ਦਸਿਆ ਹੈ। ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਦਖ਼ਲ ਦੇਣ ਦੀ ਅਪੀਲ ਕੀਤੀ ਕਿ ਗੁਆਂਢੀ ਸੂਬਿਆਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਕਾਰਨ ਹੋਣ ਵਾਲੇ ਪ੍ਰਦੂਸ਼ਣ ਤੋਂ ਛੁਟਕਾਰਾ ਪਾਇਆ ਜਾ ਸਕੇ।

ਬੈਠਕ ਵਿੱਚ ਅਮਿਤ ਸ਼ਾਹ ਨੇ ਕਿਹਾ ਕਿ ਯੂਰਪ-ਅਮਰੀਕਾ ਵਿੱਚ ਫਿਰ ਤੋਂ ਕੇਸ ਵਧੇ ਹਨ ਇਸ ਲਈ ਸਾਵਧਾਨੀਆਂ ਵਰਤਣ ਦੀ ਲੋੜ ਹੈ। ਸ਼ਾਹ ਨੇ ਸੂਬਿਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਮਾਸਕ ਪਾ ਕੇ ਤੇ ਸਮਾਜਿਕ ਦੂਰੀ ਬਣਾਉਣ। ਕੁੱਝ ਸ਼ਹਿਰਾਂ ਵਿੱਚ ਤਾਂ ਰਾਤ ਨੂੰ ਕਰਫਿਊ ਵੀ ਲਗਾਇਆ ਗਿਆ ਹੈ।

ਪ੍ਰਧਾਨ ਮੰਤਰੀ ਮੋਦੀ ਮੁੱਖ ਮੰਤਰੀਆਂ ਨਾਲ ਕੋਰੋਨਾ ਵੈਕਸੀਨ ਦੀ ਵੰਡ ਦੀ ਰਣਨੀਤੀ ਨੂੰ ਲੈ ਕੇ ਚਰਚਾ ਕਰ ਰਹੇ ਹਨ। ਦਿੱਲੀ ਵਿੱਚ ਕੋਰੋਨਾ ਕੇਸਾਂ ਨੂੰ ਦੇਖਦੇ ਹੋਏ ਮਾਸਕ ਪਾਉਣੀ ਲਾਜ਼ਮੀ ਕਰ ਦਿੱਤਾ ਗਿਆ ਹੈ ਤੇ ਮਾਸਕ ਨਾ ਪਾਉਣ ਵਾਲੇ ਨੂੰ 2000 ਰੁਪਏ ਜ਼ੁਰਮਾਨਾ ਦੇਣਾ ਪਵੇਗਾ।

Click to comment

Leave a Reply

Your email address will not be published.

Most Popular

To Top