News

ਕੋਰੋਨਾ ਵੈਕਸੀਨ ਨੂੰ ਲੈ ਕੇ ਪੰਜਾਬ ਸਰਕਾਰ ਨੇ ਕੀਤਾ ਐਲਾਨ

ਕੋਰੋਨਾ ਦੇ ਕੇਸ ਘਟਨ ਦਾ ਨਾਮ ਨਹੀਂ ਲੈ ਰਹੇ। ਉੱਥੇ ਹੀ ਕੋਰੋਨਾ ਦੀ ਵੈਕਸੀਨ ਵੀ ਬਹੁਤ ਸਾਰੇ ਲੋਕਾਂ ਨੂੰ ਦਿੱਤੀ ਜਾ ਚੁੱਕੀ ਹੈ। ਹੁਣ ਪੰਜਾਬ ਵਿੱਚ ਕੋਰੋਨਾ ਵੈਕਸੀਨ ਨੂੰ ਲੈ ਕੇ ਪੰਜਾਬ ਸਰਕਾਰ ਨੇ ਨਵਾਂ ਫੁਰਮਾਨ ਜਾਰੀ ਕੀਤਾ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਟੀਕਾਕਰਨ ਮੁਹਿੰਮ ਹੋਰ ਤੇਜ਼ ਕਰਨ ਲਈ ਹੁਣ ਕੋਵਿਡ-19 ਰੋਕੂ ਟੀਕਾਕਰਨ ਸਾਰੇ ਸਿਹਤ ਤੇ ਤੰਦਰੁਸਤੀ ਕੇਂਦਰਾਂ, ਸਬ ਸੈਂਟਰਾਂ, ਹੋਮਿਓਪੈਥੀ ਅਤੇ ਆਯੁਰਵੈਦਿਕ ਡਿਸਪੈਂਸਰੀਆਂ ਵਿੱਚ ਕੀਤਾ ਜਾਵੇਗਾ।

Corona vaccination Punjab first state to conduct COVID19 Vaccination dry  run Know what other states are doing

ਵੈਕਸੀਨ ਨੂੰ ਲੈ ਕੇ ਉਹਨਾਂ ਕਿਹਾ ਕਿ ਵੈਕਸੀਨ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਲਈ ਬਿਨਾੰ ਕਿਸੇ ਸ਼ਰਤ ਦੇ 1 ਅਪ੍ਰੈਲ ਤੋਂ ਉਪਲੱਬਧ ਕਰਵਾਈ ਜਾਵੇਗੀ। ਭਾਰਤ ਸਰਕਾਰ ਨੇ ਦੇਸ਼ ਵਿੱਚ ਦੋ ਕੋਵਿਡ-19 ਰੋਕੂ ਟੀਕਿਆਂ ਅਰਥਾਤ ਕੋਵੀਸ਼ੀਲਡ ਤੇ ਕੋਵੈਕਸੀਨ ਨੂੰ ਮਨਜ਼ੂਰੀ ਦਿੱਤੀ ਹੈ ਤੇ ਦੋਵੇਂ ਟੀਕੇ ਸੁਰੱਖਿਅਤ ਹਨ।

ਕੋਰੋਨਾ ਵਾਇਰਸ ਨਾਲ ਐਤਵਾਰ ਨੂੰ 69 ਲੋਕਾਂ ਦੀ ਮੌਤ ਹੋ ਗਈ। ਸਿਹਤ ਵਿਭਾਗ ਮੁਤਾਬਕ ਲੰਘੇ ਇਕ ਦਿਨ ਵਿੱਚ ਕੋਰੋਨਾ ਦੇ 2963 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 2155 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਗਈ ਹੈ।

58,48,083 ਜਣਿਆਂ ਦੇ ਟੈਸਟ ਕੀਤੇ ਗਏ ਹਨ, 231734 ਪਾਜ਼ੇਟਿਵ ਪਾਏ ਗਏ ਹਨ, ਜਦਕਿ ਕੁੱਲ 2,01,127 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਗਈ ਹੈ। ਇਸ ਵੇਲੇ ਸੂਬੇ ਵਿੱਚ 23,917 ਐਕਟਿਵ ਕੇਸ ਹਨ।

Click to comment

Leave a Reply

Your email address will not be published. Required fields are marked *

Most Popular

To Top