ਕੌਂਸਲ ਦੇ ਸਾਬਕਾ ਪ੍ਰਧਾਨ ਅਜ਼ੀਜ਼ ਖ਼ਾਨ ਨਾਲ ਸੜਕ ਹਾਦਸੇ ’ਚ ਵਾਪਰਿਆ ਭਾਣਾ, ਧੁੰਦ ਕਾਰਨ ਗਵਾਈ ਜਾਨ

 ਕੌਂਸਲ ਦੇ ਸਾਬਕਾ ਪ੍ਰਧਾਨ ਅਜ਼ੀਜ਼ ਖ਼ਾਨ ਨਾਲ ਸੜਕ ਹਾਦਸੇ ’ਚ ਵਾਪਰਿਆ ਭਾਣਾ, ਧੁੰਦ ਕਾਰਨ ਗਵਾਈ ਜਾਨ

ਤਲਵੰਡੀ ਸਾਬੋ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਜ਼ੀਜ਼ ਖਾਨ ਦਾ ਬੀਤੀ ਰਾਤ ਸੰਗਰੂਰ ਜ਼ਿਲ੍ਹੇ ਦੇ ਕਾਲਾ ਝਾੜ ਟੋਲ ਪਲਾਜ਼ਾ ਕੋਲ ਇੱਕ ਐਕਸੀਡੈਂਟ ਦੌਰਾਨ ਮੌਤ ਹੋ ਗਈ। ਟੋਲ ਪਲਾਜ਼ਾ ਤੋਂ ਨਿਕਲਣ ਤੋਂ ਬਾਅਦ ਅਜ਼ੀਜ਼ ਖ਼ਾਨ ਦੀ ਗੱਡੀ ਧੁੰਦ ਕਾਰਨ ਸੜਕ ਦੇ ਡਿਵਾਈਡਰ ਤੇ ਟਕਰਾਈ ਜਿਸ ਕਾਰਨ ਅਜ਼ੀਜ਼ ਖ਼ਾਨ ਦੀ ਮੌਤ ਹੋ ਗਈ ਅਤੇ ਸੁਰੱਖਿਆ ਕਰਮੀ ਵੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ।

ਅਜ਼ੀਜ਼ ਖ਼ਾਨ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਚ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਗੰਨਮੈਨ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਸੂਚਨਾ ਅਨੁਸਾਰ ਅਜ਼ੀਜ਼ ਖ਼ਾਨ ਖ਼ੁਦ ਗੱਡੀ ਚਲਾ ਰਿਹਾ ਸੀ। ਇਸ ਹਾਦਸੇ ਵਿਚ ਗੱਡੀ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। ਮ੍ਰਿਤਕ ਅਜ਼ੀਜ਼ ਖ਼ਾਨ ਦੀ ਦੇਹ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਰੱਖ ਦਿੱਤੀ ਗਈ ਹੈ।

Leave a Reply

Your email address will not be published. Required fields are marked *