News

ਕੋਵਿਡ-19 ਦੇ ਚਲਦੇ ਸਰਕਾਰ ਦਾ ਵੱਡਾ ਫ਼ੈਸਲਾ, ਨਹੀਂ ਹੋਵੇਗਾ ਸਰਦ ਰੁੱਤ ਸੈਸ਼ਨ

ਸਰਕਾਰ ਵੱਲੋਂ ਫ਼ੈਸਲਾ ਲਿਆ ਗਿਆ ਹੈ ਕਿ ਇਸ ਵਾਰ ਸੰਸਦ ਦਾ ਕੋਈ ਸਰਦ ਰੁੱਤ ਸੈਸ਼ਨ ਨਹੀਂ ਹੋਵੇਗਾ। ਸੰਸਦੀ ਮਾਮਲਿਆਂ ਨੂੰ ਲੈ ਕੇ ਮੰਤਰੀ ਪ੍ਰਲਹਾਦ ਜੋਸ਼ੀ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਕੋਵਿਡ ਦੇ ਫੈਲਣ ਤੋਂ ਬਚਣ ਲਈ ਸੈਸ਼ਨ ਨੂੰ ਰੱਦ ਕਰਨ ਦੀ ਹਮਾਇਤ ਕਰਦੀਆਂ ਹਨ।

ਹੁਣ ਇਹ ਸੈਸ਼ਨ ਅਗਲੇ ਸਾਲ ਦੇ ਜਨਵਰੀ ਮਹੀਨੇ ਵਿੱਚ ਹੋਵੇਗਾ। ਜੋਸ਼ੀ ਨੇ ਇਸ ਗੱਲ ਦੀ ਪੁਸ਼ਟੀ ਇੱਕ ਪੱਤਰ ਰਾਹੀਂ ਕੀਤੀ ਜੋ ਕਿ ਉਹਨਾਂ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਨੂੰ ਜਵਾਬ ਵਜੋਂ ਲਿਖਿਆ ਸੀ। ਚੌਧਰੀ ਨੇ ਵਿਵਾਦਪੂਰਨ ਨਵੇਂ ਖੇਤੀ ਕਾਨੂੰਨਾਂ ਬਾਰੇ ਵਿਚਾਰ ਵਟਾਂਦਰੇ ਲਈ ਇਜਲਾਸ ਦੀ ਮੰਗ ਕੀਤੀ ਸੀ।

ਕਿਸਾਨ ਦਿੱਲੀ ਦੀਆਂ ਹੱਦਾਂ ਤੇ ਲਗਾਤਾਰ ਡਟੇ ਹੋਏ ਹਨ। ਪਰ ਜੋਸ਼ੀ ਨੇ ਜਵਾਬ ਦਿੱਤਾ ਕਿ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨਾਲ ਵਿਚਾਰ ਵਟਾਂਦਰੇ ਕੀਤੇ ਜਾਣ ਤੋਂ ਬਾਅਦ ਹੀ ਇਹ ਫ਼ੈਸਲਾ ਲਿਆ ਗਿਆ ਹੈ ਕਿ ਕੋਰੋਨਾ ਵਾਇਰਸ ਕਾਰਨ ਇਜਲਾਸ ਨਹੀਂ ਬੁਲਾਇਆ ਜਾਵੇਗਾ।

ਦਸ ਦਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੇ ਨਾਲ ਨਾਲ ਆਮ ਲੋਕ ਵੀ ਚਿੰਤਾ ਵਿੱਚ ਡੁੱਬੇ ਹੋਏ ਹਨ। ਇਸ ਪ੍ਰਤੀ ਰੋਸ ਜ਼ਾਹਿਰ ਕਰਨ ਲਈ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਲਗਾਤਾਰ ਡਟੇ ਹੋਏ ਹਨ। ਸਰਕਾਰ ਵੱਲੋਂ ਵੀ ਮੀਟਿੰਗ ਰੱਖਣ ਦੀ ਤਿਆਰੀ ਕੀਤੀ ਜਾ ਰਹੀ ਹੈ ਪਰ ਕਿਸਾਨਾਂ ਵੱਲੋਂ ਅਜੇ ਬੈਠਕ ਬਾਰੇ ਕੋਈ ਜਵਾਬ ਨਹੀਂ ਆਇਆ।

Click to comment

Leave a Reply

Your email address will not be published.

Most Popular

To Top